ਲੁਧਿਆਣਾ ਵਾਸੀਆਂ ਲਈ Good News, ਆਖਿਰ ਮਿਲ ਗਈ ਵੱਡੀ ਖ਼ੁਸ਼ਖਬਰੀ
Thursday, Feb 13, 2025 - 06:35 PM (IST)
 
            
            ਚੰਡੀਗੜ੍ਹ/ਲੁਧਿਆਣਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਅਧੀਨ ਪੰਜਾਬ ਦੇ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਨੂੰ ਸੁਰਜੀਤ ਕਰਨ ਦੀ ਦਿਸ਼ਾ ਵੱਲ ਮਹੱਤਵਪੂਰਨ ਵਿਕਾਸ ਕੀਤਾ ਜਾ ਰਿਹਾ ਹੈ, ਜ਼ਿਲ੍ਹਾ ਲੁਧਿਆਣਾ ਇਸ ਵਿਕਾਸ ਦੀ ਇਕ ਪ੍ਰਮੁੱਖ ਉਦਾਹਰਣ ਵਜੋਂ ਉੱਭਰ ਕੇ ਸਾਹਮਣੇ ਆਇਆ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਲੁਧਿਆਣਾ ਨੂੰ ਕੁੱਲ 85 ਬੁਨਿਆਦੀ ਢਾਂਚਾ ਪ੍ਰੋਜੈਕਟਾਂ, ਜਿਨ੍ਹਾਂ ਦੀ ਕੀਮਤ 930 ਕਰੋੜ ਰੁਪਏ ਹੈ, ਨਾਲ ਇਸਨੂੰ ਸੁਰਜੀਤ ਕੀਤਾ ਜਾ ਰਿਹਾ ਹੈ। ਇਹ ਪ੍ਰੋਜੈਕਟ ਸ਼ਹਿਰ ਦੇ ਬੁਨਿਆਦੀ ਢਾਂਚੇ ਵਿਚ ਕ੍ਰਾਂਤੀ ਲਿਆਉਣ, ਜੀਵਨ ਦੀ ਗੁਣਵੱਤਾ ਨੂੰ ਵਧਾਉਣ ਅਤੇ ਲੰਬੇ ਸਮੇਂ ਤੋਂ ਚੱਲ ਰਹੀਆਂ ਸ਼ਹਿਰੀ ਚੁਣੌਤੀਆਂ ਦੇ ਆਧੁਨਿਕ ਢੰਗ ਨਾਲ ਹੱਲ ਲਈ ਤਿਆਰ ਹਨ।
ਇਹ ਵੀ ਪੜ੍ਹੋ : ਨਿਊਜ਼ੀਲੈਂਡ ਛੱਡ ਪੱਕੇ ਤੌਰ 'ਤੇ ਪੰਜਾਬ ਆਈ ਇਹ ਮੁਟਿਆਰ, ਕਰ ਰਹੀ ਸ਼ਲਾਘਾਯੋਗ ਕੰਮ
ਦੱਸਣਯੋਗ ਹੈ ਕਿ 712.86 ਕਰੋੜ ਰੁਪਏ ਦੇ 65 ਸ਼ਾਨਦਾਰ ਪ੍ਰੋਜੈਕਟ ਪਹਿਲਾਂ ਹੀ ਮੁਕੰਮਲ ਹੋ ਚੁੱਕੇ ਹਨ, ਜੋ ਕਿ ਵਿਕਾਸ ਪਹਿਲਕਦਮੀਆਂ ਦੀ ਇਕ ਵਿਸਥਾਰਤ ਸ਼੍ਰੇਣੀ ਨੂੰ ਕਵਰ ਕਰਦੇ ਹਨ। ਮੁੱਖ ਪ੍ਰਾਪਤੀਆਂ ਵਿਚ ਪੱਖੋਵਾਲ ਰੋਡ 'ਤੇ ਰੇਲ ਓਵਰ ਬ੍ਰਿਜ (ਆਰ.ਓ.ਬੀ.) ਅਤੇ ਰੇਲ ਅੰਡਰ ਬ੍ਰਿਜ (ਆਰ.ਯੂ.ਬੀ.) ਦੀ ਉਸਾਰੀ, ਸਿੱਧਵਾਂ ਨਹਿਰ ਦੇ ਨਾਲ-ਨਾਲ ਵਾਟਰ ਫਰੰਟ ਡਿਵੈਲਪਮੈਂਟ, ਸਮਾਰਟ ਈ-ਕਲਾਸਰੂਮ ਤਿਆਰ ਕਰਨਾ, ਮਲਹਾਰ ਰੋਡ ਨੂੰ ਸਮਾਰਟ ਰੋਡ ਵਜੋਂ ਵਿਕਸਤ ਕਰਨਾ ਅਤੇ ਬਿਹਤਰੀਨ ਨਿਗਰਾਨੀ ਅਤੇ ਸੁਰੱਖਿਆ ਲਈ ਇਕ ਮਿਊਂਸਪਲ ਕਮਾਂਡ ਐਂਡ ਕੰਟਰੋਲ ਸੈਂਟਰ ਸਥਾਪਤ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ ਕੰਪੈਕਟਰਾਂ ਦੀ ਵਰਤੋਂ ਠੋਸ ਰਹਿੰਦ-ਖੂੰਹਦ ਦੇ ਬਿਹਤਰ ਢੰਗ ਨਾਲ ਪ੍ਰਬੰਧਨ ਅਤੇ ਐੱਲ.