ਕਿਸਾਨਾਂ ਲਈ ਵੱਡੀ ਖ਼ੁਸ਼ਖਬਰੀ, ਭਗਵੰਤ ਮਾਨ ਸਰਕਾਰ ਨੇ ਦਹਾਕਿਆਂ ਪੁਰਾਣੀ ਮੰਗ ਕੀਤੀ ਪੂਰੀ

10/24/2023 5:45:07 PM

ਫਿਰੋਜ਼ਪੁਰ (ਪਰਮਜੀਤ ਸੋਢੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਦੇ ਕਿਸਾਨਾਂ ਦੀ ਦਹਾਕਿਆਂ ਪੁਰਾਣੀ ਮੰਗ ਪੂਰੀ ਕਰਦਿਆਂ ਛੇ ਮਾਸੀ ਨਹਿਰਾਂ ਨੂੰ ਬਾਰਾਂਮਾਸੀ ਕਰ ਦਿੱਤਾ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਜ਼ਿਲ੍ਹੇ ਅੰਦਰ ਨਹਿਰਾਂ ਸਿਰਫ ਸਾਉਣੀ ਦੀ ਫਸਲ ਦੌਰਾਨ ਕੇਵਲ 6 ਮਹੀਨੇ ਲਈ ਹੀ ਚੱਲਦੀਆਂ ਸਨ ਅਤੇ ਹਾੜ੍ਹੀ ਦੀ ਰੁੱਤ ਦੌਰਾਨ ਇਹ ਨਹਿਰਾਂ ਨਹੀਂ ਚੱਲਦੀਆਂ ਸਨ ਪਰ ਹੁਣ ਆਗਾਮੀ ਹਾੜ੍ਹੀ ਲਈ ਵੀ ਇਹ ਨਹਿਰਾਂ ਚੱਲਣਗੀਆਂ ਅਤੇ ਸਰਕਾਰ ਦਾ ਇਹ ਫ਼ੈਸਲਾ ਸਦਾ ਲਈ ਲਾਗੂ ਹੋ ਗਿਆ ਹੈ। 

ਇਹ ਵੀ ਪੜ੍ਹੋ : ਪਟਵਾਰੀਆਂ ਵਲੋਂ ਸਰਕਲ ਛੱਡਣ ਤੋਂ ਬਾਅਦ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ

ਇਸ ਸਬੰਧੀ ਜਲ ਸਰੋਤ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਫਿਰੋਜ਼ਪੁਰ ਨਹਿਰ ਹਲਕੇ ਅਧੀਨ ਪੈਂਦੀਆਂ ਸਾਰੀਆਂ ਛੇ ਮਾਸੀ ਨਹਿਰਾਂ ਨੂੰ ਬਾਰਾਂ ਮਾਸੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਲਈ ਹਰੀਕੇ ਨਹਿਰ ਮੰਡਲ, ਫਾਜ਼ਿਲਕਾ ਨਹਿਰ ਅਤੇ ਗਰਾਊਂਡ ਮੰਡਲ ਅਧੀਨ ਪੈਂਦੀਆਂ ਛੇ ਮਾਸੀ ਨਹਿਰਾਂ ਨੂੰ ਬਾਰਾਂ ਮਾਸੀ ਕਰਦਿਆਂ ਹੋਇਆਂ ਇਨ੍ਹਾਂ ਨੂੰ ਹਾੜ੍ਹੀ ਦੇ ਸੀਜ਼ਨ ਦੌਰਾਨ ਵੀ ਚਲਾਇਆ ਜਾਵੇਗਾ ਅਤੇ ਇਹ ਹੁਕਮ ਭਵਿੱਖ ਵਿਚ ਵੀ ਲਾਗੂ ਰਹਿਣਗੇ। 

ਇਹ ਵੀ ਪੜ੍ਹੋ : ਹੌਲਦਾਰ ਦਾ ਕਤਲ ਕਰਨ ਵਾਲੇ ਕਬੱਡੀ ਖਿਡਾਰੀ ਪੰਮਾ ਠੀਕਰੀਵਾਲਾ ਦਾ ਪੁਲਸ ਨਾਲ ਮੁਕਾਬਲਾ, ਚੱਲੀਆਂ ਗੋਲ਼ੀਆਂ

ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਆਗਾਮੀ ਫਸਲਾਂ ਦੀ ਵਿਉਂਤਬੰਦੀ ਇਸੇ ਅਨੁਸਾਰ ਕਰਨ ਅਤੇ ਹਾੜ੍ਹੀ ਸੀਜ਼ਨ ਦੌਰਾਨ ਖਾਲਿਆ ਨੂੰ ਢਾਹਿਆ ਨਾ ਜਾਵੇ ਅਤੇ ਇਨ੍ਹਾਂ ਨੂੰ ਚਾਲੂ ਹਾਲਤ ਵਿਚ ਹੀ ਰੱਖਿਆ ਜਾਵੇ। ਇਸੇ ਤਰ੍ਹਾਂ ਫਸਲਾਂ ਦੀ ਬਿਜਾਈ ਲਈ ਵੀ ਵੱਧ ਤੋਂ ਵੱਧ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾਵੇ।

ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ ’ਚ ਫਿਰ ਵੱਡੀ ਵਾਰਦਾਤ, ਮਾਂ ਦੇ ਸਾਹਮਣੇ ਪੁੱਤ ਦਾ ਬੇਰਹਿਮੀ ਨਾਲ ਕਤਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News