ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਖ਼ੁਸ਼ਖ਼ਬਰੀ, ਅਧਿਕਾਰੀਆਂ ਨੂੰ ਵੀ ਜਾਰੀ ਹੋਏ ਹੁਕਮ
Sunday, Mar 09, 2025 - 07:25 AM (IST)

ਚੰਡੀਗੜ੍ਹ (ਅੰਕੁਰ) : ਪੰਜਾਬ ਸਰਕਾਰ ਵਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਜਨਵਰੀ 2025 ਤੱਕ ਦੀ ਪੈਨਸ਼ਨ ਰਾਸ਼ੀ ਦੇ 3708.57 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਮੰਤਰੀ ਨੇ ਦੱਸਿਆ ਕਿ ਸੂਬੇ ’ਚ ਵੱਖ-ਵੱਖ ਵਰਗਾਂ ਦੇ ਕੁੱਲ 34.09 ਲੱਖ ਲਾਭਪਾਤਰੀ ਹਨ, ਜਿਨ੍ਹਾਂ ’ਚ ਬਜ਼ੁਰਗ, ਦਿਵਿਆਂਗ, ਵਿਧਵਾ ਤੇ ਬੇਸਹਾਰਾ ਔਰਤਾਂ ਤੇ ਆਸ਼ਰਿਤ ਬੱਚੇ ਸ਼ਾਮਲ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਸੂਬੇ ’ਚ ਕੁੱਲ 22.64 ਲੱਖ ਬਜ਼ੁਰਗ ਲਾਭਪਾਤਰੀ ਹਨ, ਜਿਨ੍ਹਾਂ ਨੂੰ ਜਨਵਰੀ 2025 ਤੱਕ ਦੀ ਪੈਨਸ਼ਨ ਰਾਸ਼ੀ ਦੇ 3708.57 ਕਰੋੜ ਵੰਡੇ ਜਾ ਚੁੱਕੇ ਹਨ। ਬੁਢਾਪਾ ਪੈਨਸ਼ਨ ਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਲਈ ਕੁੱਲ 5924.50 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ, ਜਿਸ ’ਚੋਂ ਬੁਢਾਪਾ ਪੈਨਸ਼ਨ ਲਈ ਚਾਲੂ ਸਾਲ ਦੌਰਾਨ 4000 ਕਰੋੜ ਰੁਪਏ ਦੇ ਬਜਟ ਦਾ ਉਪਬੰਧ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਆਪ੍ਰੇਸ਼ਨ ਸੀਲ-9 : 7ਵੇਂ ਦਿਨ ਸੂਬੇ ਭਰ ’ਚ 687 ਥਾਵਾਂ 'ਤੇ ਛਾਪੇਮਾਰੀ, 111 ਨਸ਼ਾ ਸਮੱਗਲਰ ਗ੍ਰਿਫ਼ਤਾਰ
ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਪੈਨਸ਼ਨ ਫੰਡ ’ਚ ਬਕਾਇਆ ਰਾਸ਼ੀ ਤੈਅ ਸਮਾਂ ਸੀਮਾਂ ਅਨੁਸਾਰ ਪੈਨਸ਼ਨਰਾਂ ਨੂੰ ਅਦਾ ਕੀਤੀ ਜਾਵੇ। ਪੈਨਸ਼ਨ ਅਦਾ ਕਰਨ ’ਚ ਹੋਣ ਵਾਲੀ ਕਿਸੇ ਵੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8