ਰੇਲਵੇ ਯਾਤਰੀਆਂ ਲਈ ਖੁਸ਼ਖਬਰੀ, ਹੁਣ ਚੱਲਣਗੀਆਂ ਸਪੈਸ਼ਲ ਐਕਸਪ੍ਰੈੱਸ ਟ੍ਰੇਨਾਂ, ਇਹ ਹੋਣਗੇ stoppage
Thursday, Nov 20, 2025 - 10:49 AM (IST)
ਅੰਮ੍ਰਿਤਸਰ (ਜ. ਬ.)- ਯੂ. ਪੀ. ਬਿਹਾਰ, ਪਟਨਾ ਸਾਹਿਬ ਜਾਣ ਵਾਲੇ ਰੇਲ ਯਾਤਰੀਆਂ ਦੀ ਸਹੂਲਤ ਨੂੰ ਧਿਆਨ ’ਚ ਰੱਖਦੇ ਹੋਏ ਰੇਲਵੇ ਨੇ ਅੰਮ੍ਰਿਤਸਰ-ਸਹਰਸਾ-ਅੰਮ੍ਰਿਤਸਰ ਅਤੇ ਅੰਮ੍ਰਿਤਸਰ-ਪਟਨਾ-ਅੰਮ੍ਰਿਤਸਰ ਰੂਟਾਂ ’ਤੇ ਵਿਸ਼ੇਸ਼ ਟ੍ਰੇਨਾਂ ਚਲਾਉਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਰੂਟਾਂ ’ਤੇ ਇਹ ਟ੍ਰੇਨਾਂ ਰੇਲ ਯਾਤਰੀਆਂ ਨੂੰ ਮਹੱਤਵਪੂਰਨ ਸਹੂਲਤ ਪ੍ਰਦਾਨ ਕਰਨਗੀਆਂ।
ਇਹ ਵੀ ਪੜ੍ਹੋ- ਅੱਜ ਤੋਂ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਸ਼ਰਾਬ ਦੇ ਠੇਕੇ ਤੇ ਮੀਟ ਦੀਆਂ ਦੁਕਾਨਾਂ ਰਹਿਣਗੀਆਂ ਬੰਦ
ਜਾਣਕਾਰੀ ਅਨੁਸਾਰ ਰਿਜ਼ਰਵਡ ਸਪੈਸ਼ਲ ਐਕਸਪ੍ਰੈੱਸ ਟ੍ਰੇਨ ਨੰਬਰ 04668, 21 ਨਵੰਬਰ (ਇਕ ਯਾਤਰਾ) ਨੂੰ ਅੰਮ੍ਰਿਤਸਰ ਤੋਂ ਸਹਰਸਾ ਲਈ ਰਵਾਨਾ ਹੋਵੇਗੀ। ਇਹ ਅੰਮ੍ਰਿਤਸਰ ਤੋਂ ਰਾਤ 8:10 ਵਜੇ ਰਵਾਨਾ ਹੋਵੇਗੀ ਅਤੇ ਲਗਭਗ 33 ਘੰਟੇ ਬਾਅਦ ਸਵੇਰੇ 5:30 ਵਜੇ ਸਹਰਸਾ ਰੇਲਵੇ ਸਟੇਸ਼ਨ ’ਤੇ ਪਹੁੰਚੇਗੀ। ਇਸੇ ਤਰ੍ਹਾਂ ਰਿਜ਼ਰਵਡ ਸਪੈਸ਼ਲ ਐਕਸਪ੍ਰੈੱਸ ਟ੍ਰੇਨ ਨੰਬਰ 04667, 23 ਨਵੰਬਰ (ਇਕ ਯਾਤਰਾ) ਨੂੰ ਸਹਰਸਾ ਤੋਂ ਅੰਮ੍ਰਿਤਸਰ ਲਈ ਰਵਾਨਾ ਹੋਵੇਗੀ। ਇਹ ਰਾਖਵੀਂ ਵਿਸ਼ੇਸ਼ ਐਕਸਪ੍ਰੈੱਸ ਗੱਡੀ ਨੰਬਰ 04667 ਸਹਰਸਾ ਤੋਂ ਸਵੇਰੇ 07:30 ਵਜੇ ਰਵਾਨਾ ਹੋਵੇਗੀ ਅਤੇ ਲਗਭਗ 33 ਘੰਟੇ ਬਾਅਦ ਸ਼ਾਮ 17:00 ਵਜੇ ਅੰਮ੍ਰਿਤਸਰ ਪਹੁੰਚੇਗੀ।
ਇਹ ਵੀ ਪੜ੍ਹੋ- ਗੁਰਦਾਸਪੁਰ ਜ਼ਿਲ੍ਹਾ ਟੁੱਟਣ ਦੇ ਵਿਰੋਧ ’ਚ ਅੱੜ ਗਏ ਵਕੀਲ, ਕੰਮਕਾਜ 20 ਨਵੰਬਰ ਤੱਕ ਠੱਪ
