ਸਰਕਾਰ ਦਾ ਵੱਡਾ ਕਦਮ, 30 ਨਵੰਬਰ ਤੱਕ ਆਯੁਸ਼ਮਾਨ ਕਾਰਡ ਬਣਾਉਣ ਵਾਲਿਆਂ ਲਈ ਅਹਿਮ ਐਲਾਨ

10/24/2023 5:41:54 PM

ਅੰਮ੍ਰਿਤਸਰ (ਨੀਰਜ/ਦਲਜੀਤ)- ਸਰਕਾਰ ਵੱਲੋਂ ਚਲਾਈ ਜਾ ਰਹੀ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਉਣ ਦੇ ਮਕਸਦ ਨਾਲ ਦੀਵਾਲੀ ਅਤੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਬੰਪਰ ਡਰਾਅ ਕੱਢਿਆ ਜਾ ਰਿਹਾ ਹੈ। ਇਹ ਡਰਾਅ 4 ਦਸੰਬਰ, 2023 ਨੂੰ ਕੱਢਿਆ ਜਾਵੇਗਾ।

ਇਹ ਵੀ ਪੜ੍ਹੋ- ਕੁਦਰਤੀ ਨਜ਼ਾਰਿਆਂ ਨੂੰ ਚਾਰ ਚੰਨ ਲਗਾ ਰਹੀ ਪ੍ਰਵਾਸੀ ਮਹਿਮਾਨਾਂ ਦੀ ਚਹਿਕ, ਹੁਣ ਤੱਕ ਪਹੁੰਚੇ 1200 ਤੋਂ ਜ਼ਿਆਦਾ ਪੰਛੀ

ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਸਟੇਟ ਹੈਲਥ ਏਜੰਸੀ ਪੰਜਾਬ ਵੱਲੋਂ 16 ਅਕਤੂਬਰ ਤੋਂ ਲੈ ਕੇ 30 ਨਵੰਬਰ 2023 ਤੱਕ ਕਾਰਡ ਬਣਾਉਣ ਵਾਲੇ ਸਾਰੇ ਲਾਭਪਾਤਰੀਆਂ ਵਿੱਚੋਂ 10 ਲੋਕਾਂ ਨੂੰ ਲੱਕੀ ਡਰਾਅ ਦੇ ਜ਼ਰੀਏ ਨਗਦ ਇਨਾਮ ਦਿੱਤੇ ਜਾਣਗੇ, ਜਿਸ ਵਿਚ ਪਹਿਲਾ ਇਨਾਮ 1 ਲੱਖ ਰੁਪਏ, ਦੂਜਾ ਇਨਾਮ 50 ਹਜ਼ਾਰ ਰੁਪਏ, ਤੀਜਾ ਇਨਾਮ 25 ਹਜ਼ਾਰ ਰੁਪਏ, ਚੌਥਾ ਇਨਾਮ 10 ਹਜ਼ਾਰ ਰੁਪਏ, ਪੰਜਵਾਂ ਇਨਾਮ 8 ਹਜ਼ਾਰ ਰੁਪਏ, ਛੇਵਾਂ ਤੋਂ ਦਸਵਾਂ ਇਨਾਮ 5 ਹਜ਼ਾਰ ਰੁਪਏ ਹਨ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਵੱਡਾ ਐਲਾਨ: ਹਰੇਕ ਲੋੜਵੰਦ ਪਰਿਵਾਰ ਦਾ ਬਣੇਗਾ ਨੀਲਾ ਕਾਰਡ, ਨਵਾਂ ਪੋਰਟਲ ਹੋਵੇਗਾ ਲਾਂਚ

ਇਸ ਤਰ੍ਹਾਂ ਤੁਸੀਂ ਵੈਬਸਾਈਟ ਕੀਤੀ ਜਾ ਸਕਦੀ ਹੈ ਪਹੁੰਚ

ਡੀ. ਸੀ. ਨੇ ਅੱਗੇ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਵੈਬਸਾਈਟ https://www.sha.punjab.gov.in/ ਉੱਪਰ ਪਹੁੰਚ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਘਰ ਬੈਠੇ ਆਯੁਸ਼ਮਾਨ ਕਾਰਡ ਬਣਾਉਣ ਲਈ ‘ਆਯੂਸ਼ਮਾਨ ਐਪ’ ਡਾਊਨਲੋਡ ਕੀਤਾ ਜਾ ਸਕਦਾ ਹੈ ਜਾਂ ਨਜ਼ਦੀਕੀ ਆਸ਼ਾ ਵਰਕਰ/ਸੂਚੀ ਬੱਧ ਹਸਪਤਾਲ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਲਾਭਪਾਤਰੀ ਕਾਰਡ ਬਣਾਉਣ ਲਈ https://beneficiary.nha.gov.in/ ’ਤੇ ਜਾ ਸਕਦੇ ਹਨ। ਉਨ੍ਹਾਂ ਅੰਮ੍ਰਿਤਸਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਨੂੰ ਯਕੀਨੀ ਬਣਾਉਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan