ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੀ ਸੰਗਤ ਲਈ ਚੰਗੀ ਖ਼ਬਰ
Thursday, Apr 27, 2023 - 06:28 PM (IST)
ਬਟਾਲਾ/ਡੇਰਾ ਬਾਬਾ ਨਾਨਕ (ਬੇਰੀ, ਜ. ਬ.) : ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਧਰਤੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੀ ਸੰਗਤ ਲਈ ਚੰਗੀ ਖ਼ਬਰ ਹੈ। ਆਉਣ ਵਾਲੇ ਕੁਝ ਦਿਨਾਂ ’ਚ ਲੈਂਡ ਪੋਰਟ ਅਥਾਰਟੀ ਆਫ਼ ਇੰਡੀਆ ਵੱਲੋਂ ਪੈਸੰਜਰ ਟਰਮੀਨਲ ਨੂੰ ਵਾਈ-ਫਾਈ ਸਹੂਲਤ ਨਾਲ ਲੈਸ ਕੀਤਾ ਜਾ ਰਿਹਾ। ਸੰਗਤ ਨੂੰ ਹਾਈ ਸਪੀਡ ਵਾਈ-ਫਾਈ ਸਹੂਲਤ ਮੁਫ਼ਤ ਮਿਲੇਗੀ।
ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ 'ਤੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਕਹੀ ਇਹ ਗੱਲ
ਦੱਸਣਯੋਗ ਹੈ ਕਿ ਪੈਸੰਜਰ ਟਰਮੀਨਲ ’ਚ ਨੈੱਟਵਰਕ ਨਾ ਆਉਣ ਕਾਰਨ ਸੰਗਤ ਦੇ ਮੋਬਾਇਲ ਖਿਡੌਣੇ ਸਾਬਿਤ ਹੋ ਰਹੇ ਸਨ। ਜਾਣਕਾਰੀ ਅਨੁਸਾਰ ਬੀ. ਐੱਸ. ਐੱਨ. ਐੱਲ. ਕੰਪਨੀ ਦੇ ਥਾਂ-ਥਾਂ ’ਤੇ ਮਾਡਮ ਲਾਏ ਜਾ ਰਹੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਵਾਈ-ਫਾਈ ਦੀ ਰੇਂਜ ਪੂਰੇ ਟਰਮੀਨਲ ’ਚ ਹੋਵੇਗੀ। ਇਸ ਤੋਂ ਇਲਾਵਾ ਐਮਰਜੈਂਸੀ ਹਾਲਾਤ ’ਚ ਫੋਨ ਸਹੂਲਤ ਵੀ ਪ੍ਰਦਾਨ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪਿੰਡ ਦੀ ਕੁੜੀ ਨੂੰ ਵਿਆਹ ਦਾ ਲਾਰਾ ਲਾ ਕੇ ਭਜਾਉਣ ਵਾਲੇ ਦੋਸ਼ੀ ਨੂੰ ਮੋਗਾ ਅਦਾਲਤ ਨੇ ਸੁਣਾਈ 20 ਸਾਲ ਦੀ ਕੈਦ
ਇਸ ਮੌਕੇ ਸ਼ਰਧਾਲੂ ਜੋਗਿੰਦਰ ਸਿੰਘ, ਪਰਮਜੀਤ ਸਿੰਘ, ਸੁਖਦੇਵ ਸਿੰਘ, ਜੋਗਿੰਦਰ ਸਿੰਘ, ਹਰਪਾਲ ਸਿੰਘ, ਹਰਪ੍ਰੀਤ ਸਿੰਘ, ਮਨਿੰਦਰ ਸਿੰਘ ਆਦਿ ਨੇ ਦੱਸਿਆ ਪਿਛਲੇ ਸਮੇਂ ਤੋਂ ਸਰਹੱਦੀ ਖੇਤਰ ਤੋਂ ਇਲਾਵਾ ਪੈਸੰਜਰ ਟਰਮੀਨਲ ’ਚ ਮੋਬਾਇਲ ’ਚ ਨੈੱਟਵਰਕ ਨਾ ਆਉਣ ਕਾਰਨ ਕਾਫ਼ੀ ਦਿੱਕਤ ਆ ਰਹੀ ਸੀ। ਵਾਈ-ਫਾਈ ਨੈੱਟਵਰਕ ਕਾਰਨ ਨਾਨਕ ਨਾਮਲੇਵਾ ਸੰਗਤ ’ਚ ਖ਼ੁਸ਼ੀ ਦੀ ਲਹਿਰ ਹੈ।
ਇਹ ਵੀ ਪੜ੍ਹੋ : ਸਕੇ ਚਾਚੇ ਨੇ ਖੱਟਿਆ ਕਲੰਕ, 12 ਸਾਲਾ ਭਤੀਜੀ ਦੀ ਇੱਜ਼ਤ ਕੀਤੀ ਲੀਰੋ-ਲੀਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