ਅੰਮ੍ਰਿਤਸਰ ਵਾਸੀਆਂ ਲਈ ਖ਼ੁਸ਼ਖਬਰੀ, ਪੰਜਾਬ ਸਰਕਾਰ ਨੇ ਲਿਆ ਇਹ ਫ਼ੈਸਲਾ

02/08/2023 6:15:32 PM

ਚੰਡੀਗੜ੍ਹ/ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ’ਤੇ ਕਰੀਬ 16 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇੰਡੀਆ ਗੇਟ ਤੋਂ ਰੇਲਵੇ ਸਟੇਸ਼ਨ ਤੱਕ ਜੀ.ਟੀ. ਰੋਡ ਦੀ ਰੀ-ਕੰਡੀਸ਼ਨਿੰਗ ਅਤੇ ਡਿਵੈਲਪਮੈਂਟ ਲਈ ਤਕਰੀਬਨ 15 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਤੋਂ ਇਲਾਵਾ ਸੁੰਦਰੀਕਰਨ ਲਈ ਸੀਮਿੰਟ ਆਧਾਰਿਤ ਪੇਂਟ ਨਾਲ ਪੁਲਾਂ ਦੀ ਪੇਂਟਿੰਗ  'ਤੇ ਲਗਭਗ 48 ਲੱਖ ਰੁਪਏ ਖਰਚ ਕੀਤੇ ਜਾਣਗੇ।

ਇਹ ਵੀ ਪੜ੍ਹੋ : ਕੜਾਕੇ ਦੀ ਠੰਡ ਤੋਂ ਬਾਅਦ ਪੰਜਾਬ ’ਚ ਬਦਲਣ ਲੱਗਾ ਮੌਸਮ, ਇਸ ਤਾਰੀਖ਼ ਤੋਂ ਫਿਰ ਪਵੇਗਾ ਮੀਂਹ

PunjabKesari

ਉਨ੍ਹਾਂ ਅੱਗੇ ਦੱਸਿਆ ਕਿ ਕਬੀਰ ਪਾਰਕ ਐਕਸਟੈਂਸ਼ਨ ਸਕੀਮ ਵਿਚ ਫੁੱਟਪਾਥ ਦੀ ਮੁਰੰਮਤ ਅਤੇ ਸੜਕ ਸੁਰੱਖਿਆ ਚਿੰਨ੍ਹ ਅਤੇ ਵਿਸ਼ੇਸ਼ਤਾਵਾਂ ਦੀ ਸਪਲਾਈ/ਨਿਰਮਾਣ ਲਈ ਕ੍ਰਮਵਾਰ 25 ਲੱਖ ਰੁਪਏ ਅਤੇ 49 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਕੇਂਦਰ ਦੇ ਕਿਨਾਰਿਆਂ, ਕਰਬ ਸਟੋਨ, ਸਟਰੀਟ ਲਾਈਟ ਦੇ ਖੰਭਿਆਂ ਅਤੇ ਗੈਂਟਰੀਆਂ ਆਦਿ ਦੀ ਮੁਰੰਮਤ ਅਤੇ ਪੇਂਟਿੰਗ ਲਈ ਲਗਭਗ 49 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਨ੍ਹਾਂ ਕੰਮਾਂ ਲਈ ਦਫ਼ਤਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਜੇਲ੍ਹ ਵਿਚੋਂ ਰਿਹਾਅ ਹੋਣ ਤੋਂ ਪਹਿਲਾਂ ਨਵਜੋਤ ਸਿੱਧੂ ਨੂੰ ਵੱਡਾ ਝਟਕਾ

ਉਨ੍ਹਾਂ ਇਹ ਵੀ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੀ ਵੱਡੀ ਆਬਾਦੀ ਨੂੰ ਇਨ੍ਹਾਂ ਵਿਕਾਸ ਕਾਰਜਾਂ ਦਾ ਲਾਭ ਮਿਲੇਗਾ। ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਮਾਨ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਵਿਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ : ਕਪੂਰਥਲਾ ਅਗਵਾ ਕਾਂਡ ’ਤੇ ਖ਼ਤਰਨਾਕ ਗੈਂਗਸਟਰ ਅੰਮ੍ਰਿਤ ਬੱਲ ਨੇ ਫੇਸਬੁਕ ’ਤੇ ਪਾਈ ਪੋਸਟ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News