ਪੰਜਾਬ ਦੇ ਡਿਪੂ ਹੋਲਡਰਾਂ ਲਈ ਚੰਗੀ ਖ਼ਬਰ, ਮਾਨ ਸਰਕਾਰ ਨੇ ਕੀਤਾ ਵੱਡਾ ਐਲਾਨ
Saturday, Jul 13, 2024 - 04:45 PM (IST)
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਿਪੂ ਹੋਲਡਰਾਂ ਅਤੇ ਸੂਬੇ ਦੀ ਆਰਥਿਕਤਾ ਵਿਚ ਸ਼ਾਮਲ ਸਾਰੇ ਹਿੱਸੇਦਾਰਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਪ੍ਰਗਟਾਵਾ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਡਿਪੂ ਹੋਲਡਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਸਮੁੱਚੀ ਵਚਨਬੱਧਤਾ ਦੇ ਹਿੱਸੇ ਵਜੋਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਡਿਪੂ ਹੋਲਡਰਾਂ ਨੂੰ ਅਦਾ ਕੀਤੇ ਜਾਣ ਵਾਲੇ ਕਮਿਸ਼ਨ ਦੀ ਬਕਾਇਆ 45 ਕਰੋੜ ਰੁਪਏ ਦੀ ਮਾਰਜਨ ਮਨੀ ਅਗਲੇ ਹਫਤੇ ਤੱਕ ਡਿਪੂ ਹੋਲਡਰਾਂ ਦੇ ਬੈਂਕ ਖਾਤਿਆਂ ਵਿਚ ਜਮ੍ਹਾਂ ਕਰ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ ’ਤੇ ਸੁਣੋ ਕੀ ਬੋਲੇ ਮਲਵਿੰਦਰ ਕੰਗ (ਵੀਡੀਓ)
ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪਹਿਲਾਂ ਹੀ ਪਿਛਲੇ ਇਕ ਸਾਲ ਅੰਦਰ ਐੱਨ.ਐੱਫ.ਐੱਸ.ਏ. ਤਹਿਤ ਕੀਤੀ ਗਈ ਵੰਡ ਅਧੀਨ ਐੱਫ.ਪੀ.ਐੱਸ. ਡੀਲਰਾਂ ਨੂੰ ਮਾਰਜਿਨ ਮਨੀ/ਕਮਿਸ਼ਨ ਦੇ 61.45 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਮੌਜੂਦਾ ਰਾਸ਼ੀ ਜਾਰੀ ਹੋਣ ਨਾਲ ਡਿਪੂ ਹੋਲਡਰਾਂ ਨੂੰ ਕਮਿਸ਼ਨ/ਮਾਰਜਿਨ ਮਨੀ ਦਾ ਹੁਣ ਤੱਕ ਦਾ ਬਕਾਇਆ ਭੁਗਤਾਨ ਮੁਕੰਮਲ ਹੋ ਜਾਵੇਗਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਵਾਜਬ ਮੁੱਲ ਦੀਆਂ ਦੁਕਾਨਾਂ (ਐੱਫ.ਪੀ.ਐੱਸ.) ਦੇ ਡੀਲਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਐੱਨ.ਐੱਫ.ਐੱਸ.ਏ. ਅਧੀਨ ਕਣਕ ਦੀ ਸੁਚੱਜੀ ਵੰਡ ਲਈ ਹਰੇਕ ਐੱਫ.ਪੀ.ਐੱਸ. 'ਤੇ ਇਕ ਸਮਰਪਿਤ ਈਪੋਸ ਮਸ਼ੀਨ ਪਹਿਲਾਂ ਹੀ ਮੁਹੱਈਆ ਕਰਵਾਈ ਗਈ ਹੈ।
ਇਹ ਵੀ ਪੜ੍ਹੋ : ਪੁੱਤ ਦੀ ਗ੍ਰਿਫ਼ਤਾਰੀ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਦਾ ਬਿਆਨ ਆਇਆ ਸਾਹਮਣੇ
ਉਨ੍ਹਾਂ ਦੱਸਿਆ ਕਿ 14000 ਇਲੈਕਟ੍ਰਾਨਿਕ ਭਾਰ ਤੋਲਣ ਵਾਲੀਆਂ ਮਸ਼ੀਨਾਂ ਲਈ ਵਰਕ ਆਰਡਰ ਵੀ ਜਾਰੀ ਕਰ ਦਿੱਤਾ ਗਿਆ ਹੈ ਅਤੇ ਆਉਣ ਵਾਲੇ 4 ਹਫਤਿਆਂ ਵਿਚ ਸਾਰੀਆਂ ਉਚਿਤ ਮੁੱਲ ਦੀਆਂ ਦੁਕਾਨਾਂ ਨੂੰ ਇਲੈਕਟ੍ਰਾਨਿਕ ਭਾਰ ਤੋਲਣ ਵਾਲੀਆਂ ਮਸ਼ੀਨ ਨਾਲ ਲੈਸ ਕਰ ਦਿੱਤਾ ਜਾਵੇਗਾ। ਕਟਾਰੂਚੱਕ ਨੇ ਵਾਜਬ ਮੁੱਲ ਦੀਆਂ ਦੁਕਾਨਾਂ ਦੇ ਡੀਲਰਾਂ ਨੂੰ ਲਾਭਪਾਤਰੀਆਂ ਲਈ ਅਨਾਜ ਦੀ ਨਿਰਵਿਘਨ ਵੰਡ ਨੂੰ ਯਕੀਨੀ ਬਣਾਉਣ ਲਈ ਕਿਹਾ।
ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ ਹਾਰਣ ਤੋਂ ਬਾਅਦ ਚਿੱਕੜ 'ਚ ਲਿਟ ਗਿਆ ਨੀਟੂ ਸ਼ਟਰਾਂ ਵਾਲਾ, ਦੇਖੋ ਵੀਡੀਓ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8