ਪੰਜਾਬ ਲਈ ਵੱਡੀ ਖ਼ੁਸ਼ਖ਼ਬਰੀ, ਕੇਂਦਰ ਸਰਕਾਰ ਨੇ ਕਰ 'ਤਾ ਵੱਡਾ ਐਲਾਨ

Thursday, Feb 19, 2026 - 02:41 PM (IST)

ਪੰਜਾਬ ਲਈ ਵੱਡੀ ਖ਼ੁਸ਼ਖ਼ਬਰੀ, ਕੇਂਦਰ ਸਰਕਾਰ ਨੇ ਕਰ 'ਤਾ ਵੱਡਾ ਐਲਾਨ

ਚੰਡੀਗੜ੍ਹ : ਪੰਜਾਬ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਟ੍ਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਕੇਂਦਰ ਸਰਕਾਰ ਨੇ NH-205A ਦੇ ਅੰਬਾਲਾ-ਚੰਡੀਗੜ੍ਹ ਸੈਕਸ਼ਨ ਨੂੰ ਜ਼ੀਰਕਪੁਰ ਬਾਈਪਾਸ ਨਾਲ ਜੋੜਨ ਲਈ ਇਕ 6-ਲੇਨ ਵਾਲੇ ਐਕਸੈਸ-ਕੰਟਰੋਲਡ ਗ੍ਰੀਨਫੀਲਡ ਸਪੁਰ (Greenfield Spur) ਦੇ ਨਿਰਮਾਣ ਲਈ 1,463.95 ਕਰੋੜ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਦੀ ਜਾਣਕਾਰੀ ਕੇਂਦਰੀ ਭਾਰਤ ਸਰਕਾਰ ਦੇ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਦਿੱਤੀ ਹੈ। 

ਇਹ ਵੀ ਪੜ੍ਹੋ : ਪੰਜਾਬ : ਸਕੂਲਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ ! ਫੀਸਾਂ ਸਬੰਧੀ ਨਵੇਂ ਹੁਕਮ ਜਾਰੀ

PunjabKesari

ਇਸ ਪ੍ਰੋਜੈਕਟ ਨਾਲ ਜੁੜੇ ਮੁੱਖ ਨੁਕਤੇ ਹੇਠ ਲਿਖੇ ਅਨੁਸਾਰ ਹਨ

ਟ੍ਰੈਫਿਕ ਤੋਂ ਨਿਜਾਤ: ਇਹ ਕੋਰੀਡੋਰ ਟ੍ਰਾਈਸਿਟੀ ਰਿੰਗ ਰੋਡ ਪ੍ਰੋਜੈਕਟ ਦਾ ਅਹਿਮ ਹਿੱਸਾ ਹੈ, ਜੋ ਮੋਹਾਲੀ, ਚੰਡੀਗੜ੍ਹ ਅਤੇ ਪੰਚਕੂਲਾ ਦੇ ਮੁੱਖ ਸ਼ਹਿਰੀ ਖੇਤਰਾਂ ਵਿਚੋਂ ਗੁਜ਼ਰਨ ਵਾਲੇ ਟ੍ਰੈਫਿਕ ਨੂੰ ਡਾਇਵਰਟ ਕਰਕੇ ਉੱਥੇ ਲੱਗਣ ਵਾਲੇ ਜਾਮ ਨੂੰ ਘੱਟ ਕਰੇਗਾ।

ਮੁੱਖ ਹਾਈਵੇਅ 'ਤੇ ਦਬਾਅ ਹੋਵੇਗਾ ਘੱਟ : ਇਸ ਨਵੇਂ ਰਸਤੇ ਦੇ ਬਣਨ ਨਾਲ NH-44, NH-205A ਅਤੇ NH-152 ਵਰਗੇ ਰੁਝੇਵੇਂ ਵਾਲੇ ਹਾਈਵੇਅ 'ਤੇ ਟ੍ਰੈਫਿਕ ਦਾ ਵੱਡਾ ਦਬਾਅ ਘੱਟ ਜਾਵੇਗਾ।

ਹਿਮਾਚਲ ਜਾਣਾ ਹੋਵੇਗਾ ਆਸਾਨ : ਇਹ ਪ੍ਰੋਜੈਕਟ ਹਿਮਾਚਲ ਪ੍ਰਦੇਸ਼, ਖਾਸ ਕਰਕੇ ਸ਼ਿਮਲਾ ਖੇਤਰ ਲਈ ਸਿੱਧੀ ਅਤੇ ਤੇਜ਼ ਕਨੈਕਟੀਵਿਟੀ ਪ੍ਰਦਾਨ ਕਰੇਗਾ। ਇਸ ਨਾਲ ਨਾ ਸਿਰਫ਼ ਸਫਰ ਦਾ ਸਮਾਂ ਘਟੇਗਾ, ਸਗੋਂ ਖੇਤਰੀ ਆਰਥਿਕ ਗਤੀਵਿਧੀਆਂ ਨੂੰ ਵੀ ਹੁਲਾਰਾ ਮਿਲੇਗਾ। ਇਹ ਨਵਾਂ 6-ਲੇਨ ਕੋਰੀਡੋਰ ਆਉਣ ਵਾਲੇ ਸਮੇਂ ਵਿਚ ਪੰਜਾਬ ਅਤੇ ਗੁਆਂਢੀ ਸੂਬਿਆਂ ਵਿਚਕਾਰ ਸੰਪਰਕ ਨੂੰ ਬਿਹਤਰ ਬਣਾਉਣ ਵਿਚ ਮੀਲ ਦਾ ਪੱਥਰ ਸਾਬਤ ਹੋਵੇਗਾ।

ਇਹ ਵੀ ਪੜ੍ਹੋ : ਪੰਜਾਬ ਦੇ 38 ਲੱਖ ਪਰਿਵਾਰਾਂ ਲਈ ਖ਼ੁਸ਼ਖ਼ਬਰੀ, ਹੋ ਗਿਆ ਵੱਡਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News