ਹੁਸ਼ਿਆਰਪੁਰ ਵਾਸੀਆਂ ਲਈ ਚੰਗੀ ਖ਼ਬਰ, ਪੰਜਾਬ ਸਰਕਾਰ ਨੇ ਲਿਆ ਇਹ ਵੱਡਾ ਫ਼ੈਸਲਾ

Sunday, Sep 24, 2023 - 06:57 PM (IST)

ਚੰਡੀਗੜ੍ਹ/ਹੁਸ਼ਿਆਰਪੁਰ : ਸੂਬੇ ਵਿਚ ਕਿਫਾਇਤੀ ਦਰਾਂ ’ਤੇ ਗਰੀਨ ਊਰਜਾ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਵਿਚ 140 ਕਰੋੜ ਰੁਪਏ ਦੀ ਲਾਗਤ ਨਾਲ ਕੰਪਰੈੱਸਡ ਬਾਇਓ-ਗੈਸ (ਸੀ. ਬੀ. ਜੀ.) ਪ੍ਰਾਜੈਕਟ ਸਥਾਪਤ ਕੀਤਾ ਜਾਵੇਗਾ। ਇਸ ਪ੍ਰਾਜੈਕਟ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਰੋਟੀ ਵਿਖੇ ਪ੍ਰਤੀ ਦਿਨ 20 ਟਨ ਤੋਂ ਵੱਧ ਸੀ. ਬੀ. ਜੀ. ਸਮਰੱਥਾ ਵਾਲਾ ਪ੍ਰਾਜੈਕਟ ਅਲਾਟ ਕੀਤਾ ਹੈ। ਇਸ ਪ੍ਰਾਜੈਕਟ ਦੇ ਦਸੰਬਰ 2023 ਤੱਕ ਚਾਲੂ ਹੋਣ ਦੀ ਸੰਭਾਵਨਾ ਹੈ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਸੀ. ਬੀ. ਜੀ. ਪਲਾਂਟ ਲਈ ਤਕਰੀਬਨ 40 ਏਕੜ ਜ਼ਮੀਨ ਰੱਖੀ ਗਈ ਹੈ ਅਤੇ ਇਹ ਪਲਾਂਟ ਸਾਲਾਨਾ ਲਗਭਗ 49,350 ਮੀਟਰਕ ਟਨ ਖੇਤੀ ਰਹਿੰਦ-ਖੂੰਹਦ, ਉਦਯੋਗਿਕ/ਮਿਊਂਸਪਲ ਵੇਸਟ ਅਤੇ ਪ੍ਰੈਸ ਮੱਡ ਦੀ ਖਪਤ ਕਰਨ ਤੋਂ ਇਲਾਵਾ ਪ੍ਰਤੀ ਦਿਨ 91 ਟਨ ਜੈਵਿਕ ਖਾਦ ਵੀ ਪੈਦਾ ਕਰੇਗਾ। ਇਸ ਪ੍ਰੋਜੈਕਟ ਨਾਲ ਸਿੱਧੇ ਜਾਂ ਅਸਿੱਧੇ ਤੌਰ 'ਤੇ ਲਗਭਗ 200 ਵਿਅਕਤੀਆਂ ਨੂੰ ਰੋਜ਼ਗਾਰ ਵੀ ਮਿਲੇਗਾ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਮੌਸਮ ਵਿਭਾਗ ਵੱਲੋਂ ਇਨ੍ਹਾਂ 7 ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ

PunjabKesari

ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਕਿਸਾਨਾਂ ਲਈ ਮਾਲੀਏ ਦਾ ਵਾਧੂ ਸਰੋਤ ਪੈਦਾ ਕਰਨ ਦੇ ਨਾਲ-ਨਾਲ ਸਸਤੀ ਗਰੀਨ ਊਰਜਾ ਦੀ ਉਪਲੱਬਧਤਾ, ਖੇਤੀ ਰਹਿੰਦ-ਖੂੰਹਦ, ਪਸ਼ੂਆਂ ਦੇ ਗੋਹੇ ਅਤੇ ਮਿਊਂਸਪਲ ਠੋਸ ਰਹਿੰਦ-ਖੂੰਹਦ ਦੀ ਬਿਹਤਰ ਵਰਤੋਂ ਨੂੰ ਯਕੀਨੀ ਬਣਾਉਣਾ ਹੈ। ਇਹ ਪਹਿਲਕਦਮੀ ਜਿੱਥੇ ਰੋਜ਼ਗਾਰ ਦੇ ਮੌਕੇ ਪੈਦਾ ਕਰੇਗੀ ਉਥੇ ਹੀ ਇਸ ਨਾਲ ਸੂਬੇ ਦੇ ਆਰਥਿਕ ਵਿਕਾਸ ਨੂੰ ਵੀ ਹੁਲਾਰਾ ਮਿਲੇਗਾ।

ਇਹ ਵੀ ਪੜ੍ਹੋ : ਲੁਧਿਆਣਾ ’ਚ ਸਕੂਲ ਪ੍ਰਿੰਸੀਪਲ ਦਾ ਹੈਰਾਨ ਕਰਦਾ ਕਾਰਾ, ਹੋਸ਼ ਉਡਾਵੇਗੀ ਵਿਦਿਆਰਥਣ ਨਾਲ ਕੀਤੀ ਕਰਤੂਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News