ਪੰਜਾਬ ਦੇ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ! ਹੋ ਗਿਆ ਵੱਡਾ ਐਲਾਨ, ਛੇਤੀ ਲੈ ਲਓ ਫ਼ਾਇਦਾ
Tuesday, Jul 23, 2024 - 09:36 AM (IST)
ਲੁਧਿਆਣਾ (ਵਿੱਕੀ)- ਸਟੇਟ ਕੌਂਸਲ ਫਾਰ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ (ਐੱਸ. ਸੀ. ਈ. ਆਰ. ਟੀ.) ਪੰਜਾਬ ਦੇ ਸਾਰੇ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ ਇਕ ਪੱਤਰ ਜਾਰੀ ਕੀਤਾ ਹੈ, ਜਿਸ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ’ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ‘ਵਿੱਦਿਆ ਧਨ’ ਸਕਾਲਰਸ਼ਿਪ ਯੋਜਨਾ ਦਾ ਐਲਾਨ ਕੀਤਾ ਗਿਆ ਹੈ। ਸਰੋਜਨੀ ਦਾਮੋਦਰ ਫਾਊਂਡੇਸ਼ਨ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ 2023 ਤੋਂ ਚੱਲ ਰਹੀ ਹੈ ਅਤੇ ਇਸ ਦਾ ਉਦੇਸ਼ ਆਰਥਿਕ ਤੌਰ ’ਤੇ ਪਿੱਛੜੇ ਵਿਦਿਆਰਥੀਆਂ ਨੂੰ ਵਿੱਦਿਅਕ ਸਹਾਇਤਾ ਪ੍ਰਦਾਨ ਕਰਨਾ ਹੈ।
ਇਹ ਖ਼ਬਰ ਵੀ ਪੜ੍ਹੋ - ਅਮਰੀਕਾ 'ਚ ਪੰਜਾਬੀ ਨੌਜਵਾਨ ਦਾ ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਕਤਲ, 2 ਬੱਚਿਆਂ ਸਿਰੋਂ ਉੱਠਿਆ ਪਿਓ ਦਾ ਸਾਇਆ
ਇਹ ਸਕਾਲਰਸ਼ਿਪ ਯੋਜਨਾ ਉਨ੍ਹਾਂ ਵਿਦਿਆਰਥੀਆਂ ਲਈ ਹੈ, ਜਿਨ੍ਹਾਂ ਦੀ ਸਾਲਾਨਾ ਪਰਿਵਾਰਕ ਇਨਕਮ 2 ਲੱਖ ਤੋਂ ਘੱਟ ਹੈ। ਇਸ ਦੇ ਤਹਿਤ ਬੋਰਡ ਪ੍ਰੀਖਿਆਵਾਂ ’ਚ 80 ਫ਼ੀਸਦੀ ਤੋਂ ਜ਼ਿਆਦਾ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ (ਸੀ. ਡਬਲਯੂ. ਐੱਸ. ਐੱਨ.) ਜਿਨ੍ਹਾਂ ਨੇ 70 ਫ਼ੀਸਦੀ ਤੱਕ ਅੰਕ ਪ੍ਰਾਪਤ ਕੀਤੇ ਹਨ, ਨੂੰ ਸ਼ਾਮਲ ਕੀਤਾ ਗਿਆ ਹੈ। ਸਰੋਜਨੀ ਦਾਮੋਦਰ ਫਾਊਂਡੇਸ਼ਨ ਵੱਲੋਂ ਚੁਣੇ ਵਿਦਿਆਰਥੀਆਂ ਨੂੰ 2 ਸਾਲਾਂ ਦੀ ਸਕਾਲਰਸ਼ਿਪ ਪ੍ਰਦਾਨ ਕੀਤੀ ਜਾਵੇਗੀ।
ਵਧੀਆ ਪ੍ਰਦਰਸ਼ਨ ਲਈ ਵਾਧੂ ਸਹਾਇਤਾ
ਇਸ ਤੋਂ ਇਲਾਵਾ, ਜੇਕਰ ਵਿਦਿਆਰਥੀ ਵੱਲੋ ਚੰਗਾ ਵਿੱਦਿਅਕ ਪ੍ਰਦਰਸ਼ਨ ਕੀਤਾ ਜਾਂਦਾ ਹੈ ਤਾਂ ਉਨ੍ਹਾਂ ਦੀ ਰੁਚੀ ਦੇ ਅਨੁਸਾਰ ਕਿਸੇ ਵੀ ਕੋਰਸ ਜਾਂ ਡਿਗਰੀ ਲਈ ਫਾਊਂਡੇਸ਼ਨ ਵੱਲੋਂ 15000 ਤੋਂ 75000 ਰੁਪਏ ਤੱਕ ਦੀ ਰਾਸ਼ੀ ਦਾ ਵਜ਼ੀਫਾ ਵੀ ਦਿੱਤਾ ਜਾਵੇਗਾ। ਇਹ ਸਕਾਲਰਸ਼ਿਪ ਹੋਣਹਾਰ ਵਿਦਿਆਰਥੀਆਂ ਲਈ ਅਤਿਅੰਤ ਲਾਭਕਾਰੀ ਸਾਬਿਤ ਹੋਵੇਗੀ ਅਤੇ ਉਨ੍ਹਾਂ ਨੂੰ ਆਪਣੇ ਵਿੱਦਿਅਕ ਅਤੇ ਕਰੀਅਰ ਉਦੇਸ਼ਾਂ ਨਾਲ ਪ੍ਰਾਪਤ ਕਰਨ ’ਚ ਸਹਾਇਤਾ ਕਰੇਗੀ।
ਅਰਜ਼ੀਆਂ ਦੀ ਪ੍ਰਕਿਰਿਆ ਅਤੇ ਸਮੱਸਿਆ
ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਉਹ ਯੋਗ ਵਿਦਿਆਰਥੀਆਂ ਨੂੰ 31 ਜੁਲਾਈ ਤੱਕ ਜਾਂ ਇਸ ਤੋਂ ਪਹਿਲਾਂ ‘ਵਿੱਦਿਆ ਧਨ’ ਸਕਾਲਰਸ਼ਿਪ ਦੀ ਵੈੱਬਸਾਈਟ ’ਤੇ ਜਾ ਕੇ ਆਨਲਾਈਨ ਅਰਜ਼ੀਆਂ ਦੇਣ ਲਈ ਪ੍ਰੇਰਿਤ ਕਰਨ। ਅਰਜ਼ੀ ਪ੍ਰਕਿਰਿਆ ਸਰਲ ਅਤੇ ਉਪਯੋਗਕਰਤਾਵਾਂ ਦੇ ਅਨੁਕੂਲ ਹੈ ਤਾਂ ਕਿ ਜ਼ਿਆਦਾ ਤੋਂ ਜ਼ਿਆਦਾ ਵਿਦਿਆਰਥੀਆਂ ਨੂੰ ਇਸ ਯੋਜਨਾ ਦਾ ਲਾਭ ਮਿਲ ਸਕੇ।
ਇਹ ਖ਼ਬਰ ਵੀ ਪੜ੍ਹੋ - ਪਿਓ ਨੇ ਦਿਹਾੜੀਆਂ ਲਾ ਕੇ ਕੈਨੇਡਾ ਭੇਜੀ ਸੀ ਧੀ, ਕੁਝ ਮਹੀਨਿਆਂ 'ਚ ਹੀ ਵਾਪਰ ਗਿਆ ਭਾਣਾ
ਜਾਣਕਾਰੀ ਅਤੇ ਸਹਾਇਤਾ
ਇਸ ਸਬੰਧ ’ਚ ਹੋਰ ਜਾਣਕਾਰੀ ਲਈ, ਵਿਭਾਗ ਵੱਲੋਂ ਸਥਾਪਿਤ ਹੈਲਪ ਡੈਸਕ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਸਿੱਖਿਆ ਅਧਿਕਾਰੀ ਆਪਣੇ-ਆਪਣੇ ਖੇਤਰ ’ਚ ਇਸ ਯੋਜਨਾ ਬਾਰੇ ਜਾਗਰੂਕਤਾ ਫੈਲਾਉਣ ਅਤੇ ਯੋਗ ਵਿਦਿਆਰਥੀਆਂ ਨੂੰ ਅਰਜ਼ੀ ਪ੍ਰਕਿਰਿਆ ’ਚ ਸਹਾਇਤਾ ਕਰਨ ਦੇ ਤਤਪਰ ਰਹਿਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8