ਪੰਜਾਬ ਦੀਆਂ ਔਰਤਾਂ ਨੂੰ ਕਦੋਂ ਮਿਲਣਗੇ 1100 ਰੁਪਏ? CM ਮਾਨ ਨੇ ਖ਼ੁਦ ਦੱਸਿਆ ਸਮਾਂ
Sunday, Jan 19, 2025 - 02:22 PM (IST)
ਮੋਗਾ (ਵੈੱਬ ਡੈਸਕ/ਕਸ਼ਿਸ਼ ਸਿੰਗਲਾ): ਪੰਜਾਬ ਸਰਕਾਰ ਛੇਤੀ ਹੀ ਸੂਬੇ ਦੀਆਂ ਔਰਤਾਂ ਨੂੰ 1100-1100 ਰੁਪਏ ਦੇਣ ਦਾ ਵਾਅਦਾ ਪੂਰਾ ਕਰਨ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ਇਕ ਸਮਾਗਮ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਅਗਲੇ ਬਜਟ ਸੈਸ਼ਨ ਤੋਂ ਔਰਤਾਂ ਨੂੰ ਪੈਸੇ ਦੇਣ ਦਾ ਵਾਅਦਾ ਪੂਰਾ ਕਰਨ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਨਿਹੰਗ ਸਿੰਘਾਂ ਵੱਲੋਂ ਪੁਲਸ 'ਤੇ ਹਮਲਾ! SHO ਦੀ ਅੱਖ ਨੇੜੇ ਲੱਗੀ ਤਲਵਾਰ, 4 ਮੁਲਾਜ਼ਮ ਜ਼ਖ਼ਮੀ
ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਕੰਮਾਂ ਦੇ ਅਧਾਰ 'ਤੇ ਵੋਟਾਂ ਮੰਗਦੇ ਹਾਂ। ਪੰਜਾਬ ਅਤੇ ਦਿੱਲੀ ਵਿਚ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਸੀ ਉਹ ਪੂਰੇ ਹੋ ਰਹੇ ਹਨ। ਔਰਤਾਂ ਨੂੰ 1100-1100 ਰੁਪਏ ਦੇਣ ਦਾ ਵਾਅਦਾ ਵੀ ਅਗਲੇ ਬਜਟ ਤੋਂ ਪੂਰਾ ਹੋਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਦਿੱਲੀ ਵਿਚ ਕੇਜਰੀਵਾਲ ਜੀ ਨੇ ਔਰਤਾਂ ਨੂੰ 2100 ਰੁਪਏ ਦੇਣ ਦਾ ਐਲਾਨ ਕੀਤਾ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨੂੰ ਮੁਫ਼ਤ ਦੀ ਰਿਓੜੀ ਦੱਸਿਆ ਤੇ ਹੁਣ ਭਾਜਪਾ ਆਪ ਹੀ ਉੱਥੇ ਔਰਤਾਂ ਨੂੰ 2500 ਰੁਪਏ ਦੇਣ ਦੀ ਗੱਲ ਆਖ਼ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਜੋ ਵੀ ਗਾਰੰਟੀ ਦਿੰਦੀ ਹੈ ਉਹ ਜ਼ਰੂਰ ਪੂਰੀ ਕਰਦੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8