ਪੰਜਾਬ 'ਚ ਇਨ੍ਹਾਂ ਲੋਕਾਂ ਲਈ ਖ਼ੁਸ਼ਖ਼ਬਰੀ! ਖ਼ਾਤਿਆਂ 'ਚ ਆਈ ਰਾਸ਼ੀ
Thursday, Oct 30, 2025 - 12:00 PM (IST)
ਚੰਡੀਗੜ੍ਹ/ਜਲੰਧਰ (ਮਨਪ੍ਰੀਤ, ਧਵਨ)-ਪੰਜਾਬ ਦੀਆਂ ਮੰਡੀਆਂ ’ਚ ਝੋਨੇ ਦੀ ਆਮਦ 100 ਲੱਖ ਮੀਟ੍ਰਿਕ ਟਨ (ਐੱਲ. ਐੱਮ. ਟੀ.) ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਿਸ ’ਚੋਂ 97 ਐੱਲ. ਐੱਮ. ਟੀ. ਤੋਂ ਵੱਧ ਫ਼ਸਲ ਦੀ ਖ਼ਰੀਦ ਕਰ ਲਈ ਗਈ ਹੈ। ਝੋਨੇ ਦੀ ਖ਼ਰੀਦ ਦੇ ਬਦਲੇ ਕਿਸਾਨਾਂ ਦੇ ਖ਼ਾਤਿਆਂ ’ਚ 21000 ਕਰੋੜ ਤੋਂ ਵੱਧ ਦੀ ਰਾਸ਼ੀ ਟਰਾਂਸਫ਼ਰ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਦੇ ਦੂਜੇ ਪੜ੍ਹਾਅ ਦੀ ਸ਼ੁਰੂਆਤ, ਮੈਡੀਕਲ ਟੀਮ ਵੀ ਨਾਲ ਰਹੇਗੀ ਤਾਇਨਾਤ
ਫ਼ਸਲ ਦੀ ਤੇਜ਼ੀ ਨਾਲ ਖ਼ਰੀਦ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਦਾ ਪ੍ਰਮਾਣ ਦੱਸਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ’ਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਭਾਈਵਾਲ ਚਾਹੇ ਉਹ ਕਿਸਾਨ, ਕਮਿਸ਼ਨ ਏਜੰਟ (ਆੜ੍ਹਤੀਆ), ਮਜ਼ਦੂਰ ਹੋਵੇ, ਨੂੰ ਕੋਈ ਮੁਸ਼ਕਿਲ ਦਰਪੇਸ਼ ਨਾ ਆਵੇ। ਜਿੱਥੋਂ ਤੱਕ ਫ਼ਸਲ ਦੀ ਚੁਕਾਈ ਦਾ ਸਵਾਲ ਹੈ, ਖ਼ਰੀਦੀ ਗਈ ਫ਼ਸਲ ਵਿੱਚੋਂ 77 ਐੱਲ. ਐੱਮ. ਟੀ. ਤੋਂ ਵੱਧ ਦੀ ਚੁਕਾਈ ਕੀਤੀ ਜਾ ਚੁੱਕੀ ਹੈ। ਫ਼ਸਲ ਦੀ ਅਦਾਇਗੀ ਦੇ ਸਬੰਧ ਵਿਚ ਕਿਸਾਨਾਂ ਦੇ ਖ਼ਾਤਿਆਂ ’ਚ 21000 ਕਰੋੜ ਰੁਪਏ ਤੋਂ ਵੱਧ ਦੀ ਰਕਮ ਤਬਦੀਲ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ ਦੇ Weather ਦੀ ਪੜ੍ਹੋ ਤਾਜ਼ਾ ਅਪਡੇਟ! ਮੌਸਮ ਵਿਭਾਗ ਨੇ ਕੀਤੀ 2 ਨਵੰਬਰ ਤੱਕ ਦੀ ਵੱਡੀ ਭਵਿੱਖਬਾਣੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
