ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਜਲਦ ਮਿਲਣ ਜਾ ਰਹੀ ਵੱਡੀ ਸੌਗਾਤ
Friday, Nov 29, 2024 - 10:28 AM (IST)
ਫ਼ਤਹਿਗੜ੍ਹ ਸਾਹਿਬ (ਜਗਦੇਵ ਸਿੰਘ): ਪੰਜਾਬ ਦੇ ਲੋਕਾਂ ਨੂੰ ਛੇਤੀ ਹੀ ਵੱਡੀ ਸੌਗਾਤ ਮਿਲਣ ਜਾ ਰਹੀ ਹੈ। ਲੁਧਿਆਣਾ ਵਿਚ ਬਣੇ ਹਲਵਾਰਾ ਏਅਰਪੋਰਟ ਨੂੰ ਛੇਤੀ ਹੀ ਚਾਲੂ ਕਰਨ ਦੀ ਤਿਆਰੀ ਹੈ। ਇਸ ਸਬੰਧੀ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨੂੰ ਮਿਲ ਕੇ ਇਕ ਪੱਤਰ ਸੌਂਪਿਆ।
ਕੇਂਦਰੀ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦੁਆਇਆ ਕਿ ਅਗਲੇ 3 ਮਹੀਨਿਆਂ ਦੇ ਅੰਦਰ ਏਅਰਪੋਰਟ ਨੂੰ ਚਾਲੂ ਕਰ ਦਿੱਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 35 ਲੱਖ ਲੋਕਾਂ ਨੂੰ ਮਿਲੇਗਾ ਖ਼ਾਸ ਤੋਹਫ਼ਾ! List 'ਚ ਆ ਗਿਆ ਨਾਂ
MP ਡਾ. ਅਮਰ ਸਿੰਘ ਨੇ ਕਿਹਾ ਕਿ 2018 ਵਿਚ ਉਹ ਖ਼ੁਦ ਪੰਜਾਬ ਤੇ ਦਿੱਲੀ ਸਰਕਾਰ ਤੋਂ ਇਸ ਏਅਰਪੋਰਟ ਲਈ ਮਨਜ਼ੂਰੀ ਲੈ ਕੇ ਆਏ ਸਨ। ਉਨ੍ਹਾਂ ਕਿਹਾ ਕਿ ਇਸ ਏਅਰਪੋਰਟ ਦੀ ਬਿਲਡਿੰਗ ਪੂਰੀ ਹੋ ਚੁੱਕੀ ਹੈ ਪਰ ਅਜੇ ਤਕ ਜਹਾਜ਼ਾਂ ਦੀ ਆਵਾਜਾਈ ਦੀ ਸ਼ੁਰੂਆਤ ਨਹੀਂ ਹੋਈ। ਇਸ ਮਕਸਦ ਨਾਲ ਉਹ ਚੌਥੀ ਵਾਰ ਕੇਂਦਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨੂੰ ਮਿਲ ਕੇ ਆਏ ਹਨ। ਸੰਸਦ ਡਾ. ਅਮਰ ਸਿੰਘ ਨੇ ਕਿਹਾ ਕਿ ਇਸ ਏਅਰਪੋਰਟ ਦੀ ਸ਼ੁਰੂਆਤ ਹੋਣ ਨਾਲ ਫ਼ਤਹਿਗੜ੍ਹ ਸਾਹਿਬ ਤੇ ਲੁਧਿਆਣਾ ਦੇ ਨਾਲ-ਨਾਲ ਸਮੁੱਚੇ ਪੰਜਾਬ ਦੇ ਲੋਕਾਂ ਨੂੰ ਆਵਾਜਾਈ ਲਈ ਵੱਡੀ ਸਹੂਲਤ ਮਿਲੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8