ਪੰਜਾਬ ਦੀਆਂ ਨਰਸਾਂ ਲਈ ਖ਼ੁਸ਼ਖ਼ਬਰੀ, ਸੂਬਾ ਸਰਕਾਰ ਨੇ ਹੋਰ ਵੀ ਲਏ ਵੱਡੇ ਫ਼ੈਸਲੇ
Sunday, Nov 16, 2025 - 11:17 AM (IST)
ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ) : ਸੂਬੇ ਭਰ ’ਚ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੇ ਮਿਸ਼ਨ ਤਹਿਤ ਮਹੱਤਵਪੂਰਨ ਫ਼ੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ’ਚ 311 ਨਰਸਾਂ ਦੀ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫ਼ੈਸਲਾ ਮੰਤਰੀ ਮੰਡਲ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਲਿਆ ਗਿਆ।
ਇਹ ਵੀ ਪੜ੍ਹੋ : 18, 19 ਅਤੇ 20 ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ, ਪੰਜਾਬ ਯੂਨੀਵਰਸਿਟੀ ਨੇ ਲਿਆ ਅਹਿਮ ਫ਼ੈਸਲਾ
ਸੀ. ਡੀ. ਪੀ. ਓਜ਼ ਦੀਆਂ 16 ਖ਼ਾਲੀ ਅਸਾਮੀਆਂ ਬਹਾਲ ਕਰਨ ਦੀ ਪ੍ਰਵਾਨਗੀ
ਮੰਤਰੀ ਮੰਡਲ ਨੇ ਸਮਾਜਿਕ ਸੁਰੱਖਿਆ, ਔਰਤਾਂ ਤੇ ਬੱਚਿਆਂ ਨਾਲ ਸਬੰਧਿਤ ਸੂਬਾ ਤੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਬਾਲ ਵਿਕਾਸ ਪ੍ਰਾਜੈਕਟ ਅਫ਼ਸਰਾਂ (ਸੀ. ਡੀ. ਪੀ. ਓਜ਼) ਦੀਆਂ 16 ਖ਼ਾਲੀ ਅਸਾਮੀਆਂ ਨੂੰ ਬਹਾਲ ਕਰਕੇ ਪੀ. ਪੀ. ਐੱਸ. ਸੀ. ਰਾਹੀਂ ਇਸ ਭਰਤੀ ਦੀ ਪ੍ਰਵਾਨਗੀ ਵੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਪਿੰਡਾਂ ਲਈ ਕੀਤਾ ਵੱਡਾ ਐਲਾਨ, ਦਸੰਬਰ ਦੇ ਅਖ਼ੀਰ ਤੱਕ ਜਾਰੀ ਹੋ ਜਾਵੇਗੀ...
ਬੀ. ਬੀ. ਐੱਮ. ਬੀ. ’ਚ ਤਾਇਨਾਤ ਕੀਤੇ ਜਾਣ ਵਾਲੇ 2458 ਕਰਮਚਾਰੀਆਂ ਦਾ ਵੱਖਰਾ ਕਾਡਰ ਸਿਰਜਣ ਨੂੰ ਹਰੀ ਝੰਡੀ
ਮੰਤਰੀ ਮੰਡਲ ਨੇ ਭਾਖੜਾ-ਬਿਆਸ ਪ੍ਰਬੰਧਕੀ ਬੋਰਡ (ਬੀ. ਬੀ. ਐੱਮ. ਬੀ.) ’ਚ ਤਾਇਨਾਤ ਕੀਤੇ ਜਾਣ ਵਾਲੇ 2458 ਕਰਮਚਾਰੀਆਂ ਦਾ ਵੱਖਰਾ ਕਾਡਰ ਬਣਾਉਣ ਨੂੰ ਵੀ ਹਰੀ ਝੰਡੀ ਦੇ ਦਿੱਤੀ। ਇਸ ਤੋਂ ਇਲਾਵਾ ਮੈਡੀਕਲ ਟੀਚਿੰਗ ਫੈਕਲਟੀ ਤੋਂ ਤਰੱਕੀ ਰਾਹੀਂ ਭਰੀਆਂ ਜਾਂਦੀਆਂ ਪ੍ਰਸ਼ਾਸਕੀ ਅਸਾਮੀਆਂ ਲਈ ਸੇਵਾਮੁਕਤੀ ਉਮਰ ਵਧਾਈ ਗਈ ਹੈ। ਮੰਤਰੀ ਮੰਡਲ ਨੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ’ਚ ਮੈਡੀਕਲ ਟੀਚਿੰਗ ਫੈਕਲਟੀ ਤੋਂ ਤਰੱਕੀ ਦੁਆਰਾ ਭਰੀਆਂ ਜਾਂਦੀਆਂ ਪ੍ਰਸ਼ਾਸਕੀ ਅਸਾਮੀਆਂ ਲਈ ਸੇਵਾ-ਮੁਕਤੀ ਉਮਰ ਮੌਜੂਦਾ 62 ਤੋਂ ਵਧਾ ਕੇ 65 ਸਾਲ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਅੱਲ੍ਹੜ ਉਮਰ ’ਚ ਕੁੜੀਆਂ ਅਤੇ ਲੋੜਵੰਦ ਔਰਤਾਂ ਨੂੰ ਸੁਰੱਖਿਅਤ ਮਾਸਿਕ ਧਰਮ ਤੇ ਮੁਫ਼ਤ ਸੈਨੇਟਰੀ ਨੈਪਕਿਨ ਦੇ ਹੱਲ ਕਰਨ ਲਈ ‘ਨਵੀਂ ਦਿਸ਼ਾ’ ਯੋਜਨਾ ਸ਼ੁਰੂ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
