ਮੁਫ਼ਤ ਰਾਸ਼ਨ ਦਾ ਲਾਭ ਲੈ ਰਹੇ ਕਾਰਡ ਧਾਰਕਾਂ ਲਈ ਚੰਗੀ ਖ਼ਬਰ, ਵਿਭਾਗ ਨੇ ਮੁਕੰਮਲ ਕੀਤਾ ਕੰਮ

03/19/2024 4:57:37 PM

ਲੁਧਿਆਣਾ (ਖੁਰਾਣਾ) : ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਵੱਲੋਂ ਲੁਧਿਆਣਾ ਜ਼ਿਲ੍ਹੇ 'ਚ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ’ ਨਾਲ ਜੁੜੇ 60 ਫ਼ੀਸਦੀ ਰਾਸ਼ਨ ਕਾਰਡ ਧਾਰਕਾਂ ਤੱਕ ਮੁਫ਼ਤ ਅਨਾਜ ਪਹੰਚਾਉਣ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਵਿਭਾਗੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਟੀਮਾਂ ਵੱਲੋਂ ਹਰ ਘਰ ਤੱਕ ਅਨਾਜ ਪਹੁੰਚਾਉਣ ਲਈ 31 ਮਾਰਚ ਤੱਕ ਦਾ ਨਿਸ਼ਾਨਾ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ : PSEB ਨੇ ਅਧਿਆਪਕਾਂ ਨੂੰ ਲੈ ਕੇ ਜਾਰੀ ਕੀਤੇ ਸਖ਼ਤ ਹੁਕਮ, ਅਧਿਕਾਰੀਆਂ ਨੂੰ ਲਿਖ ਦਿੱਤੀ ਚਿੱਠੀ

ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਵੱਲੋਂ ਜਾਰੀ ਕੀਤੇ ਅੰਕੜਿਆਂ ਦੇ ਮੁਤਾਬਕ ਮੌਜੂਦਾ ਸਮੇਂ ਵਿੱਚ ਲੁਧਿਆਣਾ ਜ਼ਿਲ੍ਹੇ ਦੇ ਕੁੱਲ 413328 ਲਾਭਪਾਤਰ ਪਰਿਵਾਰਾਂ ਦੇ 1611979 ਮੈਂਬਰ ਜਨਵਰੀ ਤੋਂ ਮਾਰਚ ਤੱਕ 2024 ਤੱਕ ਦੇ ਤਿੰਨ ਮਹੀਨਿਆਂ ਲਈ ਮੁਫ਼ਤ ਅਨਾਜ ਦਾ ਲਾਭ ਪ੍ਰਾਪਤ ਕਰ ਰਹੇ ਹਨ। ਇੱਥੇ ਦੱਸਣਾ ਜ਼ਰੂਰੀ ਹੋਵੇਗਾ ਕਿ ਯੋਜਨਾ ਨਾਲ ਜੁੜੇ ਲਾਭਪਾਤਰ ਪਰਿਵਾਰਾਂ ਨੂੰ ਮੌਜੂਦਾ ਸਮੇਂ ਵਿੱਚ ਮੁਫ਼ਤ ਕਣਕ ਯੋਜਨਾ ਦਾ ਲਾਭ ਪ੍ਰਾਪਤ ਕਰਨ ਤੋਂ ਇਲਾਵਾ ਆਟੇ ਦੀਆਂ ਥੈਲੀਆਂ ਜਾਰੀ ਕਰਨ ਦਾ ਬਦਲ ਵੀ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਦਲਿਤ ਵੋਟਰਾਂ ਬਿਨਾਂ ਨਹੀਂ ਚੱਲ ਸਕਦੀ ਸਿਆਸਤ ਦੀ ਗੱਡੀ, ਹਰ ਪਾਰਟੀ ਕਰ ਰਹੀ ਫੋਕਸ

ਦੱਸਣਯੋਗ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਪਰ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦਾ ਫ਼ਸਲੀ ਸੀਜ਼ਨ ਸ਼ੁਰੂ ਹੋਣ ਕਾਰਨ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਨਾਲ ਸਬੰਧਿਤ 1800 ਦੇ ਕਰੀਬ ਡਿਪੂ ਹੋਲਡਰਾਂ ਰਾਹੀਂ ਹਰ ਲਾਭਪਾਤਰ ਤੱਕ ਕਣਕ ਦਾ ਲਾਭ ਪਹੁੰਚਾਉਣ ਲਈ ਜੰਗੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਸਰਕਾਰ ਵੱਲੋਂ ਚਲਾਈ ਗਈ ਵੱਡਮੁੱਲੀ ਯੋਜਨਾ ਤੋਂ ਕੋਈ ਵੀ ਪਰਿਵਾਰ ਵਾਂਝਾ ਨਾ ਰਹਿ ਸਕੇ। ਇੱਥੇ ਇਸ ਗੱਲ ਦਾ ਜ਼ਿਕਰ ਕਰਨਾ ਵੀ ਜ਼ਰੂਰੀ ਹੋਵੇਗਾ ਕਿ ਯੋਜਨਾ ਦੇ ਮੁਤਾਬਕ ਰਾਸ਼ਨ ਕਾਰਡ ਵਿੱਚ ਦਰਜ ਹਰ ਮੈਂਬਰ ਨੂੰ ਹਰ ਮਹੀਨੇ 5 ਕਿੱਲੋ ਦੇ ਹਿਸਾਬ ਨਾਲ ਜਨਵਰੀ ਤੋਂ ਲੈ ਕੇ ਮਾਰਚ ਤੱਕ ਦੇ ਤਿੰਨ ਮਹੀਨਿਆਂ ਲਈ 15 ਕਿੱਲੋ ਕਣਕ ਪ੍ਰਤੀ ਮੈਂਬਰ ਦੇ ਹਿਸਾਬ ਨਾਲ ਦਿੱਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


Babita

Content Editor

Related News