ਪੰਜਾਬ ਦੇ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ! ਖ਼ਾਤਿਆਂ 'ਚ ਆਉਣਗੇ ਪੈਸੇ

Friday, Oct 04, 2024 - 08:45 AM (IST)

ਪੰਜਾਬ ਦੇ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ! ਖ਼ਾਤਿਆਂ 'ਚ ਆਉਣਗੇ ਪੈਸੇ

ਚੰਡੀਗੜ੍ਹ (ਅੰਕੁਰ)- ਪੰਜਾਬ ਸਰਕਾਰ ਵੱਲੋਂ ਕਰਵਾਇਆ ਗਿਆ ਬਿਜ਼ਨੈੱਸ ਬਲਾਸਟਰਜ਼ ਪ੍ਰੋਗਰਾਮ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ’ਚ ਬਹੁਤ ਮਕਬੂਲ ਹੋਇਆ ਹੈ। ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀਰਵਾਰ ਨੂੰ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵੰਬਰ 2022 ’ਚ ਯੰਗ ਐਂਟਰਪ੍ਰੀਨਿਓਰ ਪ੍ਰੋਗਰਾਮ ਸਕੀਮ ਤਹਿਤ ਸਕੂਲ ਸਿੱਖਿਆ ਵਿਭਾਗ, ਪੰਜਾਬ ਰਾਹੀਂ ਬਿਜ਼ਨੈੱਸ ਬਲਾਸਟਰ ਪ੍ਰੋਗਰਾਮ ਸ਼ੁਰੂ ਕੀਤਾ ਸੀ।

ਇਹ ਖ਼ਬਰ ਵੀ ਪੜ੍ਹੋ - ਖੇਡਦੀ-ਖੇਡਦੀ ਬੱਚੀ ਨਾਲ ਵਾਪਰ ਗਈ ਅਣਹੋਣੀ! ਮਾਂ ਦੀਆਂ ਅੱਖਾਂ ਮੂਹਰੇ ਤੜਫ਼-ਤੜਫ਼ ਕੇ ਨਿਕਲੀ ਜਾਨ

ਸੀਡ ਮਨੀ ਲਈ 10.41 ਕਰੋੜ ਰੁਪਏ ਜਾਰੀ

ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਬਿਜ਼ਨੈੱਸ ਆਈਡੀਆਜ਼ ਦਾ ਵਿਸ਼ਲੇਸ਼ਣ ਕੀਤਾ ਗਿਆ, ਜਿਨ੍ਹਾਂ ’ਚੋਂ 52,050 ਵਿਦਿਆਰਥੀਆਂ (ਜੋ ਕਿ ਹੁਣ 12ਵੀਂ ਜਮਾਤ ’ਚ ਹਨ), ਵੱਖ-ਵੱਖ ਵਪਾਰਕ ਵਿਚਾਰਾਂ ’ਤੇ ਕੰਮ ਕਰ ਰਹੇ ਹਨ, ਨੂੰ ਸੀਡ ਮਨੀ ਦੀ ਵੰਡ ਲਈ ਸ਼ਾਰਟਲਿਸਟ ਕੀਤਾ ਗਿਆ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਕਿ ਹਰੇਕ ਯੋਗ ਵਿਦਿਆਰਥੀ ਆਪਣੇ ਵਪਾਰਕ ਵਿਚਾਰ ’ਤੇ ਕੰਮ ਕਰ ਸਕੇ ਅਤੇ ਉਸ ਨੂੰ ਆਪਣੇ ਉੱਦਮੀ ਸਫ਼ਰ ਦੀ ਸ਼ੁਰੂਆਤ ਕਰਨ ਲਈ ਹਰ ਤਰ੍ਹਾਂ ਦੀ ਲੋੜੀਂਦੀ ਸਹਾਇਤਾ ਮਿਲ ਸਕੇ, ਲਈ ਲੋੜੀਂਦੀ ਸੀਡ ਮਨੀ ਦੀ ਰਾਸ਼ੀ 10 ਕਰੋੜ 41 ਲੱਖ ਰੁਪਏ ਦੀ ਜਾਰੀ ਕੀਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਸਰਪੰਚੀ ਚੋਣ ਦੇ ਫ਼ਾਰਮ ਲੈਣ ਗਿਆ ਉਮੀਦਵਾਰ ਕਰ ਬੈਠਾ ਅਜਿਹਾ ਕਾਰਾ, ਪਹੁੰਚਿਆ ਸਲਾਖਾਂ ਪਿੱਛੇ

1.38 ਲੱਖ ਤੋਂ ਵੱਧ ਵਿਦਿਆਰਥੀ ਰਜਿਸਟਰਡ

ਬੈਂਸ ਨੇ ਦੱਸਿਆ ਕਿ ਪ੍ਰੋਗਰਾਮ ਦੀ ਸ਼ੁਰੂਆਤ ਸੂਬੇ ਦੇ 9 ਜ਼ਿਲ੍ਹਿਆਂ ਦੇ 32 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ 11ਵੀਂ ਜਮਾਤ ਦੇ 11,041 ਵਿਦਿਆਰਥੀਆਂ ਦੇ ਨਾਲ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਲਈ ਵਿਦਿਆਰਥੀਆਂ ਵਿਚ ਵਿਸ਼ੇਸ਼ ਦਿਲਚਸਪੀ ਹੈ, ਜਿਸ ਸਦਕਾ ਇਸ ਸਾਲ 1,38,676 ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਲਈ ਆਪਣੇ-ਆਪ ਨੂੰ ਰਜਿਸਟਰ ਕਰਵਾਇਆ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News