ਈ.ਡੀ. ਸਟਰੀਟ ਲਾਈਟਾਂ ਦੀ ਸਥਾਪਨਾ ਸਫਲਤਾਪੂਰਵਕ ਮੁਕੰਮਲ ਕੀਤੀ ਜਾ ਚੁੱਕੀ ਹੈ। ਪਾਰਕਾਂ ਸਮੇਤ ਹਰਿਆਵਲ ਨੂੰ ਵਧਾਉਣ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਹਾਦਸਾ, ਹਾਈਵੇਅ 'ਤੇ ਬਣੇ 25 ਫੁੱਟੇ ਉੱਚੇ ਪੁਲ ਤੋਂ ਥੱਲੇ ਡਿੱਗਾ ਟਰਾਲਾ
ਇਸ ਤੋਂ ਇਲਾਵਾ 199.26 ਕਰੋੜ ਰੁਪਏ ਦੇ 17 ਹੋਰ ਪ੍ਰੋਜੈਕਟ ਕਾਰਜਸ਼ੀਲ ਹਨ। ਇਹ ਪਹਿਲਕਦਮੀਆਂ ਪਾਣੀ ਦੀ ਸਪਲਾਈ ਨੂੰ ਬਿਹਤਰ ਬਣਾਉਣ, ਬਾਇਓ-ਰੀਮੀਡੀਏਸ਼ਨ ਰਾਹੀਂ ਠੋਸ ਰਹਿੰਦ-ਖੂੰਹਦ ਪ੍ਰਬੰਧਨ ਅਤੇ ਖੇਡ ਬੁਨਿਆਦੀ ਢਾਂਚੇ ਨੂੰ ਵਧਾਉਣ 'ਤੇ ਕੇਂਦ੍ਰਤ ਕਰਦੀਆਂ ਹਨ, ਜਿਸ ਤਹਿਤ ਰੱਖ ਬਾਗ ਵਿਖੇ ਇਕ ਅਤਿ-ਆਧੁਨਿਕ ਆਲ ਵੈਦਰ ਸਵੀਮਿੰਗ ਪੂਲ ਦਾ ਨਿਰਮਾਣ ਕਰਨਾ ਵੀ ਸ਼ਾਮਲ ਹੈ। ਮੁੱਖ ਸੜਕ ਅਤੇ ਪੁਲ ਪ੍ਰੋਜੈਕਟ ਵੀ ਪ੍ਰਗਤੀ ਅਧੀਨ ਹਨ, ਜੋ ਸ਼ਹਿਰ ਵਿਚ ਸੁਚਾਰੂ ਸੰਪਰਕ ਅਤੇ ਬਿਹਤਰ ਆਵਾਜਾਈ ਨੂੰ ਯਕੀਨੀ ਬਣਾਉਂਦੇ ਹਨ। ਇਸ ਤੋਂ ਇਲਾਵਾ 18.08 ਕਰੋੜ ਰੁਪਏ ਦੇ 3 ਪ੍ਰੋਜੈਕਟ ਟੈਂਡਰਿੰਗ ਪੜਾਅ ਅਧੀਨ ਹਨ, ਜਿਨ੍ਹਾਂ ਵਿਚ ਨਹਿਰੂ ਰੋਜ਼ ਗਾਰਡਨ ਦਾ ਵਿਕਾਸ, ਸੀਵਰੇਜ ਮਸ਼ੀਨਰੀ ਅਤੇ ਪਾਰਕਾਂ ਵਿਚ ਹੋਰ ਸੁਧਾਰ ਕਰਨਾ ਸ਼ਾਮਲ ਹੈ, ਜੋ ਸ਼ਹਿਰ ਦੇ ਸੁੰਦਰੀਕਰਨ ਅਤੇ ਸਥਿਰਤਾ ਵਿਚ ਵਿਸ਼ੇਸ਼ ਯੋਗਦਾਨ ਪਾਉਣਗੇ। ਇਹ ਪਰਿਵਰਤਨਸ਼ੀਲ ਪ੍ਰੋਜੈਕਟ ਵਧੇਰੇ ਟਿਕਾਊ, ਬਿਹਤਰੀਨ ਅਤੇ ਪਸੰਦੀਦਾ ਰਹਿਣ ਯੋਗ ਜ਼ਿਲ੍ਹਾ ਲੁਧਿਆਣਾ ਤਿਆਰ ਕਰਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੰਤਰੀ ਡਾ. ਰਵਜੋਤ ਸਿੰਘ ਦੀ ਅਗਵਾਈ ਹੇਠ ਬੁਨਿਆਦੀ ਢਾਂਚੇ ਵਿਚ ਨਿਰੰਤਰ ਨਿਵੇਸ਼ ਸੂਬੇ ਦੇ ਸ਼ਹਿਰੀ ਕੇਂਦਰਾਂ ਦੀ ਤਰੱਕੀ ਪ੍ਰਤੀ ਉਨ੍ਹਾਂ ਦੇ ਅਟੁੱਟ ਸਮਰਪਣ ਨੂੰ ਦਰਸਾਉਂਦਾ ਹੈ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਲਈ ਚੁੱਕਿਆ ਗਿਆ ਵੱਡਾ ਕਦਮ, ਦਿੱਤੀ ਗਈ ਚਿਤਾਵਨੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            