ਬਠਿੰਡਾ ਵਾਸੀਆਂ ਲਈ ਚੰਗੀ ਖ਼ਬਰ, ਜਲਦ ਲਾਏ ਜਾਣਗੇ 3 ਹੋਰ ਸੂਰਜੀ ਊਰਜਾ ਪਾਵਰ ਪਲਾਂਟ

Sunday, Jun 30, 2024 - 07:05 PM (IST)

ਬਠਿੰਡਾ ਵਾਸੀਆਂ ਲਈ ਚੰਗੀ ਖ਼ਬਰ, ਜਲਦ ਲਾਏ ਜਾਣਗੇ 3 ਹੋਰ ਸੂਰਜੀ ਊਰਜਾ ਪਾਵਰ ਪਲਾਂਟ

ਚੰਡੀਗੜ੍ਹ/ਬਠਿੰਡਾ : ਸੂਰਜੀ ਊਰਜਾ ਨੂੰ ਅਪਣਾ ਕੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਦੀ ਦਿਸ਼ਾ 'ਚ ਇਕ ਹੋਰ ਠੋਸ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਠਿੰਡਾ ਜ਼ਿਲ੍ਹੇ 'ਚ 12 ਮੈਗਾਵਾਟ (ਹਰੇਕ ਪਲਾਂਟ 4 ਮੈਗਾਵਾਟ) ਸਮਰੱਥਾ ਦੇ ਤਿੰਨ ਹੋਰ ਸੂਰਜੀ ਊਰਜਾ ਪਾਵਰ ਪਲਾਂਟ ਲਗਾਏ ਜਾਣਗੇ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਹਾਲ ਹੀ 'ਚ ਖੇਤੀਬਾੜੀ ਸਬੰਧੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਬਠਿੰਡਾ ਦੇ ਪਿੰਡ ਤਰਖਾਣਵਾਲਾ ਵਿਖੇ 4 ਮੈਗਾਵਾਟ ਦਾ ਸੂਰਜੀ ਊਰਜਾ ਪਲਾਂਟ ਕਾਰਜਸ਼ੀਲ ਕੀਤਾ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਅੱਜ ਹੋਣ ਜਾ ਰਿਹਾ ਬੰਦ!

ਇਸ ਪ੍ਰਾਜੈਕਟ ਤੋਂ ਪੈਦਾ ਹੋਈ ਬਿਜਲੀ ਪਿੰਡ ਸੇਖੂ ਸਥਿਤ ਪੀ. ਐੱਸ. ਪੀ. ਸੀ. ਐੱਲ. ਦੇ ਗਰਿੱਡ/ਸਬ ਸਟੇਸ਼ਨ ਨੂੰ ਸਪਲਾਈ ਕੀਤੀ ਜਾਂਦੀ ਹੈ। ਇਹ ਪ੍ਰਾਜੈਕਟ ਸਾਲਾਨਾ ਲਗਭਗ 6.65 ਮਿਲੀਅਨ ਯੂਨਿਟ ਬਿਜਲੀ ਪੈਦਾ ਕਰੇਗਾ। ਅਮਨ ਅਰੋੜਾ ਨੇ ਦੱਸਿਆ ਕਿ 50 ਕਰੋੜ ਦੀ ਲਾਗਤ ਵਾਲੇ 12 ਮੈਗਾਵਾਟ ਸਮਰੱਥਾ ਦੇ ਇਹ ਹੋਰ ਤਿੰਨ ਸੂਰਜੀ ਊਰਜਾ ਪ੍ਰਾਜੈਕਟਾਂ ਦੇ ਜੂਨ 2025 ਤੱਕ ਕਾਰਜਸ਼ੀਲ ਹੋਣ ਦੀ ਆਸ ਹੈ। ਉਨ੍ਹਾਂ ਅੱਗੇ ਦੱਸਿਆ ਇਨ੍ਹਾਂ ਪ੍ਰਾਜੈਕਟਾਂ ਨੂੰ ਸਥਾਪਿਤ ਕਰਨ ਲਈ ਬਠਿੰਡਾ ਜ਼ਿਲ੍ਹੇ ਦੇ ਪਿੰਡ ਭਾਗੀ ਵਾਂਦਰ, ਸ਼ੇਰਗੜ੍ਹ ਅਤੇ ਕੋਠੇ ਮੱਲੂਆਣਾ ਵਿੱਚ ਲੱਗੇ ਪੀ. ਐੱਸ. ਪੀ. ਸੀ. ਐੱਲ ਦੇ 66 ਕੇ. ਵੀ. ਸਬ-ਸਟੇਸ਼ਨਾਂ ਨੇੜੇ ਪੰਚਾਇਤੀ ਜ਼ਮੀਨ ਲੀਜ਼ 'ਤੇ ਲਈ ਗਈ ਹੈ।

ਇਹ ਵੀ ਪੜ੍ਹੋ : PGI ’ਚ ਹੁਣ ਨਹੀਂ ਲੱਗਣਗੀਆਂ ਮਰੀਜ਼ਾਂ ਦੀਆਂ ਲੰਬੀਆਂ ਲਾਈਨਾਂ, ਸ਼ੁਰੂ ਹੋਈ ਇਹ ਸਹੂਲਤ

ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਖੇਤੀਬਾੜੀ ਲਈ ਸੂਰਜੀ ਊਰਜਾ ਦੇ ਸੰਕਲਪ ਨੂੰ ਦਰਸਾਉਣਗੇ ਅਤੇ ਪੀ. ਐੱਸ. ਪੀ. ਸੀ. ਐੱਲ. ਨੂੰ ਬਹੁਤ ਘੱਟ ਕੀਮਤ 'ਤੇ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਵਿੱਚ ਮਦਦ ਕਰਨ ਤੋਂ ਇਲਾਵਾ ਸੂਬੇ ਦੇ ਲੋਕਾਂ ਨੂੰ ਬਹੁਤ ਸਾਰੇ ਲਾਭ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਤੋਂ ਲੰਬੇ ਸਮੇਂ ਦੇ ਪੀ. ਪੀ. ਏ. ਤਹਿਤ ਪੀ. ਐੱਸ. ਪੀ. ਸੀ. ਐੱਲ. ਨੂੰ 2.748 ਰੁਪਏ ਪ੍ਰਤੀ ਕਿਲੋਵਾਟ ਘੰਟਾ ਦੀ ਦਰ ਮੁਤਾਬਕ ਬਿਜਲੀ ਸਪਲਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 
 


author

Babita

Content Editor

Related News