Good News! ਪੰਜਾਬੀਆਂ ਨੂੰ ਮਿਲੇ 3,35,80,215 ਰੁਪਏ, ਤੁਸੀਂ ਵੀ ਲਓ ਲਾਭ
Monday, Aug 11, 2025 - 11:42 AM (IST)

ਚੰਡੀਗੜ੍ਹ (ਅੰਕੁਰ): ਜੁਲਾਈ 2025 ਤੱਕ ‘ਮੇਰਾ ਬਿੱਲ ਐਪ’ ’ਤੇ ਕੁੱਲ 1,76,832 ਬਿੱਲ ਅਪਲੋਡ ਕੀਤੇ ਗਏ। ਇਸ ਦੇ ਨਤੀਜੇ ਵਜੋਂ 5,644 ਜੇਤੂਆਂ ਨੇ 3,35,80,215 ਰੁਪਏ ਦੇ ਇਨਾਮ ਜਿੱਤੇ। ਇਸ ਯੋਜਨਾ ਤਹਿਤ ਬਿੱਲ ਜਾਰੀ ਕਰਨ ’ਚ ਬੇਨਿਯਮੀਆਂ ਦੇ ਦੋਸ਼ੀ ਪਾਏ ਗਏ ਅਦਾਰਿਆਂ ਵਿਰੁੱਧ 9,07,06,102 ਰੁਪਏ ਦੇ ਜੁਰਮਾਨੇ ਲਾਏ ਗਏ ਹਨ। ਇਸ ਜੁਰਮਾਨੇ ’ਚੋਂ, 7,30,92,230 ਰੁਪਏ ਵਸੂਲ ਕੀਤੇ ਜਾ ਚੁੱਕੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਪਿੰਡਾਂ ਬਾਰੇ CM ਮਾਨ ਦਾ ਵੱਡਾ ਐਲਾਨ, ਅਗਲੇ ਮਹੀਨੇ ਤੋਂ...
ਇਸ ਸਕੀਮ ਸਦਕਾ 135 ਨਵੀਆਂ ਰਜਿਸਟ੍ਰੇਸ਼ਨਾਂ ਹੋਈਆਂ। ਜੁਲਾਈ 2025 ਦੌਰਾਨ ‘ਮੇਰਾ ਬਿੱਲ’ ਐਪ ’ਤੇ 6,345 ਬਿੱਲ ਅਪਲੋਡ ਕੀਤੇ ਗਏ ਤੇ ਡਰਾਅ ਦੇ ਨਤੀਜੇ ਵਜੋਂ 257 ਜੇਤੂਆਂ ਨੇ ਕੁੱਲ 15,30,015 ਰੁਪਏ ਦੀ ਇਨਾਮੀ ਰਾਸ਼ੀ ਜਿੱਤੀ। ਤੁਸੀਂ ਵੀ ਮੇਰਾ ਬਿੱਲ ਐਪ 'ਤੇ ਬਿੱਲ ਅਪਲੋਡ ਕਰ ਕੇ ਇਨਾਮ ਜਿੱਤ ਸਕਦੇ ਹੋ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8