ਪੰਜਾਬ 'ਚ ਅਧਿਆਪਕਾਂ ਦੀਆਂ ਬਦਲੀਆਂ ਬਾਰੇ ਅਹਿਮ ਖ਼ਬਰ, ਸਰਕਾਰ ਲੈ ਕੇ ਆਈ ਇਹ Policy

Friday, Sep 08, 2023 - 03:59 PM (IST)

ਪੰਜਾਬ 'ਚ ਅਧਿਆਪਕਾਂ ਦੀਆਂ ਬਦਲੀਆਂ ਬਾਰੇ ਅਹਿਮ ਖ਼ਬਰ, ਸਰਕਾਰ ਲੈ ਕੇ ਆਈ ਇਹ Policy

ਚੰਡੀਗੜ੍ਹ : ਪੰਜਾਬ ਦੀ ਮਾਨ ਸਰਕਾਰ ਸੂਬੇ ਦੇ ਅਧਿਆਪਕਾਂ ਲਈ ਚੰਗੀ ਖ਼ਬਰ ਲੈ ਕੇ ਆਈ ਹੈ। ਸਰਕਾਰ ਵੱਲੋਂ ਸਪੈਸ਼ਲ ਸਮੱਸਿਆਵਾਂ ਨਾਲ ਜੂਝ ਰਹੇ ਅਧਿਆਪਕਾਂ ਨੂੰ ਹਰ ਮਹੀਨੇ ਟਰਾਂਸਫਰ ਲਈ ਅਪਲਾਈ ਕਰਨ ਦਾ ਮੌਕਾ ਦੇਣ ਦਾ ਐਲਾਨ ਕੀਤਾ ਗਿਆ ਹੈ, ਜਦੋਂ ਕਿ ਮੌਜੂਦਾ ਟਰਾਂਸਫਰ ਪਾਲਿਸੀ 'ਚ ਅਧਿਆਪਕਾਂ ਨੂੰ ਸਾਲ 'ਚ ਸਿਰਫ ਇਕ ਤੈਅ ਸਮੇਂ ਤੋਂ ਬਾਅਦ ਹੀ ਟਰਾਂਸਫਰ ਲਈ ਅਪਲਾਈ ਕਰਨ ਦਾ ਮੌਕਾ ਮਿਲਦਾ ਹੈ।

ਇਹ ਵੀ ਪੜ੍ਹੋ : CM ਮਾਨ ਨੇ ਖ਼ੁਸ਼ ਕਰ ਦਿੱਤੇ ਨਵੇਂ ਪਟਵਾਰੀ, ਵੱਡੇ ਐਲਾਨ ਮਗਰੋਂ ਤਾੜੀਆਂ ਨਾਲ ਗੂੰਜ ਉੱਠਿਆ ਹਾਲ

ਹੁਣ ਨਵੀਂ ਨੀਤੀ ਤਹਿਤ ਅਧਿਆਪਕਾਂ ਨੂੰ ਹਰ ਮਹੀਨੇ ਇਹ ਸਹੂਲਤ ਮਿਲੇਗੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਹੁਣ ਅਧਿਆਪਕ ਆਪਣੇ ਘਰ ਦੇ ਨੇੜੇ ਆ ਸਕਣਗੇ। ਇਸ ਦੇ ਲਈ ਕਿਸੇ ਕੋਲ ਜਾਣ ਦੀ ਲੋੜ ਨਹੀਂ ਅਤੇ ਨਾ ਹੀ ਕਿਸੇ ਦੇ ਹਾੜੇ ਕੱਢਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਮਹਿਲਾ ਅਧਿਆਪਕ ਤਲਾਕਸ਼ੁਦਾ ਜਾਂ ਵਿਧਵਾ ਹੈ ਤਾਂ ਉਹ ਆਪਣੇ ਘਰ ਨੇੜੇ ਸਕੂਲ 'ਚ ਟਰਾਂਸਫਰ ਲੈ ਸਕਦੀ ਹੈ।

ਇਹ ਵੀ ਪੜ੍ਹੋ : ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਡੂੰਘਾ ਸਦਮਾ, ਭਾਵੁਕ ਮਨ ਨਾਲ ਲੋਕਾਂ ਨੂੰ ਕੀਤੀ ਅਪੀਲ

ਇਸੇ ਤਰ੍ਹਾਂ ਜੇਕਰ ਅਧਿਆਪਕਾਂ ਦੇ ਮਾਤਾ-ਪਿਤਾ ਜਾਂ ਉਹ ਖ਼ੁਦ ਗੰਭੀਰ ਬੀਮਾਰੀ ਨਾਲ ਪੀੜਤ ਹਨ ਤਾਂ ਉਨ੍ਹਾਂ ਨੂੰ ਆਪਣੇ ਘਰ ਨੇੜੇ ਰਹਿਣ ਅਤੇ ਆਪਣੇ ਅਤੇ ਆਪਣੇ ਪਰਿਵਾਰ ਦੀ ਦੇਖਭਾਲ ਕਰਨ ਦੀ ਇਜਾਜ਼ਤ ਹੋਵੇਗੀ। ਮੰਤਰੀ ਨੇ ਕਿਹਾ ਕਿ ਇਸ ਦੇ ਲਈ ਕਿਸੇ ਤਰ੍ਹਾਂ ਦੀ ਸਿਫ਼ਾਰਿਸ਼ ਦੀ ਕੋਈ ਲੋੜ ਨਹੀਂ ਹੈ। ਦਾਇਰ ਦਸਤਾਵੇਜ਼ਾਂ ਮੁਤਾਬਕ ਜੇਕਰ ਉਨ੍ਹਾਂ ਦਾ ਕੇਸ ਸਹੀ ਪਾਇਆ ਗਿਆ ਤਾਂ ਉਨ੍ਹਾਂ ਨੂੰ ਜਲਦ ਤੋਂ ਜਲਦ ਘਰ ਨੇੜੇ ਸਕੂਲ 'ਚ ਤਾਇਨਾਤ ਕਰ ਦਿੱਤਾ ਜਾਵੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News