ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਚੰਗੀ ਖ਼ਬਰ, ਡਿਪੂਆਂ 'ਤੇ ਮੁਫ਼ਤ ਕਣਕ ਦੇ ਨਾਲ...

Wednesday, Jun 10, 2026 - 12:06 PM (IST)

ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਚੰਗੀ ਖ਼ਬਰ, ਡਿਪੂਆਂ 'ਤੇ ਮੁਫ਼ਤ ਕਣਕ ਦੇ ਨਾਲ...

ਲੁਧਿਆਣਾ (ਖੁਰਾਣਾ) : ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਕੰਟਰੋਲਰ ਲਖਬੀਰ ਸਿੰਘ ਸੰਧੂ ਦੀ ਅਗਵਾਈ 'ਚ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਦੇ ਤਹਿਤ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ 4,54,000 ਪਰਿਵਾਰਾਂ ਦੇ ਕੁੱਲ 18 ਲੱਖ ਦੇ ਕਰੀਬ ਮੈਂਬਰਾਂ ਨੂੰ 3 ਮਹੀਨੇ ਦੀ ਮੁਫ਼ਤ ਕਣਕ ਅਤੇ ਰਾਸ਼ਨ ਕਿੱਟਾਂ ਮੁਹੱਈਆ ਕਰਵਾਉਣ ਦਾ ਕੰਮ ਜੰਗੀ ਪੱਧਰ ‘ਤੇ ਮੁਕੰਮਲ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਯੋਜਨਾ ਨਾਲ ਜੁੜੇ ਪਰਿਵਾਰਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਰਾਸ਼ਨ ਕਿੱਟਾਂ 'ਚ ਖ਼ੁਰਾਕ ਅਤੇ ਸਪਲਾਈ ਵਿਭਾਗ ਵੱਲੋਂ ਕਣਕ ਤੋਂ ਇਲਾਵਾ ਦਾਲ, ਲੂਣ, ਚੀਨੀ, ਹਲਦੀ ਅਤੇ ਸਰੋਂ ਦਾ ਤੇਲ ਆਦਿ ਵੀ ਮੁਫ਼ਤ 'ਚ ਦਿੱਤਾ ਜਾ ਰਿਹਾ ਹੈ। ਵਿਭਾਗ ਵੱਲੋਂ ਜਾਰੀ ਕੀਤੇ ਅੰਕੜਿਆਂ ਦੇ ਮੁਤਾਬਕ ਲੁਧਿਆਣਾ ਜ਼ਿਲ੍ਹੇ 'ਚ ਕੁੱਲ 1603 ਰਾਸ਼ਨ ਡਿਪੂਆਂ ਦੇ ਜ਼ਰੀਏ ਇਕ ਅਪ੍ਰੈਲ ਤੋਂ 30 ਜੂਨ ਤੱਕ ਦੇ 3 ਮਹੀਨਿਆਂ ਦੀ ਮੁਫ਼ਤ ਕਣਕ ਵੰਡਣ ਦਾ ਕੰਮ ਮੁਕੰਮਲ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਆਧਾਰ ਕਾਰਡ ਵਾਲੀਆਂ ਬੱਸਾਂ ਦੇ ਸਫ਼ਰ ਨੂੰ ਲੈ ਕੇ ਜ਼ਰੂਰੀ ਖ਼ਬਰ, PRTC ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ

ਇਸ ਦੇ ਤਹਿਤ ਰਾਸ਼ਨ ਕਾਰਡ 'ਚ ਦਰਜ ਹਰ ਮੇਂਬਰ ਨੂੰ ਹਰ ਮਹੀਨੇ 5 ਕਿੱਲੋ ਦੇ ਹਿਸਾਬ ਨਾਲ 3 ਮਹੀਨੇ ਦੀ 15 ਕਿੱਲੋ ਕਣਕ ਮੁਫ਼ਤ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਵੱਲੋਂ ਯੋਜਨਾ ਦਾ ਹਿੱਸਾ ਬਣੇ ਪਰਿਵਾਰਾਂ ਦੇ ਮੈਂਬਰਾਂ ਨੂੰ ਮੁਫ਼ਤ ਰਾਸ਼ਨ ਕਿੱਟ ਵੀ ਤਕਸੀਮ ਕੀਤੀਆਂ ਜਾ ਰਹੀਆਂ ਹਨ। ਵਿਭਾਗੀ ਅੰਕੜਿਆਂ ਦੇ ਮੁਤਾਬਕ ਖ਼ੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਵੱਲੋਂ 8 ਜੂਨ ਤੱਕ 454000 ਲਾਭਪਾਤਰ ਪਰਿਵਾਰਾਂ ਵਿਚੋਂ 155000 ਰਾਸ਼ਨ ਕਾਰਡ ਧਾਰੀਆਂ ਨੂੰ ਮੁਫ਼ਤ ਕਣਕ ਦਾ ਲਾਭ ਦਿੱਤਾ ਜਾ ਚੁੱਕਾ ਹੈ। ਬਾਕੀਆਂ ਕਾਰਡਧਾਰੀਆਂ ਨੂੰ ਮੁਹੱਈਆ ਕਰਵਾਉਣ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ।

