ਜਲੰਧਰ ਵਾਸੀਆਂ ਲਈ ਖ਼ੁਸ਼ਖ਼ਬਰੀ, CM ਭਗਵੰਤ ਮਾਨ ਅੱਜ ਦੇਣਗੇ ਵੱਡਾ ਤੋਹਫ਼ਾ (ਵੀਡੀਓ)
Wednesday, Feb 28, 2024 - 11:21 AM (IST)
ਨਕੋਦਰ (ਪਾਲੀ) : ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਵਾਸੀਆਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। ਮੁੱਖ ਮੰਤਰੀ ਅੱਜ ਨਕੋਦਰ ਵਿਖੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ਲਈ ਪਹੁੰਚ ਰਹੇ ਹਨ। ਇਸ ’ਚ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਦਾ ਉਦਘਾਟਨ ਵੀ ਸ਼ਾਮਲ ਹੈ। ਹਲਕਾ ਵਿਧਾਇਕਾ ਬੀਬੀ ਇੰਦਰਜੀਤ ਕੌਰ ਮਾਨ, ਡੀ. ਸੀ. ਵਿਸ਼ੇਸ਼ ਸਾਰੰਗਲ ਤੇ ਐੱਸ. ਐੱਸ. ਪੀ. ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਨੇ ਬੀਤੇ ਦਿਨ ਇਥੇ ਵੱਖ-ਵੱਖ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸਮਾਗਮ ਵਾਲੇ ਸਥਾਨ ਦਾ ਦੌਰਾ ਕਰਦਿਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਇਹ ਵੀ ਪੜ੍ਹੋ : ਕਾਂਗਰਸ ਦੇ 90 ਉਮੀਦਵਾਰ ਲੋਕ ਸਭਾ ਚੋਣ ਲੜਨ ਦੇ ਇੱਛੁਕ, ਬਿੱਟੂ ਤੇ ਮਨੀਸ਼ ਤਿਵਾੜੀ ਗਾਇਬ
ਉਨ੍ਹਾਂ ਅਧਿਕਾਰੀਆਂ ਨੂੰ ਸਮੁੱਚੇ ਲੋੜੀਂਦੇ ਪ੍ਰਬੰਧਾਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਲਈ ਕਿਹਾ ਤਾਂ ਜੋ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਗਮ ਵਾਲੇ ਸਥਾਨ ’ਤੇ ਆਮ ਲੋਕਾਂ ਦੀ ਸੁਖਾਲੀ ਐਂਟਰੀ, ਬੈਠਣ ਦੇ ਪ੍ਰਬੰਧ, ਸਫ਼ਾਈ, ਮੈਡੀਕਲ ਟੀਮਾਂ, ਫਾਇਰ ਬ੍ਰਿਗੇਡ, ਬਿਜਲੀ ਸਪਲਾਈ ਸਮੇਤ ਹੋਰ ਸਾਰੇ ਜ਼ਰੂਰੀ ਪ੍ਰਬੰਧ ਯਕੀਨੀ ਬਣਾਏ ਗਏ ਹਨ।
ਇਹ ਵੀ ਪੜ੍ਹੋ : ਪੰਜ ਪਿਆਰਿਆਂ ਦੇ ਨਾਂ 'ਤੇ ਹੋਣਗੀਆਂ ਮੋਹਾਲੀ ਦੀਆਂ 5 ਸੜਕਾਂ, ਜਲਦ ਲਿਆ ਜਾਵੇਗਾ ਫ਼ੈਸਲਾ
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਪ੍ਰਬੰਧਾਂ ਪੱਖੋਂ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਐੱਸ. ਐੱਸ. ਪੀ. ਮੁਖਵਿੰਦਰ ਸਿੰਘ ਭੁੱਲਰ ਨੇ ਮੁੱਖ ਮੰਤਰੀ ਦੀ ਆਮਦ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੁਲਸ ਪ੍ਰਸ਼ਾਸਨ ਵੱਲੋਂ ਲੋੜੀਂਦੀ ਪੁਲਸ ਤਾਇਨਾਤੀ, ਟ੍ਰੈਫਿਕ ਵਿਵਸਥਾ, ਢੁੱਕਵੀਂ ਪਾਰਕਿੰਗ ਸਮੇਤ ਹੋਰ ਬੰਦੋਬਸਤ ਯਕੀਨੀ ਬਣਾਏ ਗਏ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8