ਪੰਜਾਬੀਆਂ ਲਈ Good News! ਬਿਜਲੀ ਨੂੰ ਲੈ ਕੇ ਸਰਕਾਰ ਦਾ ਨਵਾਂ ਫ਼ੈਸਲਾ
Tuesday, Dec 24, 2024 - 08:45 AM (IST)
ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਸੂਬੇ ਨੂੰ ਸੌਰ ਊਰਜਾ ਉਤਪਾਦਨ ’ਚ ਮੋਹਰੀ ਬਣਾਉਣ ਤੇ ਰਵਾਇਤੀ ਈਂਧਣ ’ਤੇ ਨਿਰਭਰਤਾ ਘਟਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਕੁੱਲ 264 ਮੈਗਾਵਾਟ ਸਮਰੱਥਾ ਦੇ 66 ਸੂਰਜੀ ਊਰਜਾ ਪਲਾਂਟ ਸਥਾਪਿਤ ਕੀਤੇ ਜਾਣਗੇ। ਹਰ ਪਲਾਂਟ 4 ਮੈਗਾਵਾਟ ਸਮਰੱਥਾ ਵਾਲਾ ਹੋਵੇਗਾ। ਇਹ ਜਾਣਕਾਰੀ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 27 ਦਸੰਬਰ ਨੂੰ ਲੈ ਕੇ ਹੋ ਗਈ ਭਵਿੱਖਬਾਣੀ, ਪੜ੍ਹੋ ਪੂਰੀ ਖ਼ਬਰ
ਉਨ੍ਹਾਂ ਨੇ ਮੈਸਰਜ਼ ਵੀ.ਪੀ. ਸੋਲਰ ਜੈਨਰੇਸ਼ਨਜ਼ ਪ੍ਰਾਈਵੇਟ ਲਿਮਟਿਡ ਨੂੰ ਸੋਲਰ ਪਾਵਰ ਪਲਾਂਟ ਸਥਾਪਿਤ ਕਰਨ ਲਈ ਲੈਟਰ ਆਫ ਐਵਾਰਡ (ਐੱਲ. ਓ. ਏ.) ਸੌਂਪਿਆ। ਉਨ੍ਹਾਂ ਦੱਸਿਆ ਕਿ ਇਹ ਪਲਾਂਟ ਪੀ. ਐੱਸ. ਪੀ. ਸੀ. ਐੱਲ. ਦੇ 66-ਕੇ. ਵੀ. ਸਬ-ਸਟੇਸ਼ਨਾਂ ਨੇੜੇ ਲਾਏ ਜਾਣਗੇ। ਇਸ ਕੰਪਨੀ ਨੂੰ ਪਾਰਦਰਸ਼ੀ ਢੰਗ ਨਾਲ ਬੋਲੀ ਪ੍ਰਕਿਰਿਆ ਰਾਹੀਂ ਚੁਣਿਆ ਗਿਆ ਹੈ। ਇਸ ਉਪਰੰਤ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀ. ਐੱਸ. ਈ. ਆਰ. ਸੀ.) ਨੇ 2.38 ਰੁਪਏ ਪ੍ਰਤੀ ਕਿਲੋਵਾਟ ਘੰਟਾ ਦੀ ਦਰ ਨਾਲ ਪੀ. ਐੱਸ. ਪੀ. ਸੀ. ਐੱਲ. ਨੂੰ 25 ਸਾਲਾਂ ਦੇ ਪੀ. ਪੀ. ਏ. ਤਹਿਤ ਸੌਰ ਊਰਜਾ ਮੁਹੱਈਆ ਕਰਵਾਉਣ ਲਈ ਸਹਿਮਤੀ ਦਿੱਤੀ ਹੈ। ਸੌਰ ਊਰਜਾ ਦਾ ਇਹ ਵੱਕਾਰੀ ਪ੍ਰਾਜੈਕਟ ਦਸੰਬਰ 2025 ਦੇ ਅੰਤ ਤੱਕ ਮੁਕੰਮਲ ਹੋ ਜਾਵੇਗਾ।
ਉਨ੍ਹਾਂ ਨੇ ਪੇਡਾ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਨੂੰ ਸੁਚਾਰੂ ਢੰਗ ਨਾਲ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਹਰ ਸੰਭਵ ਯਤਨ ਕਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸੂਬੇ ’ਚ ਲਗਭਗ 1,056 ਕਰੋੜ ਰੁਪਏ ਦੇ ਨਿਵੇਸ਼ ਨੂੰ ਆਕਰਸ਼ਿਤ ਕਰੇਗੀ, ਜਿਸ ਨਾਲ ਸੂਬੇ ’ਚ ਗ਼ੈਰ-ਰਵਾਇਤੀ ਊਰਜਾ ਦੇ ਖੇਤਰ ’ਚ ਹੁਨਰਮੰਦ ਅਤੇ ਅਰਧ-ਹੁਨਰਮੰਦ ਵਿਅਕਤੀਆਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਰਾਹ ਪੱਧਰਾ ਹੋਵੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬੱਸ Hijack! ਸਹਿਮ ਗਈਆਂ ਸਵਾਰੀਆਂ
ਇਸ ਮੌਕੇ ਪੇਡਾ ਦੇ ਡਾਇਰੈਕਟਰ ਐੱਮ. ਪੀ. ਸਿੰਘ, ਜੁਆਇੰਟ ਡਾਇਰੈਕਟਰ ਰਾਜੇਸ਼ ਬਾਂਸਲ, ਮੈਸਰਜ਼ ਵੀ. ਪੀ. ਸੋਲਰ ਜੈਨਰੇਸ਼ਨਜ਼ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਪ੍ਰਮੋਧ ਚੌਧਰੀ ਤੇ ਹਰਪਾਲ ਸਿੰਘ ਸੰਧੂ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8