ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਖ਼ੁਸ਼ਖ਼ਬਰੀ, ਮਾਨ ਸਰਕਾਰ ਨੇ ਚੁੱਕਿਆ ਵੱਡਾ ਕਦਮ
Monday, Oct 27, 2025 - 09:46 AM (IST)
ਚੰਡੀਗੜ੍ਹ (ਮਨਪ੍ਰੀਤ) : ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਬੁਢਾਪਾ ਪੈਨਸ਼ਨ ਸਕੀਮ ਤਹਿਤ ਹੁਣ ਤੱਕ 2400.70 ਕਰੋੜ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਅਧੀਨ 23 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਬਕਾਇਦਾ ਲਾਭ ਪਹੁੰਚਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਭਰ 'ਚ ਇਹ ਸਰਕਾਰੀ ਦਫ਼ਤਰ ਹੋਣਗੇ ਬੰਦ! ਮਾਨ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਸਰਕਾਰ ਨੇ ਬੁਢਾਪਾ ਪੈਨਸ਼ਨ ਸਕੀਮ ਲਈ ਚਾਲੂ ਵਿੱਤੀ ਸਾਲ ਦੌਰਾਨ 4100 ਕਰੋੜ ਦਾ ਬਜਟ ਉਪਬੰਧ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹਰ ਬਜ਼ੁਰਗ ਦੀ ਇੱਜ਼ਤ ਅਤੇ ਸਹੂਲਤ ਲਈ ਵਚਨਬੱਧ ਹੈ।
ਇਹ ਪੈਨਸ਼ਨ ਸਕੀਮ ਸਿਰਫ਼ ਆਰਥਿਕ ਸਹਾਇਤਾ ਨਹੀਂ ਸਗੋਂ ਬਜ਼ੁਰਗਾਂ ਪ੍ਰਤੀ ਸਰਕਾਰ ਦੇ ਸਨਮਾਨ ਤੇ ਜ਼ਿੰਮੇਵਾਰੀ ਦਾ ਪ੍ਰਤੀਕ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
