3 ਕਰੋੜ ਪੰਜਾਬੀਆਂ ਲਈ ਖ਼ੁਸ਼ਖ਼ਬਰੀ, 22 ਜਨਵਰੀ ਤੋਂ ਸ਼ੁਰੂ ਹੋਵੇਗੀ ਵੱਡੀ ਯੋਜਨਾ, ਜਾਣੋ ਕੀ ਨੇ ਸ਼ਰਤਾਂ
Monday, Jan 12, 2026 - 02:22 PM (IST)
ਫਤਿਹਗੜ੍ਹ ਸਾਹਿਬ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ 'ਮੁੱਖ ਮੰਤਰੀ ਸਿਹਤ ਯੋਜਨਾ' ਅਧੀਨ ਪੰਜਾਬ 'ਚ 3 ਕਰੋੜ ਲੋਕਾਂ ਦੇ 10 ਲੱਖ ਰੁਪਏ ਤੱਕ ਦੇ ਬੀਮਾ ਕਾਰਡ ਬਣਨ ਜਾ ਰਹੇ ਹਨ। ਇਸ ਨੂੰ ਜ਼ਿਲ੍ਹਾ ਪੱਧਰ 'ਤੇ ਲਾਗੂ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ 22 ਜਨਵਰੀ ਤੋਂ ਵਿਸ਼ੇਸ਼ ਕੈਂਪ ਲਗਵਾ ਕੇ ਇਸ ਦੀ ਸ਼ੁਰੂਆਤ ਕਰ ਦਿੱਤੀ ਜਾਵੇਗੀ। ਇਸ ਲਈ ਵਿਸ਼ੇਸ਼ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਅਤੇ ਇਸ ਬੀਮਾ ਕਾਰਡ ਨੂੰ ਬਣਾਉਣ ਲਈ ਘਰ-ਘਰ ਜਾ ਕੇ ਪਰਚੀਆਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਕਾਰਡ ਬਣਾਉਣ 'ਚ ਕੋਈ ਪਰੇਸ਼ਾਨੀ ਪੇਸ਼ ਨਾ ਆਵੇ। ਸਿਹਤ ਮੰਤਰੀ ਨੇ ਕਿਹਾ ਕਿ 'ਮੁੱਖ ਮੰਤਰੀ ਸਿਹਤ ਯੋਜਨਾ' ਦੇ ਤਹਿਤ ਜ਼ਿਲ੍ਹਾ ਫਤਿਹਗੜ੍ਹ ਸਾਹਿਬ 'ਚ ਵੱਖ-ਵੱਖ ਥਾਵਾਂ 'ਤੇ 169 ਕੈਂਪ ਲਗਾਏ ਜਾਣਗੇ ਅਤੇ ਜੇਕਰ ਲੋੜ ਪਈ ਤਾਂ ਇਹ ਕੈਂਪ ਹੋਰ ਵੀ ਵਧਾਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਬੀਮਾ ਕਾਰਡ ਬਣਾਉਣ ਲਈ ਆਧਾਰ ਕਾਰਡ ਅਤੇ ਵੋਟਰ ਕਾਰਡ ਪੰਜਾਬ ਦੇ ਹੋਣੇ ਲਾਜ਼ਮੀ ਹਨ ਅਤੇ ਬੱਚਿਆਂ ਦੇ ਆਸ਼ਰਿਤ ਕਾਰਡ ਵੀ ਜ਼ਰੂਰ ਹੋਣੇ ਚਾਹੀਦੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਨੂੰ ਮਿਲੀ ਵੱਡੀ ਸਹੂਲਤ, ਹੁਣ ਘਰ ਬੈਠੇ ਹੀ ਲੈ ਸਕਣਗੇ ਲਾਭ
ਉਨ੍ਹਾਂ ਦੱਸਿਆ ਕਿ ਇਸ ਯੋਜਨਾ ਅਧੀਨ 650 ਦੇ ਕਰੀਬ ਹਸਪਤਾਲਾਂ ਨੂੰ ਇੰਪੈਨਲ ਕੀਤਾ ਗਿਆ ਹੈ, ਜਿਨ੍ਹਾਂ 'ਚ ਮੈਡੀਕਲ ਕਾਲਜ, ਸਾਰੇ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਪ੍ਰਾਈਵੇਟ ਹਸਪਤਾਲ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਫਿਲਹਾਲ ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਲਈ 1200 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਜੋ ਲੋੜ ਪੈਣ 'ਤੇ 1500 ਕਰੋੜ ਤੱਕ ਵਧਾਇਆ ਵੀ ਜਾ ਸਕਦਾ ਹੈ। ਇਸ ਯੋਜਨਾ ਦੇ ਲਾਗੂ ਹੋਣ ਨਾਲ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮਿਲ ਸਕਣਗੀਆਂ ਅਤੇ ਮਰੀਜ਼ ਬੇਝਿਜਕ ਪ੍ਰਾਈਵੇਟ ਹਸਪਤਾਲਾਂ 'ਚ ਜਾ ਕੇ ਆਪਣਾ ਇਲਾਜ ਕਰਵਾ ਸਕਣਗੇ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ 'ਚਲੀਵਰ ਦੇ ਟਰਾਂਸਪਲਾਂਟ ਸ਼ੁਰੂ ਹੋ ਚੁੱਕੇ ਹਨ, ਜਦੋਂ ਕਿ ਕਿਡਨੀ ਦੇ ਟਰਾਂਸਪਲਾਂਟ ਜਲਦ ਹੀ ਸ਼ੁਰੂ ਹੋ ਜਾਣਗੇ।
ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, ਨਾਲ ਹੀ ਲਿਆ ਗਿਆ ਵੱਡਾ ਫ਼ੈਸਲਾ
ਸਿਹਤ ਮੰਤਰੀ ਨੇ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਸ਼ੁਰੂ ਹੋਈ ਦੂਸਰੀ ਮੁਹਿਮ ਦੌਰਾਨ ਨਸ਼ੇ ਦੀ ਦਲਦਲ 'ਚ ਗ੍ਰਸਤ ਲੋਕਾਂ ਨੂੰ ਬਾਹਰ ਕੱਢਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸਿਹਤ ਮੰਤਰੀ ਨੇ ਸੀਤ ਲਹਿਰ ਤੋਂ ਲੋਕਾਂ ਨੂੰ ਬਚਣ ਦੀ ਅਪੀਲ ਕਰਦਿਆਂ ਕਿਹਾ ਕਿ ਬੱਚੇ, ਬਜ਼ੁਰਗ ਅਤੇ ਗਰਭਵਤੀ ਔਰਤਾਂ ਜੋ ਕਿਸੇ ਨਾ ਕਿਸੇ ਬਿਮਾਰੀ ਤੋਂ ਪੀੜਤ ਹਨ, ਉਹ ਆਪਣੇ ਆਪ ਨੂੰ ਸਰਦੀ ਤੋਂ ਬਚਾ ਕੇ ਜ਼ਰੂਰ ਰੱਖਣ ਅਤੇ ਉਨ੍ਹਾਂ ਨੂੰ ਸਵੇਰੇ-ਸਵੇਰੇ ਸੈਰ ਕਰਨ ਜਾਣ ਤੋਂ ਵੀ ਗੁਰੇਜ਼ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਸਰਦੀ ਤੋਂ ਬਚਣ ਲਈ ਅਕਸਰ ਘਰਾਂ ਵਿੱਚ ਅੰਗੀਠੀਆਂ ਲਗਾ ਕੇ ਰੱਖਣ ਨਾਲ ਮੌਤ ਦਰ 'ਚ ਵੀ ਵਾਧਾ ਹੋ ਰਿਹਾ ਹੈ, ਜਿਸ ਨੂੰ ਰੋਕਣ ਅਤੇ ਜ਼ਹਿਰੀਲੀਆਂ ਗੈਸਾਂ ਤੋਂ ਬਚਣ ਲਈ ਘਰਾਂ ਵਿੱਚ ਖਿੜਕੀਆਂ ਜ਼ਰੂਰ ਖੁੱਲ੍ਹੀਆਂ ਰੱਖੀਆਂ ਜਾਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
