ਪੰਜਾਬ ਦੇ ਡਿਪੂ ਹੋਲਡਰਾਂ ਲਈ Good news, ਕਮਿਸ਼ਨ ਵਿਚ ਭਾਰੀ ਵਾਧਾ
Friday, Nov 29, 2024 - 06:58 PM (IST)
ਚੰਡੀਗੜ੍ਹ : ਪੰਜਾਬ ਦੇ ਡਿਪੂ ਹੋਲਡਰਾਂ ਲਈ ਰਾਹਤ ਭਰੀ ਖ਼ਬਰ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਿਪੂ ਹੋਲਡਰਾਂ ਨੂੰ ਆਰਥਿਕ ਹੁਲਾਰਾ ਦਿੱਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਡਿਪੂ ਹੋਲਡਰਾਂ ਦਾ ਕਮਿਸ਼ਨ 50 ਰੁਪਏ/ਪ੍ਰਤੀ ਕੁਇੰਟਲ ਤੋਂ ਵਧਾ ਕੇ 90 ਰੁਪਏ/ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਇਸ ਨਾਲ ਸੂਬੇ ਦੇ 14400 ਡਿਪੂ ਹੋਲਡਰਾਂ ਨੂੰ ਫਾਇਦਾ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ ਦੀਆਂ ਔਰਤਾਂ ਲਈ ਸੂਬਾ ਸਰਕਾਰ ਦਾ ਵੱਡਾ ਐਲਾਨ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਡਿਪੂ ਹੋਲਡਰਾਂ ਦੇ ਕਮਿਸ਼ਨ ਵਿਚ ਪਹਿਲੀ ਵਾਰ 2016 ਵਿਚ ਵਾਧਾ ਕੀਤਾ ਗਿਆ ਸੀ। ਉਸ ਸਮੇਂ ਕਮਿਸ਼ਨ ਵਿਚ ਸਿਰਫ਼ ਦਸ ਰੁਪਏ ਦਾ ਵਾਧਾ ਕੀਤਾ ਗਿਆ ਸੀ ਪਰ ਹੁਣ ਇਸ ਵਿਚ ਸਿੱਧਾ ਚਾਲੀ ਰੁਪਏ ਦਾ ਵਾਧਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਦਾਹਰਣ ਵਜੋਂ ਮੰਨ ਲਓ ਕਿ ਇਕ ਡਿਪੂ ਹੋਲਡਰ ਕੋਲ 200 ਰਾਸ਼ਨ ਕਾਰਡ ਹਨ। ਇਨ੍ਹਾਂ ਰਾਸ਼ਨ ਕਾਰਡਾਂ ਨਾਲ ਚਾਰ ਲੋਕ ਜੁੜੇ ਹੋਏ ਹਨ। ਇਸ ਮੁਤਾਬਕ ਪਹਿਲਾਂ ਡਿਪੂ ਹੋਲਡਰਾਂ ਨੂੰ ਕਮਿਸ਼ਨ ਦੇ ਰੂਪ ਵਿਚ 24 ਹਜ਼ਾਰ 200 ਰੁਪਏ ਦਾ ਲਾਭ ਮਿਲਦਾ ਸੀ ਪਰ ਹੁਣ ਉਨ੍ਹਾਂ ਨੂੰ 43 ਹਜ਼ਾਰ 200 ਰੁਪਏ ਸਾਲਾਨਾ ਦਾ ਲਾਭ ਮਿਲੇਗਾ। ਸਰਕਾਰ ਨੇ ਇਹ ਹੁਕਮ ਅਪ੍ਰੈਲ 2024 ਤੋਂ ਲਾਗੂ ਕਰ ਦਿੱਤਾ ਹੈ। ਨਾਲ ਹੀ ਹੁਣ ਤੱਕ 38 ਕਰੋੜ ਰੁਪਏ ਦਾ ਕਮਿਸ਼ਨ ਵੀ ਜਾਰੀ ਕੀਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ : ਸੂਬੇ ਦੇ ਪੈਨਸ਼ਨਧਾਰਕਾਂ ਲਈ ਬੁਰੀ ਖ਼ਬਰ, ਜਾਣੋ ਕੀ ਹੈ ਪੂਰਾ ਮਾਮਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e