ਇਸ ਰਿਜ਼ਰਵਡ ਸਪੈਸ਼ਲ ਐਕਸਪ੍ਰੈਸ ਟਰੇਨ ਦੇ ਮੁੱਖ ਸਟਾਪੇਜ ਬਿਆਸ, ਜਲੰਧਰ ਸਿਟੀ, ਫਗਵਾੜਾ, ਢੰਡਾਰੀ ਕਲਾਂ, ਅੰਬਾਲਾ ਕੈਂਟ, ਯਮੁਨਾਨਗਰ ਜਗਾਧਰੀ, ਸਹਾਰਨਪੁਰ, ਮੁਰਾਦਾਬਾਦ, ਬਰੇਲੀ, ਸ਼ਾਹਜਹਾਨਪੁਰ, ਹਰਦੋਈ, ਆਲਮਨਗਰ, ਰਾਏਬਰੇਲੀ, ਮਾਂ ਬੇਲਹਾ ਦੇਵੀ ਧਾਮ ਪ੍ਰਤਾਪਗੜ੍ਹ, ਘਾੜਿਆਣਾ, ਘਾੜਿਆਣਾ, ਸ਼ਹਿਰੀ ਅਹਿਰਾਣਾ, ਬਿਆਸਪੁਰ, ਸੋਨਪੁਰ, ਹਾਜੀਪੁਰ, ਸ਼ਾਹਪੁਰ ਪਟਵਾਰੀ, ਬਛਵਾੜਾ, ਬਰੌਨੀ, ਬੇਗੂਸਰਾਏ, ਖਗੜੀਆ ਅਤੇ ਮਾਨਸੀ ਰੇਲਵੇ ਸਟੇਸ਼ਨ ਹੋਣਗੇ।
ਇਹ ਵੀ ਪੜ੍ਹੋ- ਗੁਰਦਾਸਪੁਰ ਵਾਸੀਆਂ ਲਈ ਵੱਡੀ ਸੌਗਾਤ, 80 ਕਰੋੜ ਦਾ ਲੱਗੇਗਾ ਇਹ ਨਵਾਂ ਪ੍ਰਾਜੈਕਟ, ਮਿਲੇਗੀ ਖਾਸ ਸਹੂਲਤ
ਇਸੇ ਤਰ੍ਹਾਂ ਇਕ ਹੋਰ ਰਾਖਵੀਂ ਵਿਸ਼ੇਸ਼ ਐਕਸਪ੍ਰੈਸ ਰੇਲਗੱਡੀ ਨੰਬਰ 04670, 20 ਨਵੰਬਰ (ਇਕ ਯਾਤਰਾ) ਨੂੰ ਅੰਮ੍ਰਿਤਸਰ ਤੋਂ ਪਟਨਾ ਲਈ ਰਵਾਨਾ ਹੋਵੇਗੀ। ਇਹ ਟ੍ਰੇਨ ਅੰਮ੍ਰਿਤਸਰ ਤੋਂ ਰਾਤ 8:10 ਵਜੇ ਰਵਾਨਾ ਹੋਵੇਗੀ ਅਤੇ ਲਗਭਗ 26 ਘੰਟੇ ਬਾਅਦ 8:40 ਵਜੇ ਪਟਨਾ ਪਹੁੰਚੇਗੀ। ਇਸੇ ਤਰ੍ਹਾਂ ਰਿਜ਼ਰਵਡ ਸਪੈਸ਼ਲ ਐਕਸਪ੍ਰੈੱਸ ਟ੍ਰੇਨ ਨੰਬਰ 04669, 22 ਨਵੰਬਰ (ਇਕ ਯਾਤਰਾ) ਨੂੰ ਪਟਨਾ ਤੋਂ ਅੰਮ੍ਰਿਤਸਰ ਲਈ ਰਵਾਨਾ ਹੋਵੇਗੀ। ਇਹ ਰਿਜ਼ਰਵਡ ਸਪੈਸ਼ਲ ਐਕਸਪ੍ਰੈਸ ਟ੍ਰੇਨ 04669 ਪਟਨਾ ਤੋਂ ਸਵੇਰੇ 1 ਵਜੇ ਰਵਾਨਾ ਹੋਵੇਗੀ ਅਤੇ ਲਗਭਗ 28 ਘੰਟੇ ਬਾਅਦ ਸਵੇਰੇ 5:20 ਵਜੇ ਅੰਮ੍ਰਿਤਸਰ ਪਹੁੰਚੇਗੀ। ਇਸ ਟ੍ਰੇਨ ਦੇ ਮੁੱਖ ਸਟਾਪ ਬਿਆਸ, ਜਲੰਧਰ ਸ਼ਹਿਰ, ਫਗਵਾੜਾ, ਢੰਡਾਰੀ ਕਲਾਂ, ਅੰਬਾਲਾ ਕੈਂਟ, ਯਮੁਨਾਨਗਰ, ਜਗਾਧਰੀ, ਸਹਾਰਨਪੁਰ, ਮੁਰਾਦਾਬਾਦ, ਬਰੇਲੀ, ਸ਼ਾਹਜਹਾਂਪੁਰ, ਹਰਦੋਈ, ਲਖਨਊ, ਰਾਏਬਰੇਲੀ, ਮਾਂ ਬੇਲਹਾ ਦੇਵੀ ਧਾਮ ਪ੍ਰਤਾਪਗੜ੍ਹ, ਵਾਰਾਣਸੀ, ਪੰਡਿਤ ਦੀਨਦਿਆਲ ਉਪਾਧਿਆਏ, ਬਕਸਰ, ਆਰਾ ਅਤੇ ਦਾਨਾਪੁਰ ਰੇਲਵੇ ਸਟੇਸ਼ਨ ਹੋਣਗੇ।
ਇਹ ਵੀ ਪੜ੍ਹੋ- ਜਲੰਧਰ ਦੇ ਮਸ਼ਹੂਰ ਢਾਬੇ 'ਤੇ ਰੇਡ
