ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ

Saturday, Feb 08, 2025 - 01:00 PM (IST)

ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਚੰਡੀਗੜ੍ਹ : ਪੰਜਾਬ 'ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਖ਼ੁਸ਼ਖ਼ਬਰੀ ਹੈ। ਦਰਅਸਲ ਪੰਜਾਬ ਸਰਕਾਰ ਵਲੋਂ ਵੱਡਾ ਫ਼ੈਸਲਾ ਲੈਂਦੇ ਹੋਏ ਸੂਬੇ ਦੇ 5 ਜ਼ਿਲ੍ਹਿਆਂ 'ਚ ਇਲੈਕਟ੍ਰਿਕ ਬੱਸਾਂ ਚਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੂਬਾ ਸਰਕਾਰ ਨੇ 347 ਇਲੈਕਟ੍ਰਿਕ ਬੱਸਾਂ ਖ਼ਰੀਦਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਬੱਸਾਂ 'ਚ ਅੰਮ੍ਰਿਤਸਰ ਲਈ 100, ਜਲੰਧਰ ਲਈ 97, ਲੁਧਿਆਣਾ ਲਈ 100 ਅਤੇ ਪਟਿਆਲਾ ਲਈ 50 ਬੱਸਾਂ ਖ਼ਰੀਦਣ ਦੀ ਗੱਲ ਕਹੀ ਜਾ ਰਹੀ ਹੈ।

ਇਹ ਵੀ ਪੜ੍ਹੋ : ਮੁਲਾਜ਼ਮਾਂ ਦੀ ਡਿਊਟੀ ਬਾਰੇ ਸਖ਼ਤ ਫ਼ਰਮਾਨ ਜਾਰੀ, ਹਾਜ਼ਰੀ ਨੂੰ ਲੈ ਕੇ ਆਏ ਨਵੇਂ ਹੁਕਮ!

ਸੂਤਰਾਂ ਦੇ ਮੁਤਾਬਕ ਇਹ ਦਾਅਵਾ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਕੀਤਾ ਗਿਆ ਹੈ। ਉਨ੍ਹਾਂ ਦੇ ਮੁਤਾਬਕ ਮੋਹਾਲੀ ਲਈ ਇਲੈਕਟ੍ਰਿਕ ਬੱਸਾਂ ਦੇ ਸੰਚਾਲਨ ਦੀਆਂ ਸੰਭਾਵਨਾਵਾਂ ਦੀ ਸਟੱਡੀ ਪੂਰੀ ਕਰ ਲਈ ਗਈ ਹੈ। ਇਲੈਕਟ੍ਰਿਕ ਬੱਸਾਂ ਸ਼ਹਿਰ ਦੇ ਲੋਕਾਂ ਨੂੰ ਆਰਾਮਦਾਇਕ ਸਫ਼ਰ ਮੁਹੱਈਆ ਕਰਵਾਉਣਗੀਆਂ।

ਇਹ ਵੀ ਪੜ੍ਹੋ : ਪੰਜਾਬ 'ਚ ਕਿਸਾਨਾਂ ਦੀਆਂ ਜ਼ਮੀਨਾਂ ਐਕਵਾਇਰ ਹੋਣ ਨੂੰ ਲੈ ਕੇ ਵੱਡੀ ਖ਼ਬਰ, ਤੁਸੀਂ ਵੀ ਪੜ੍ਹੋ

ਇਹ ਵੀ ਪਤਾ ਲੱਗਾ ਹੈ ਕਿ ਕੇਂਦਰ ਸਰਕਾਰ ਵੀ ਇਲੈਕਟ੍ਰਿਕ ਬੱਸਾਂ ਚਲਾਉਣ ਦੇ ਪੱਖ 'ਚ ਹੈ। ਇਸ ਲਈ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ ਨੇ ਚੰਡੀਗੜ੍ਹ, ਪੰਜਾਬ, ਹਰਿਆਣਾ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ। ਨਾਲ ਹੀ ਸਾਰੇ ਸੂਬਿਆਂ ਵਲੋਂ ਇਲੈਕਟ੍ਰਿਕ ਬੱਸਾਂ ਦਾ ਪ੍ਰਸਤਾਵ ਰੱਖਿਆ ਗਿਆ ਸੀ, ਜਿਸ ਤੋਂ ਬਾਅਦ ਪੰਜਾਬ 'ਚ ਇਲੈਕਟ੍ਰਿਕ ਬੱਸਾਂ ਚਲਾਉਣ ਦੀ ਪੂਰੀ ਤਿਆਰੀ ਕੀਤੀ ਜਾ ਰਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Babita

Content Editor

Related News