ਇਹ ਵੀ ਪੜ੍ਹੋ : ਇਨ੍ਹਾਂ ਖ਼ਪਤਕਾਰਾਂ ਦੇ ਬਿਜਲੀ ਕੁਨੈਕਸ਼ਨਾਂ ਨੂੰ ਲੈ ਕੇ ਰਾਹਤ ਭਰੀ ਖ਼ਬਰ, ਪਾਵਰਕਾਮ ਨੇ ਸ਼ੁਰੂ ਕੀਤੀ ਕਾਰਵਾਈ

ਕਣਕ ਦਾ ਇਕ-ਇਕ ਦਾਣਾ ਗਰੀਬ ਪਰਿਵਾਰਾਂ ਦੀ ਅਮਾਨਤ : ਕੰਟਰੋਲਰ ਸੰਧੂ

ਖ਼ੁਰਾਕ ਸਪਲਾਈ ਵਿਭਾਗ ਦੇ ਕੰਟਰੋਲਰ ਲਖਬੀਰ ਸਿੰਘ ਸੰਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨਾਲ ਜੁੜੇ ਪਰਿਵਾਰਾਂ ਨੂੰ ਉਨ੍ਹਾਂ ਦੇ ਹਿੱਸੇ ਦਾ ਅਨਾਜ ਮੁਹੱਈਆ ਕਰਵਾਉਣ ਲਈ ਵਿਭਾਗੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਿਸਟਮ 'ਚ ਪਾਰਦਰਸ਼ਤਾ ਬਣਾਈ ਰੱਖਣ ਲਈ ਉਹ ਖ਼ੁਦ ਮੈਦਾਨ 'ਚ ਉਤਰ ਕੇ ਲਗਾਤਾਰ ਚੈਕਿੰਗ ਕਰ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਮੌਜੂਦਾ ਸਮੇਂ ਤੱਕ 95000 ਪਰਿਵਾਰਾਂ ਨੂੰ ਰਾਸ਼ਨ ਦੀਆਂ ਮੁਫ਼ਤ ਕਿੱਟਾਂ ਵੰਡੀਆਂ ਗਈਆਂ ਹਨ ਅਤੇ ਬਾਕੀ ਰਹਿੰਦੇ ਹਰ ਪਰਿਵਾਰ ਨੂੰ ਕਿੱਟ ਦੇਣ ਦਾ ਕੰਮ ਤੇਜ਼ੀ ਨਾਲ ਮੁਕੰਮਲ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕਣਕ ਦਾ ਇਕ-ਇਕ ਦਾਣਾ ਗਰੀਬ ਪਰਿਵਾਰਾਂ ਦੀ ਅਮਾਨਤ ਹੈ ਅਤੇ ਅਮਾਨਤ 'ਚ ਖਿਆਨਤ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇੱਥੇ ਇਸ ਗੱਲ ਦਾ ਜ਼ਿਕਰ ਕਰਨਾ ਜ਼ਰੂਰੀ ਹੋਵੇਗਾ ਕਿ ਮੌਜੂਦਾ ਸਮੇਂ ਦੌਰਾਨ ਲੁਧਿਆਣਾ ਜ਼ਿਲ੍ਹੇ ਦੇ ਈਸਟ ਅਤੇ ਵੈਸਟ ਦੋਵੇਂ ਸਰਕਲਾਂ ਦਾ ਕਾਰਜਭਾਰ ਕੰਟਰੋਲਰ ਲਖਬੀਰ ਸਿੰਘ ਸੰਧੂ ਦੇ ਮੋਢਿਆਂ ‘ਤੇ ਟਿਕਿਆ ਹੋਇਆ ਹੈ ਕਿਉਂਕਿ ਵੈਸਟ ਦੇ ਕੰਟਰੋਲਰ ਸਰਤਾਜ ਸਿੰਘ ਚੀਮਾ ਕੁੱਝ ਕਾਰਨਾਂ ਕਰਕੇ ਇਕ ਮਹੀਨੇ ਦੀ ਛੁੱਟੀ ’ਤੇ ਚੱਲ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
 


author

Babita

Content Editor

Related News