ਕੇਂਦਰ ਸਰਕਾਰ ਵਲੋਂ ਪੰਜਾਬ ਲਈ ਆਈ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ

Friday, Feb 28, 2025 - 05:26 PM (IST)

ਕੇਂਦਰ ਸਰਕਾਰ ਵਲੋਂ ਪੰਜਾਬ ਲਈ ਆਈ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ

ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਸੂਬੇ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿਚ ਪੰਜਾਬ ਦੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ ਕੀਤੀ ਗਈ ਹੈ। ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐੱਫ.) ਸਕੀਮ ਅਧੀਨ ਸੂਬੇ ਦੀ ਵਧੀਆ ਕਾਰਗੁਜ਼ਾਰੀ ਨੂੰ ਮਾਨਤਾ ਦਿੰਦਿਆਂ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਪੰਜਾਬ ਦੀ ਵਿੱਤ ਸਹੂਲਤ ਨੂੰ ₹4,713 ਕਰੋੜ ਤੋਂ ਵਧਾ ਕੇ ₹7,050 ਕਰੋੜ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਦਿੱਤੀ ਇਸ ਮਾਨਤਾ ਲਈ ਧੰਨਵਾਦ ਪ੍ਰਗਟ ਕਰਦਿਆਂ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਅਲਾਟਮੈਂਟ ਵਿਚ ਕੀਤਾ ਇਹ ਵਾਧਾ ਕਿਸਾਨਾਂ ਨੂੰ ਸਸ਼ਕਤ ਬਣਾਉਣ ਪ੍ਰਤੀ ਪੰਜਾਬ ਦੀ ਵਚਨਬੱਧਤਾ ਦਾ ਸਬੂਤ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਵਾਧੇ ਨਾਲ ਸੂਬੇ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਵਿਚ ਹੋਰ ਤੇਜ਼ੀ ਆਵੇਗੀ, ਉਨ੍ਹਾ ਕਿਹਾ ਕਿ ਇਸ ਵਾਧੇ ਵਿਚ ਕੋਲਡ ਸਟੋਰੇਜ ਸਹੂਲਤਾਂ, ਵੇਅਰਹਾਊਸਿੰਗ, ਪ੍ਰੋਸੈਸਿੰਗ ਯੂਨਿਟਾਂ ਸਥਾਪਤ ਕਰਨ ਅਤੇ ਮੁੱਲ ਵਿਚ ਵਾਧੇ ਸਬੰਧੀ ਪਹਿਲਕਦਮੀਆਂ ਸ਼ੁਰੂ ਕਰਨਾ ਸ਼ਾਮਲ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਲਈ Good News, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕੀਤਾ ਵੱਡਾ ਐਲਾਨ

PunjabKesari

ਮੰਤਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਸੁਧਾਰਾਂ ਲਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ, ਜੋ ਦੂਜੇ ਸੂਬਿਆਂ ਲਈ ਇਕ ਮਾਪਦੰਡ ਸਥਾਪਤ ਕਰ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਏ.ਆਈ.ਐੱਫ. ਸਕੀਮ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ ਵਿਚ ਮੋਹਰੀ ਸੂਬਾ ਬਣ ਕੇ ਉਭਰਿਆ ਹੈ, ਜਿਸ ਵਿਚ ਕਈ ਪ੍ਰਾਜੈਕਟ ਪਹਿਲਾਂ ਹੀ ਖੇਤੀਬਾੜੀ ਖੇਤਰ ਦੀ ਨੁਹਾਰ ਬਦਲ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀਆਂ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ ਦੇ ਨਾਲ ਨਾਲ ਸੂਬੇ ਦੇ ਸਮੁੱਚੇ ਖੇਤੀਬਾੜੀ ਢਾਂਚੇ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਗੇ।

ਇਹ ਵੀ ਪੜ੍ਹੋ : ਅਫ਼ਸਰਾਂ ਨਾਲ ਹਾਈ ਲੈਵਲ ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਦਾ ਵੱਡਾ ਐਲਾਨ

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਨੇ ਏ.ਆਈ.ਐੱਫ. ਸਕੀਮ ਲਾਗੂ ਕਰਨ ਵਿਚ ਪੰਜਾਬ ਦੀ ਅਗਵਾਈ ਦੀ ਸ਼ਲਾਘਾ ਕੀਤੀ। ਕੇਂਦਰ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸੂਬੇ ਨੇ ਲਗਾਤਾਰ ਵਧੀਆ ਕਾਰਗੁਜ਼ਾਰੀ ਕੀਤੀ ਹੈ ਅਤੇ ਖੇਤੀਬਾੜੀ ਬੁਨਿਆਦੀ ਢਾਂਚਾ ਪ੍ਰਾਜੈਕਟ ਸਬੰਧੀ ਪ੍ਰਵਾਨਗੀਆਂ ਵਿਚ ਦੇਸ਼ ਭਰ ਵਿਚ ਚੋਟੀ ਦਾ ਸਥਾਨ ਪ੍ਰਾਪਤ ਕੀਤਾ ਹੈ। ਭਗਤ ਨੇ ਅੱਗੇ ਦੱਸਿਆ ਕਿ ਬਾਗਬਾਨੀ ਵਿਭਾਗ ਪੰਜਾਬ ਏ.ਆਈ.ਐੱਫ. ਸਕੀਮ ਲਾਗੂ ਕਰਨ ਲਈ ਸਟੇਟ ਨੋਡਲ ਏਜੰਸੀ ਵਜੋਂ ਕੰਮ ਕਰਦਾ ਹੈ। ਇਸ ਸਕੀਮ ਦੇ ਪ੍ਰਭਾਵਸ਼ਾਲੀ ਅਮਲ ਨੂੰ ਯਕੀਨੀ ਬਣਾਉਣ ਲਈ, ਵਿਭਾਗ ਨੇ ਇਕ ਵਟਸਅੱਪ ਹੈਲਪਲਾਈਨ ਨੰਬਰ 9056092906 ਸ਼ੁਰੂ ਕੀਤਾ ਹੈ, ਜਿਸ ਰਾਹੀਂ ਕਿਸਾਨ ਇਸ ਸਕੀਮ ਬਾਰੇ ਪੂਰੀ ਜਾਣਕਾਰੀ ਲੈ ਸਕਦੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚੋਂ ਲੰਘਣ ਵਾਲੇ ਨੈਸ਼ਨਲ ਹਾਈਵੇਅ 'ਤੇ ਵੱਡਾ ਝਟਕਾ, ਰੱਦ ਹੋਇਆ ਇਹ ਅਹਿਮ ਪ੍ਰਾਜੈਕਟ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News