CM ਮਾਨ ਨੇ ਲੁਧਿਆਣਾ ਵਾਸੀਆਂ ਨੂੰ ਦਿੱਤੀ ਖ਼ੁਸ਼ਖ਼ਬਰੀ, ਲੰਬੇ ਸਮੇਂ ਤੋਂ ਚੱਲ ਰਹੀ ਮੰਗ ਅੱਜ ਹੋਵੇਗੀ ਪੂਰੀ
Wednesday, Sep 06, 2023 - 12:08 PM (IST)
ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਵਾਸੀਆਂ ਨੂੰ ਖ਼ੁਸ਼ਖ਼ਬਰੀ ਦਿੱਤੀ ਹੈ। ਇਸ ਬਾਰੇ ਟਵੀਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਲੁਧਿਆਣਾ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਣ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕ ਭਾਰੀ ਪਰੇਸ਼ਾਨੀ 'ਚ ਫਸੇ, ਜਾਣੋ ਕੀ ਹੈ ਪੂਰਾ ਮਾਮਲਾ
ਲੁਧਿਆਣਾ ਦੇ ਸਾਹਨੇਵਾਲੀ ਹਵਾਈ ਅੱਡੇ ਤੋਂ ਦਿੱਲੀ-NCR ਲਈ ਫਲਾਈਟ ਮੁੜ ਸ਼ੁਰੂ ਹੋ ਰਹੀ ਹੈ। ਅੱਜ ਸਾਹਨੇਵਾਲ ਹਵਾਈ ਅੱਡੇ ਤੋਂ ਹਿੰਡਨ (ਗਾਜ਼ੀਆਬਾਦ) ਲਈ ਫਲਾਈਟ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕਰਾਂਗੇ।
ਸਾਹਨੇਵਾਲ ਤੋਂ ਕੋਰੋਨਾ ਕਾਲ 'ਚ ਉਡਾਣਾ ਬੰਦ ਹੋ ਗਈਆਂ ਸਨ, ਜੋ ਮੁੜ ਸ਼ੁਰੂ ਹੋ ਰਹੀਆਂ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜਲਦੀ ਹੀ ਲੁਧਿਆਣਾ ਵਾਸੀਆਂ ਨੂੰ ਅਤਿ-ਆਧੁਨਿਕ ਟਰਮੀਨਲ ਵਾਲਾ ਹਲਵਾਰਾ ਹਵਾਈ ਅੱਡਾ ਵੀ ਸਮਰਪਿਤ ਕਰ ਦਿਆਂਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8