ਲਾਕ ਡਾਊਨ ਦੌਰਾਨ 'ਨਾਂਦੇੜ ਸਾਹਿਬ' 'ਚ ਫਸੀਆਂ ਸਿੱਖ ਸੰਗਤਾਂ ਲਈ ਵੱਡੀ ਖੁਸ਼ਖਬਰੀ (ਵੀਡੀਓ)

Wednesday, Apr 22, 2020 - 05:23 PM (IST)

ਚੰਡੀਗੜ੍ਹ : ਦੇਸ਼ 'ਚ ਕੋਰੋਨਾ ਵਾਇਰਸ ਕਾਰਨ ਲਾਗੂ ਹੋਏ ਲਾਕ ਡਾਊਨ ਤੋਂ ਦੇ ਕਾਰਨ ਸ੍ਰੀ ਹਜੂਰ ਸਾਹਿਬ, ਨਾਂਦੇੜ ਸਾਹਿਬ 'ਚ ਫਸੀਆਂ ਸਿੱਖ ਸੰਗਤਾਂ ਲਈ ਵੱਡੀ ਖੁਸ਼ਖਬਰੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਦੱਸਿਆ ਕਿ ਉਨ੍ਹਾਂ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਫੋਨ ਕਰਕੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ੍ਰੀ ਹਜੂਰ ਸਾਹਿਬ ਵਿਖੇ ਫਸੇ ਹੋਏ ਸਿੱਖ ਸ਼ਰਧਾਲੂਆਂ ਨੂੰ ਨਾਂਦੇੜ ਸਾਹਿਬ ਤੋਂ ਪੰਜਾਬ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਇਸ ਦੇ ਲਈ ਮੁੱਖ ਸਕੱਤਰ ਨੂੰ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਇਹ ਵੀ ਦੱਸਣਯੋਗ ਹੈ ਕਿ ਯਾਤਰੀਆਂ ਦੀ ਵਾਪਸੀ ਸਬੰਧੀ ਟਰਾਂਸਪੋਰਟੇਸ਼ਨ ਦਾ ਖਰਚਾ ਪੰਜਾਬ ਸਰਕਾਰ ਵਲੋਂ ਦਿੱਤਾ ਜਾਵੇਗਾ। ਇਸ 'ਤੇ ਕੈਪਟਨ ਨੇ ਗ੍ਰਹਿ ਮੰਤਰੀ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਕੋਰੋਨਾ ਦਾ ਕਹਿਰ, 6 ਮਹੀਨੇ ਦੀ ਬੱਚੀ ਦੀ ਰਿਪੋਰਟ ਪਾਜ਼ੇਟਿਵ

PunjabKesari
ਕੈਪਟਨ ਨੇ ਬੀਤੇ ਦਿਨ ਕੀਤੀ ਸੀ ਅਮਿਤ ਸ਼ਾਹ ਨੂੰ ਅਪੀਲ
ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਸੀ ਕਿ ਉਹ ਹਜ਼ੂਰ ਸਾਹਿਬ (ਨਾਂਦੇੜ) 'ਚ ਫਸੇ ਪੰਜਾਬੀ ਸ਼ਰਧਾਲੂਆਂ ਨੂੰ ਵਾਪਸ ਆਉਣ ਦੀ ਪ੍ਰਵਾਨਗੀ ਦੇਣ ਕਿਉਂਕਿ ਮਹਾਂਰਾਸ਼ਟਰ ਦੇ ਮੁੱਖ ਮੰਤਰੀ ਨੇ ਇਸ ਲਈ ਕੇਂਦਰ ਦੀ ਆਗਿਆ ਨੂੰ ਲੋੜੀਂਦਾ ਦੱਸਿਆ ਸੀ।
ਇਹ ਵੀ ਪੜ੍ਹੋ : ਕੈਪਟਨ ਨੇ ਨਾਂਦੇੜ ਸਾਹਿਬ 'ਚ ਫਸੇ ਸ਼ਰਧਾਲੂਆਂ ਦੀ ਵਾਪਸੀ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ
ਇਹ ਵੀ ਪੜ੍ਹੋ : ਹਜ਼ੂਰ ਸਾਹਿਬ ਵਿਖੇ ਫਸੇ ਸ਼ਰਧਾਲੂਆਂ ਦੀ ਤੁਰੰਤ ਕਰਵਾਈ ਜਾਵੇ ਪੰਜਾਬ ਵਾਪਸੀ : ਹਰਪਾਲ ਚੀਮਾ

 


author

Babita

Content Editor

Related News