ਡੇਰਾ ਬਿਆਸ ਦੀ ਸੰਗਤ ਲਈ ਖੁਸ਼ਖ਼ਬਰੀ, ਨਵਾਂ ਨੋਟੀਫਿਕੇਸ਼ਨ ਜਾਰੀ
Tuesday, May 13, 2025 - 12:37 PM (IST)

ਬਾਬਾ ਬਕਾਲਾ ਸਾਹਿਬ (ਰਾਕੇਸ਼,ਗੁਲਸ਼ਨ )- ਡੇਰਾ ਬਿਆਸ ਦੀ ਸੰਗਤ ਲਈ ਖੁਸ਼ਖਬਰੀ ਸਾਹਮਣੇ ਆਈ ਹੈ। ਦੱਸ ਦੇਈਏ ਕਿ ਡੇਰਾ ਬਿਆਸ ਦੇ ਸ਼ਰਧਾਲੂਆਂ ਲਈ 18 ਮਈ ਦਾ ਸਤਿਸੰਗ ਭੰਡਾਰਾ ਬਹਾਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ 'ਚ ਸਕੂਲਾਂ ਤੇ ਸਿੱਖਿਆ ਸੰਸਥਾਨਾਂ ਨੂੰ ONLINE ਪੜ੍ਹਾਈ ਕਰਵਾਉਣ ਦੇ ਹੁਕਮ
ਜ਼ਿਕਰਯੋਗ ਹੈ ਕਿ ਡੇਰਾ ਬਿਆਸ ਵੱਲੋਂ ਪਹਿਲਾ ਭਾਰਤ-ਪਾਕਿਸਤਾਨ ਤਣਾਅ ਨੂੰ ਮੁੱਖ ਰੱਖਦਿਆਂ 11 ਤੇ 18 ਮਈ ਦਾ ਸਤਿਸੰਗ ਭੰਡਾਰਾ ਕੈਂਸਲ ਕੀਤਾ ਗਿਆ ਸੀ। ਇਸ ਵਿਚਾਲੇ ਹਾਲਾਤ ਠੀਕ ਹੋਣ 'ਤੇ ਅੱਜ ਡੇਰਾ ਬਿਆਸ ਦੇ ਸੈਕਟਰੀ ਡੀ.ਕੇ. ਸੀਕਰੀ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਸਾਰੇ ਡੇਰਾ ਬਿਆਸ ਨਾਲ ਸਬੰਧਤ ਇੰਚਾਰਜਾਂ ਤੇ ਸੰਗਤ ਨੂੰ ਸੂਚਿਤ ਕਰ ਦਿੱਤਾ ਹੈ ਕਿ 18 ਮਈ ਦਾ ਸਤਿਸੰਗ ਭੰਡਾਰਾ ਤੈਅ ਸਮੇਂ ਸਿਰ ਹੋਵੇਗਾ, ਇਸਦੇ ਨਾਲ ਹੀ 16 ਅਤੇ 17 ਮਈ ਨੂੰ ਡੇਰਾ ਬਿਆਸ 'ਚ ਹੋਣ ਵਾਲੇ ਸਵਾਲ ਜਵਾਬ ਸੈਸ਼ਨ ਅਤੇ 17 ਮਈ ਨੂੰ ਕਾਰ ਦਰਸ਼ਨ ਵੀ ਹੋਣਗੇ।
ਇਹ ਵੀ ਪੜ੍ਹੋ- GNDU ਦੇ ਵਿਦਿਆਰਥੀ ਦੇਣ ਧਿਆਨ, ਮਈ 2025 ਪ੍ਰੀਖਿਆਵਾਂ ਲਈ ਵੱਡੀ UPDATE ਜਾਰੀ
ਡੇਰਾ ਬਿਆਸ ਪ੍ਰਮੁੱਖ ਬਾਬਾ ਗੁਰਿੰਦਰ ਸਿੰਘ ਜੀ ਢਿੱਲੋ ਤੇ ਹਜ਼ੂਰ ਜਸਦੀਪ ਸਿੰਘ ਗਿੱਲ ਵੱਲੋਂ ਕਮੇਟੀ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਫੈਸਲਾ ਲਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8