ਪੰਜਾਬੀਆਂ ਲਈ Good News, ਹੁਣ ਆਦਮਪੁਰ ਤੋਂ ਇਸ ਰੂਟ ਲਈ ਸ਼ੁਰੂ ਹੋਵੇਗੀ ਸਿੱਧੀ ਫਲਾਈਟ
Saturday, May 31, 2025 - 07:44 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਮਿਲਣ ਵਾਲੀ ਹੈ। ਜਾਣਕਾਰੀ ਮੁਤਾਬਕ ਆਦਮਪੁਰ ਤੋਂ ਮੁੰਬਈ ਲਈ ਸਿੱਧੀ ਉਡਾਣ ਸ਼ੁਰੂ ਹੋਣ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਆਦਮਪੁਰ ਤੋਂ ਮੁੰਬਈ ਲਈ ਸਿੱਧੀ ਉਡਾਣ 2 ਜੁਲਾਈ ਭਰੇਗੀ। ਇਸ ਲਈ ਏਅਰਪੋਰਟ ਅਥਾਰਿਟੀ ਆਫ ਇੰਡੀਆ ਵੱਲੋਂ ਇੰਡੀਗੋ ਏਅਰਲਾਈਨਜ਼ ਦੀ ਮੁੰਬਈ ਉਡਾਣ ਲਈ ਬੁਕਿੰਗ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਬਾਅਦ ਇਹ ਉਡਾਣ ਆਦਮਪੁਰ ਤੋਂ ਰੋਜ਼ਾਨਾ ਸ਼ਾਮ 4:30 ਵਜੇ ਉਡਾਣ ਭਰੇਗੀ ਅਤੇ ਸ਼ਾਮ 7:30 ਵਜੇ ਮੁੰਬਈ ਹਵਾਈ ਅੱਡੇ 'ਤੇ ਪਹੁੰਚੇਗੀ। ਇਸ ਤੋਂ ਬਾਅਦ ਲੋਕਾਂ ਨੂੰ ਵੱਡੀ ਰਾਹਤ ਮਿਲਣ ਵਾਲੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਬਦਲਿਆ ਮੌਸਮ, ਤੇਜ਼ ਹਨ੍ਹੇਰੀ-ਝੱਖੜ ਦੇ ਨਾਲ ਪਿਆ ਮੀਂਹ
ਤੁਹਾਨੂੰ ਦੱਸ ਦੇਈਏ ਕਿ 2020 ਵਿੱਚ ਸਪਾਈਸਜੈੱਟ ਵੱਲੋਂ ਆਦਮਪੁਰ ਤੋਂ ਮੁੰਬਈ ਲਈ ਫਲਾਈਟ ਜਾਂਦੀ ਸੀ ਪਰ ਕੋਵਿਡ-19 ਦੌਰਾਨ ਹਵਾਈ ਅੱਡਾ ਬੰਦ ਹੋਣ ਤੋਂ ਬਾਅਦ ਇਸ ਨੂੰ ਬੰਦ ਕਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਹੁਣ ਇੰਡੀਗੋ ਆਦਮਪੁਰ ਤੋਂ ਮੁੰਬਈ ਲਈ ਫਲਾਈਟਾਂ ਸ਼ੁਰੂ ਕਰਨ ਜਾ ਰਹੀ ਹੈ, ਜਿਸ ਲਈ ਸ਼ੁੱਕਰਵਾਰ ਤੋਂ ਬੁਕਿੰਗ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਜਲੰਧਰ 'ਚੋਂ ਹੈਰਾਨ ਕਰਦਾ ਮਾਮਲਾ! ਚਲਾ ਰਿਹਾ ਸੀ ਕਾਰ, ਹੈਲਮੇਟ ਨਾ ਪਹਿਣਨ 'ਤੇ ਕੱਟਿਆ ਚਲਾਨ
ਤੁਹਾਨੂੰ ਦੱਸ ਦੇਈਏ ਕਿ ਇਸ ਸਮੇਂ ਆਦਮਪੁਰ ਹਵਾਈ ਅੱਡੇ ਤੋਂ ਸ੍ਰੀ ਨੰਦੇੜ ਸਾਹਿਬ, ਹਿੰਡਨ ਅਤੇ ਬੈਂਗਲੁਰੂ ਲਈ ਉਡਾਣਾਂ ਚੱਲ ਰਹੀਆਂ ਹਨ। ਇਸ ਦੇ ਨਾਲ ਹੀ ਲੋਕ ਆਦਮਪੁਰ ਹਵਾਈ ਅੱਡੇ ਤੋਂ ਕਈ ਹੋਰ ਸ਼ਹਿਰਾਂ ਅਤੇ ਵਿਦੇਸ਼ਾਂ ਲਈ ਉਡਾਣਾਂ ਸ਼ੁਰੂ ਕਰਨ ਦੀ ਮੰਗ ਕਰ ਰਹੇ ਹਨ। ਲੋਕਾਂ ਦੀ ਸਹੂਲਤ ਲਈ ਆਦਮਪੁਰ ਸਿਵਲ ਹਵਾਈ ਅੱਡੇ ਤੱਕ 5.50 ਕਿੱਲੋਮੀਟਰ ਚਾਰ ਮਾਰਗੀ ਪਹੁੰਚ ਸੜਕ ਪ੍ਰਾਜੈਕਟ ਲਈ ਪਿੰਡ ਡਮੁੰਡਾ ਅਤੇ ਕੰਦੋਲਾ ਵਿੱਚ 61 ਕਨਾਲ, 2 ਮਰਲੇ ਜ਼ਮੀਨ ਪ੍ਰਾਪਤ ਕੀਤੀ ਜਾਣੀ ਹੈ। ਇਸ ਪ੍ਰਾਜੈਕਟ ਦੇ ਪਹਿਲੇ ਪੜਾਅ ਵਿੱਚ ਪਿੰਡ ਕੰਦੋਲਾ ਤੱਕ ਸੜਕ ਦਾ ਕੰਮ ਪੂਰਾ ਹੋ ਗਿਆ ਹੈ ਅਤੇ ਹੁਣ 1.5 ਕਿਲੋਮੀਟਰ ਚਾਰ ਮਾਰਗੀ ਸੜਕ ਦਾ ਕੰਮ ਪੂਰਾ ਕੀਤਾ ਜਾਣਾ ਹੈ। ਇਸ ਚਾਰ ਮਾਰਗੀ ਪਹੁੰਚ ਸੜਕ ਪ੍ਰਾਜੈਕਟ ਨੂੰ ਜਲਦੀ ਪੂਰਾ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ: ਪੰਜਾਬ 'ਚ 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਤੈਸ਼ 'ਚ ਆਏ ਭਰਾ ਨੇ ਤੜਕਸਾਰ ਭੈਣ ਨਾਲ ਕੀਤਾ ਰੂਹ ਕੰਬਾਊ ਕਾਂਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Related News
ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਨਵਾਂ ਮੋੜ! ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਪੋਸਟ ਪਾ ਕੇ ਕਿਹਾ..
