ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਜਲਦੀ ਕਰੋ ਅਪਲਾਈ, 25 ਫਰਵਰੀ ਨੂੰ ਹੋਵੇਗਾ...

Friday, Feb 20, 2026 - 07:19 PM (IST)

ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਜਲਦੀ ਕਰੋ ਅਪਲਾਈ, 25 ਫਰਵਰੀ ਨੂੰ ਹੋਵੇਗਾ...

ਜਲੰਧਰ- ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਖੇਤਰੀ ਪਾਸਪੋਰਟ ਅਧਿਕਾਰੀ ਯਸ਼ਪਾਲ ਨੇ ਦੱਸਿਆ ਕਿ 25 ਫਰਵਰੀ 2026 ਨੂੰ ਖੇਤਰੀ ਪਾਸਪੋਰਟ ਦਫ਼ਤਰ, ਐੱਸ. ਸੀ. ਓ. ਨੰਬਰ 42-51, ਪਾਕੇਟ 1, ਬੱਸ ਸਟੈਂਡ, ਜਲੰਧਰ ਵਿਖੇ ਇਕ ਪਾਸਪੋਰਟ ਅਦਾਲਤ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪਾਸਪੋਰਟ ਅਦਾਲਤ ਦਾ ਉਦੇਸ਼ ਉਨ੍ਹਾਂ ਸਾਰੀਆਂ ਸ਼੍ਰੇਣੀਆਂ ਦੇ ਬਿਨੈਕਾਰਾਂ ਨੂੰ ਰਾਹਤ ਪ੍ਰਦਾਨ ਕਰਨਾ ਹੈ, ਜਿਨ੍ਹਾਂ ਦੀਆਂ ਅਰਜ਼ੀਆਂ 31 ਜਨਵਰੀ 2026 ਤੱਕ ਕਿਸੇ ਵੀ ਕਾਰਨ ਕਰਕੇ ਪੈਂਡਿੰਗ ਪਈਆਂ ਹਨ।

ਇਹ ਵੀ ਪੜ੍ਹੋ: ਪਤਨੀ ਤੇ ਪ੍ਰੇਮੀ ਤੋਂ ਦੁਖ਼ੀ ਪਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ! ਝਾੜੀਆਂ 'ਚੋਂ ਮਿਲੀ ਲਾਸ਼ ਵੇਖ ਪਰਿਵਾਰ ਦੇ ਉੱਡੇ ਹੋਸ਼

PunjabKesari

ਉਨ੍ਹਾਂ ਕਿਹਾ ਕਿ ਯੋਗ ਬਿਨੈਕਾਰ ਨਿਰਧਾਰਤ ਮਿਤੀ 'ਤੇ ਲੋੜੀਂਦੇ ਦਸਤਾਵੇਜ਼ਾਂ ਨਾਲ ਸਵੇਰੇ 9:30 ਵਜੇ ਤੋਂ ਦੁਪਹਿਰ 12:30 ਵਜੇ ਤੱਕ ਦਫ਼ਤਰ ਆ ਸਕਦੇ ਹਨ ਤਾਂ ਜੋ ਲੰਬਿਤ ਅਰਜ਼ੀਆਂ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਵਿਦੇਸ਼ ਮੰਤਰਾਲੇ ਨੇ ਪਾਸਪੋਰਟ ਅਰਜ਼ੀਆਂ ਦੀ ਪ੍ਰਕਿਰਿਆ ਲਈ ਕਿਸੇ ਵੀ ਏਜੰਸੀ ਜਾਂ ਵਿਚੋਲੇ ਨੂੰ ਅਧਿਕਾਰਤ ਨਹੀਂ ਕੀਤਾ ਹੈ। ਉਨ੍ਹਾਂ ਬਿਨੈਕਾਰਾਂ ਨੂੰ ਸਿਰਫ਼ ਵਿਦੇਸ਼ ਮੰਤਰਾਲੇ ਦੀ ਅਧਿਕਾਰਤ ਵੈੱਬਸਾਈਟ www.passportindia.gov.in ਰਾਹੀਂ ਹੀ ਅਰਜ਼ੀ ਦੇਣ ਦੀ ਸਲਾਹ ਦਿੱਤੀ ਅਤੇ ਕਿਸੇ ਵੀ ਏਜੰਟ ਜਾਂ ਵਿਚੋਲੇ ਦਾ ਸ਼ਿਕਾਰ ਨਾ ਹੋਣ। ਉਨ੍ਹਾਂ ਕਿਹਾ ਕਿ ਬਿਨੈਕਾਰ ਪਾਸਪੋਰਟ ਨਾਲ ਸਬੰਧਤ ਕਿਸੇ ਵੀ ਸਹਾਇਤਾ ਲਈ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।

 

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਜਾਰੀ! ਆਖਰੀ ਪੜ੍ਹਾਅ 'ਤੇ ਸਰਦੀ, ਵਿਭਾਗ ਵੱਲੋਂ 25 ਫਰਵਰੀ ਤੱਕ ਵੱਡੀ ਭਵਿੱਖਬਾਣੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News