ਵਿਦੇਸ਼ ਵੱਸਣ ਵਾਲੇ ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਮੰਤਰੀ ਮੰਡਲ ਨੇ ਵੱਡੇ ਫ਼ੈਸਲੇ 'ਤੇ ਲਾਈ ਮੋਹਰ
Friday, Aug 11, 2023 - 10:04 PM (IST)
ਚੰਡੀਗੜ੍ਹ (ਬਿਊਰੋ) : ਪੰਜਾਬ ਕੈਬਨਿਟ ਦੀ ਅੱਜ ਹੋਈ ਮੀਟਿੰਗ ਵਿੱਚ ਐਨ. ਆਰ. ਆਈਜ਼ ਦੀ ਸਹੂਲਤ ਲਈ ਵੱਡੇ ਫ਼ੈਸਲੇ 'ਤੇ ਮੋਹਰ ਲੱਗ ਗਈ ਹੈ। ਨਵੀਂ ਦਿੱਲੀ ਵਿਖੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਵਿਖੇ ਐਨ.ਆਰ.ਆਈਜ਼ ਦੀ ਸਹੂਲਤ ਲਈ ਵੱਡਾ ਉਪਰਾਲਾ ਕਰਦਿਆਂ ਮੰਤਰੀ ਮੰਡਲ ਨੇ ਇੰਟਰਨੈਸ਼ਨਲ ਟਰਮੀਨਲ ਦੇ ਅਰਾਈਵਲ ਹਾਲ (ਪਹੁੰਚ ਹਾਲ) ਵਿਖੇ ਸਹੂਲਤ ਪ੍ਰਦਾਨ ਕਰਨ ਵਾਲਾ ਕੇਂਦਰ (ਫੈਸਿਲੀਟੇਸ਼ਨ ਸੈਂਟਰ) ਸਥਾਪਤ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਕੇਂਦਰ 24 ਘੰਟੇ ਖੁੱਲ੍ਹਾ ਰਹੇਗਾ ਅਤੇ ਟਰਮੀਨਲ ਵਿਖੇ ਪਹੁੰਚਣ ਵਾਲੇ ਸਾਰੇ ਐਨ.ਆਰ.ਆਈਜ਼ ਅਤੇ ਹੋਰ ਮੁਸਾਫ਼ਰਾਂ ਨੂੰ ਸਹਾਇਤਾ ਪ੍ਰਦਾਨ ਕਰੇਗਾ। ਇਸ ਵਿਸ਼ੇਸ਼ ਕੇਂਦਰ ਵਿਚ ਮੁਸਾਫਰਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਬੈਠਣ ਲਈ ਢੁਕਵੀਂ ਵਿਵਸਥਾ ਕਰਨ ਦੇ ਯਤਨ ਕੀਤੇ ਜਾਣਗੇ।
ਇਹ ਵੀ ਪੜ੍ਹੋ : ਕੈਂਸਰ ਨਾਲ ਜੂਝ ਰਹੀ ਪਤਨੀ ਦੀਆਂ ਤਸਵੀਰਾਂ ਸਾਂਝੀਆਂ ਕਰ ਨਵਜੋਤ ਸਿੱਧੂ ਨੇ ਲਿਖੀ ਭਾਵੁਕ ਪੋਸਟ
ਮੁਸਾਫ਼ਰਾਂ/ਰਿਸ਼ਤੇਦਾਰਾਂ ਨੂੰ ਫਲਾਈਟਾਂ ਸਬੰਧੀ, ਟੈਕਸੀ ਸੇਵਾਵਾਂ, ਸਮਾਨ ਗੁਆਚਣ ਬਾਰੇ ਮਦਦ ਲਈ ਸਹੂਲਤਾਂ ਸਮੇਤ ਹੋਰ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਮੁਸਾਫ਼ਰ ਦੀ ਇੱਛਾ ਦੇ ਮੁਤਾਬਕ ਇਹ ਕੇਂਦਰ ਵਾਜਬ ਕੀਮਤਾਂ ਉਤੇ ਟੈਕਸੀ ਦੀਆਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੰਮ ਕਰੇਗਾ। ਇਸ ਤੋਂ ਇਲਾਵਾ ਇਸ ਕੇਂਦਰ ਕੋਲ ਮੁਸਾਫਰਾਂ ਨੂੰ ਪੰਜਾਬ ਭਵਨ ਜਾਂ ਨੇੜੇ ਦੀਆਂ ਥਾਵਾਂ ਉਤੇ ਲਿਜਾਣ ਵਿਚ ਮਦਦ ਲਈ ਵਾਹਨ ਵੀ ਹੋਣਗੇ।
ਇਹ ਵੀ ਪੜ੍ਹੋ : ਪੰਜਾਬ ’ਚ ਸੀਟਾਂ ਦੇ ਤਾਲਮੇਲ 'ਚ 'ਆਪ' ਮੰਗ ਰਹੀ 8 ਸੀਟਾਂ, ਜਲੰਧਰ ਸਣੇ ਇਹ ਹਲਕੇ ਨੇ ਸ਼ਾਮਲ
ਇਸ ਤੋਂ ਇਲਾਵਾ ਮੀਟਿੰਗ ਦੌਰਾਨ ਸੂਬੇ ਦੀਆਂ ਸੜਕਾਂ 'ਤੇ ਲੋਕਾਂ ਦੀ ਸੁਰੱਖਿਆ ਲਈ 'ਸੜਕ ਸੁਰੱਖਿਆ ਫੋਰਸ' ਨੂੰ ਮਨਜ਼ੂਰੀ ਦਿੱਤੀ ਗਈ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਇਸ ਫੋਰਸ ਦੀ ਸ਼ੁਰੂਆਤ ਕਰਨ ਦੀ ਸਹਿਮਤੀ ਦੇ ਦਿੱਤੀ ਹੈ ਅਤੇ ਇਹ ਫੋਰਸ 5500 ਕਿਲੋਮੀਟਰ ਰਾਜ ਤੇ ਕੌਮੀ ਸ਼ਾਹਰਾਹ ਦੀਆਂ ਸੜਕਾਂ ਦੀ ਸੁਰੱਖਿਆ ਕਰੇਗੀ। ਇਸ ਤੋਂ ਇਲਾਵਾ ਸ਼ਹੀਦ ਸਮਾਰਕ ਹਰ ਜ਼ਿਲ੍ਹੇ ਦੇ ਵੱਡੇ ਪਾਰਕ 'ਚ ਬਣਾਉਣ ਬਾਰੇ ਫ਼ੈਸਲਾ ਲਿਆ ਗਿਆ ਹੈ। ਆਜ਼ਾਦੀ ਦੇ ਸੰਘਰਸ਼ ਦੌਰਾਨ ਮਾਤ ਭੂਮੀ ਦੀ ਰਾਖੀ ਕਰਦੇ ਹੋਏ ਜਾਨਾਂ ਨਿਛਾਵਰ ਕਰਨ ਵਾਲੇ ਮਹਾਨ ਸੁਤੰਤਰਤਾ ਸੈਨਾਨੀਆਂ ਅਤੇ ਕੌਮੀ ਨਾਇਕਾਂ ਦੇ ਸਤਿਕਾਰ ਵਿਚ ਮੰਤਰੀ ਮੰਡਲ ਨੇ ਹਰੇਕ ਜ਼ਿਲ੍ਹੇ ਦੇ ਪ੍ਰਮੁੱਖ ਪਾਰਕ ਵਿਚ ਸ਼ਹੀਦੀ ਸਮਾਰਕ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਹਿੰਦੂ ਮੰਦਰਾਂ ਦੀ ਸਰਕਾਰੀ ਕੰਟਰੋਲ ਤੋਂ ਮੁਕਤੀ ਲਈ ਸ਼੍ਰੀ ਹਿੰਦੂ ਤਖ਼ਤ ਦਾ ਵੱਡਾ ਫ਼ੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8