ਡੇਰਾ ਬਿਆਸ ਆਉਣ ਵਾਲੇ ਸ਼ਰਧਾਲੂਆਂ ਲਈ ਰਾਹਤ ਭਰੀ ਖ਼ਬਰ, ਹਟਾਈ ਗਈ ਇਹ ਪਾਬੰਦੀ
Friday, Nov 25, 2022 - 10:24 AM (IST)
ਬਾਬਾ ਬਕਾਲਾ ਸਾਹਿਬ (ਰਾਕੇਸ਼) : ਭਾਰਤ ਸਰਕਾਰ ਵੱਲੋਂ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਏਅਰ ਸੁਵਿਧਾ ’ਤੇ ਰਜਿਸਟਰ ਤੋਂ ਛੋਟ ਦੇ ਨਾਲ-ਨਾਲ ਉਨ੍ਹਾਂ ’ਤੇ ਲਾਗੂ ਕੋਵਿਡ ਦੇ ਟੀਕਾਕਰਨ ਦੇ ਸਬੂਤ ਨੂੰ ਹਟਾਉਣ ਤੋਂ ਬਾਅਦ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਡੇਰਾ ਬਿਆਸ ਆਉਣ ਵਾਲੇ ਸ਼ਰਧਾਲੂਆਂ ਲਈ ਪਹਿਲਾਂ ਤੋਂ ਲਾਗੂ ਸ਼ਰਤ ਨੂੰ ਹਟਾ ਲਿਆ ਗਿਆ ਹੈ। ਇਕ ਬੁਲਾਰੇ ਨੇ ਦੱਸਿਆ ਕਿ ਡੇਰੇ 'ਚ ਆਉਣ ਵਾਲੇ ਯਾਤਰੂਆਂ ’ਤੇ ਵੀ ਇਹੋ ਨਿਯਮ ਲਾਗੂ ਹੋਣਗੇ, ਜੋ ਭਾਰਤ ਸਰਕਾਰ ਵੱਲੋਂ ਜਾਰੀ ਕੀਤੇ ਜਾ ਚੁੱਕੇ ਹਨ।
ਇਸ ਤਹਿਤ ਹੁਣ ਡੇਰੇ ਆਉਣ ਵਾਲੇ ਹਰ ਇਕ ਨਾਗਰਿਕ ਨੂੰ ਕੋਵਿਡ ਦੀ ਵੈਕਸੀਨੇਸ਼ਨ ਦੀ ਕੋਈ ਲੋੜ ਨਹੀਂ ਹੋਵੇਗੀ ਅਤੇ ਨਾ ਹੀ ਆਰ. ਟੀ. ਪੀ. ਸੀ. ਆਰ. ਟੈਸਟ ਦਿਖਾਉਣ ਦੀ ਹੀ ਲੋੜ ਹੋਵੇਗੀ।
ਇਹ ਵੀ ਪੜ੍ਹੋ : ਲੁਧਿਆਣਾ 'ਚ GST ਵਿਭਾਗ ਵੱਲੋਂ ਫਰਜ਼ੀ ਬਿਲਿੰਗ ਤੇ ਖ਼ਰੀਦ-ਵੇਚ 'ਚ ਸ਼ਾਮਲ 18 ਫਰਮਾਂ ਰੱਦ
ਦੱਸਣਯੋਗ ਹੈ ਕਿ ਕੋਵਿਡ ਦੇ ਦਰਮਿਆਨ ਡੇਰਾ ਬਿਆਸ ਵੱਲੋਂ ਭਾਰਤ ਵਿਚਲੇ ਸਾਰੇ ਸੈਂਟਰਾਂ 'ਚ ਸਤਿਸੰਗ ਕਰਨ ਦੀ ਮਨਾਹੀ ਕੀਤੀ ਜਾ ਚੁੱਕੀ ਸੀ ਅਤੇ ਡੇਰਾ ਬਿਆਸ ’ਚ ਵੀ ਸੰਗਤ ਦੀ ਆਮਦ ’ਤੇ ਰੋਕ ਲਗਾਈ ਹੋਈ ਸੀ, ਜਿਸ ਤੋਂ ਬਾਅਦ ਹਾਲਾਤ ਕੰਟਰੋਲ ਹੋਣ ’ਤੇ ਡੇਰੇ ਪ੍ਰਬੰਧਕਾਂ ਵੱਲੋਂ ਉਕਤ ਸਰਟੀਫਿਕੇਟ ਅਤੇ ਮਾਸਕ ਨੂੰ ਜ਼ਰੂਰੀ ਕਰਾਰ ਦਿੱਤਾ ਗਿਆ ਸੀ ਪਰ ਹੁਣ ਹਾਲਾਤ ਠੀਕ ਹੋਣ ’ਤੇ ਇਹ ਸ਼ਰਤਾਂ ਖ਼ਤਮ ਕਰ ਦਿੱਤੀਆਂ ਗਈਆਂ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