ਪੰਜਾਬ ਦੇ ਅਧਿਆਪਕਾਂ ਲਈ ਚੰਗੀ ਖ਼ਬਰ, ਜਲਦ ਮਿਲ ਸਕਦੀ ਹੈ ਇਹ ਵੱਡੀ ਖ਼ੁਸ਼ਖਬਰੀ

Saturday, Feb 17, 2024 - 06:30 PM (IST)

ਪੰਜਾਬ ਦੇ ਅਧਿਆਪਕਾਂ ਲਈ ਚੰਗੀ ਖ਼ਬਰ, ਜਲਦ ਮਿਲ ਸਕਦੀ ਹੈ ਇਹ ਵੱਡੀ ਖ਼ੁਸ਼ਖਬਰੀ

ਪਟਿਆਲਾ (ਰਾਜੇਸ਼ ਪੰਜੋਲਾ) : ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਸਕੂਲਾਂ ’ਚ ਕੰਮ ਕਰਦੇ ਅਧਿਆਪਕਾਂ ਅਤੇ ਸੇਵਾ-ਮੁਕਤ ਪੈਨਸ਼ਨਰਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਦਾ ਲਾਭ ਜਲਦ ਮਿਲੇਗਾ। ਇਹ ਭਰੋਸਾ ਸਿੱਖਿਆ ਵਿਭਾਗ ਪੰਜਾਬ ਦੇ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਨੇ ਪੰਜਾਬ ਸਟੇਟ ਏਡਿਡ ਸਕੂਲ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ’ਚ ਦਿੱਤਾ, ਜੋ ਮਿੰਨੀ ਸਕੱਤਰੇਤ ਚੰਡੀਗੜ੍ਹ ਵਿਖੇ ਹੋਈ। ਮੀਟਿੰਗ ’ਚ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ, ਆਈ. ਏ. ਐੱਸ., ਮੈਡਮ ਗੌਰੀ ਪਰਾਸ਼ਰ ਜੋਸ਼ੀ ਆਈ. ਏ. ਐੱਸ. ਵਿਸ਼ੇਸ਼ ਸਿੱਖਿਆ ਸਕੱਤਰ, ਸਹਾਇਕ ਡਾਇਰੈਕਟਰ ਮਹੇਸ਼ ਕੁਮਾਰ, ਸੁਪਰਡੈਂਟ ਸਿੱਖਿਆ-3 ਅਤੇ ਹੋਰ ਅਧਿਕਾਰੀ ਹਾਜ਼ਰ ਸਨ ਜਦਕਿ ਯੂਨੀਅਨ ਵੱਲੋਂ ਸੂਬਾ ਪ੍ਰਧਾਨ ਐੱਨ. ਐੱਨ. ਸੈਣੀ ਅਤੇ ਸੂਬਾ ਸਰਪ੍ਰਸਤ ਗੁਰਚਰਨ ਸਿੰਘ ਚਾਹਲ ਦੀ ਅਗਵਾਈ ਵਾਲੇ ਪ੍ਰਤੀਨਿਧੀ ਮੰਡਲ ਨੇ ਹਿੱਸਾ ਲਿਆ।

ਇਹ ਵੀ ਪੜ੍ਹੋ : ਜਲੰਧਰ ਪਾਸਪੋਰਟ ਦਫਤਰ ਵਿਚ ਸੀ. ਬੀ. ਆਈ. ਨੇ ਚਲਾਇਆ ਸਰਚ ਅਭਿਆਨ

ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਹਰਦੀਪ ਸਿੰਘ ਰੂਪਨਗਰ ਨੇ ਦੱਸਿਆ ਕਿ ਮੀਟਿੰਗ ’ਚ ਸਿੱਖਿਆ ਸਕੱਤਰ ਨੇ ਛੇਵਾਂ ਤਨਖਾਹ ਕਮਿਸ਼ਨ ਜਲਦ ਲਾਗੂ ਕਰਨ ਦਾ ਭਰੋਸਾ ਦਿੱਤਾ ਕਿਉਂਕਿ ਵਿੱਤ ਮੰਤਰੀ ਵੱਲੋਂ ਪਹਿਲਾਂ ਹੀ ਸਿਧਾਂਤਕ ਤੌਰ ’ਤੇ ਇਸ ਸਬੰਧੀ ਸਹਿਮਤੀ ਦੇ ਦਿੱਤੀ ਗਈ ਹੈ। ਏਡਿਡ ਸਕੂਲਾਂ ’ਚ ਕੰਮ ਕਰਦੇ ਸੀ ਐਂਡ ਵੀ. ਕੇਡਰ ਦੇ ਅਧਿਆਪਕਾਂ ਦੀ ਦਸੰਬਰ 2023 ਤੱਕ ਰੁਕੀ ਤਨਖਾਹ ਨੂੰ 4400 ਰੁਪਏ ਗਰੇਡ ਪੇਅ ਨਾਲ ਜਾਰੀ ਕਰਨ ਦੇ ਆਦੇਸ਼ ਵੀ ਕੀਤੇ ਗਏ।

ਇਹ ਵੀ ਪੜ੍ਹੋ : ਭਾਰਤ ਬੰਦ ਦੌਰਾਨ ਕਿਸਾਨਾਂ ਨੇ ਦਿੱਤੀਆਂ ਇਹ ਛੋਟਾਂ, ਲੋਕਾਂ ਨੂੰ ਕੀਤੀ ਗਈ ਅਪੀਲ

ਏਡਿਡ ਸਕੂਲਾਂ ਦੇ ਅਧਿਆਪਕਾਂ ਦੀ ਤਬਾਦਲਾ ਨੀਤੀ ਬਾਰੇ ਵੀ ਵਿਚਾਰ-ਵਟਾਂਦਰਾ ਹੋਇਆ। ਇਸ ਸਬੰਧੀ ਸਿੱਖਿਆ ਮੰਤਰੀ ਨਾਲ ਗੱਲਬਾਤ ਕਰਨ ਦਾ ਭਰੋਸਾ ਦਿੱਤਾ, ਜਦਕਿ ਏਡਿਡ ਸਕੂਲਾਂ ’ਚ ਪੜ੍ਹਦੇ ਵਿਦਿਆਰਥੀਆਂ ਨੂੰ ਵੀ ਮੁਫਤ ਵਰਦੀਆਂ ਦੇਣ, ਸੀ. ਪੀ. ਐੱਫ. ਦੇ ਪੋਸਟ ਆਡਿਟ ਇਤਰਾਜ਼ਾ ਅਤੇ ਹੋਰ ਮਸਲਿਆਂ ਬਾਰੇ ਵੀ ਲੋੜੀਂਦੇ ਆਦੇਸ਼ ਜਾਰੀ ਕੀਤੇ ਗਏ। ਮੀਟਿੰਗ ’ਚ ਦਲਜੀਤ ਸਿੰਘ ਖਰੜ, ਸ਼ਰਨਜੀਤ ਸਿੰਘ ਕੁਰਾਲੀ, ਯਾਦਵਿੰਦਰ ਕੁਮਾਰ ਕੁਰਾਲੀ, ਅਸ਼ੋਕ ਵਢੇਰਾ ਅਤੇ ਡਾ. ਗੁਰਮੀਤ ਸਿੰਘ ਨੇ ਵੀ ਭਾਗ ਲਿਆ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਲੈ ਕੇ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਜਾਰੀ ਕਰ ਦਿੱਤੇ ਹੁਕਮ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News