ਪੰਜਾਬ ਦੇ ਕਿਸਾਨਾਂ ਲਈ ਚੰਗੀ ਖ਼ਬਰ, ਕੇਂਦਰ ਸਰਕਾਰ MSP 'ਤੇ ਮੂੰਗੀ ਚੁੱਕਣ ਲਈ ਤਿਆਰ
Saturday, May 21, 2022 - 04:08 PM (IST)
ਚੰਡੀਗੜ੍ਹ : ਪੰਜਾਬ ਦੇ ਕਿਸਾਨਾਂ ਲਈ ਚੰਗੀ ਖ਼ਬਰ ਹੈ। ਕੇਂਦਰ ਸਰਕਾਰ ਪੰਜਾਬ ਸਰਕਾਰ ਕੋਲੋਂ ਐੱਮ. ਐੱਸ. ਪੀ. 'ਤੇ ਮੂੰਗੀ ਖ਼ਰੀਦਣ ਲਈ ਤਿਆਰ ਹੋ ਗਈ ਹੈ। ਇਸ ਸਬੰਧੀ ਕੇਂਦਰ ਸਰਕਾਰ ਨੇ ਏਜੰਸੀਆਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਹੈ ਕਿ ਕੁੱਝ ਦਿਨ ਪਹਿਲਾਂ ਅਸੀਂ ਕਿਸਾਨਾਂ ਨੂੰ ਮੂੰਗੀ 'ਤੇ ਐੱਮ. ਐੱਸ. ਪੀ. ਦੀ ਗਾਰੰਟੀ ਦਿੱਤੀ ਸੀ।
ਇਹ ਵੀ ਪੜ੍ਹੋ : ਜੇਲ੍ਹ 'ਚ ਬੰਦ 'ਨਵਜੋਤ ਸਿੱਧੂ' ਨੇ ਨਹੀਂ ਖਾਧਾ ਖਾਣਾ, ਜਾਣੋ ਕਿਵੇਂ ਬੀਤੀ ਪਹਿਲੀ ਰਾਤ (ਵੀਡੀਓ)
ਉਨ੍ਹਾਂ ਕਿਹਾ ਕਿ ਸਾਡੀ ਚਿੱਠੀ ਤੋਂ ਬਾਅਦ ਕੇਂਦਰ ਸਰਕਾਰ ਇਸ 'ਤੇ ਰਾਜ਼ੀ ਹੋ ਗਈ ਹੈ। ਕੇਂਦਰ ਸਰਕਾਰ ਆਪਣੀਆਂ ਏਜੰਸੀਆਂ ਵੱਲੋਂ ਪੰਜਾਬ ਸਰਕਾਰ ਤੋਂ ਐੱਮ. ਐੱਸ. ਪੀ. 'ਤੇ ਮੂੰਗੀ ਚੁੱਕਣ ਲਈ ਤਿਆਰ ਹੋ ਗਈ ਹੈ।
ਭਗਵੰਤ ਮਾਨ ਨੇ ਲਿਖਿਆ ਕਿ ਉਹ ਪੰਜਾਬ ਦੇ ਸਾਰੇ ਕਿਸਾਨ ਭਰਾਵਾਂ ਵੱਲੋਂ ਕੇਂਦਰ ਸਰਕਾਰ ਦਾ ਧੰਨਵਾਦ ਕਰਦੇ ਹਨ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਨੂੰ ਇਸ ਸਬੰਧੀ ਚਿੱਠੀ ਲਿਖੀ ਗਈ ਸੀ। ਮੁੱਖ ਮੰਤਰੀ ਦੀ ਅਪੀਲ ਤੋਂ ਬਾਅਦ ਪੰਜਾਬ 'ਚ ਹੁਣ ਮੂੰਗੀ ਦਾ ਰਕਬਾ ਦੁੱਗਣਾ ਹੋ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