ਡੇਰਾ ਬਿਆਸ ਦੀ ਸੰਗਤ ਲਈ ਖ਼ੁਸ਼ਖ਼ਬਰੀ, ਦਿੱਤੀ ਗਈ ਵੱਡੀ ਰਾਹਤ
Monday, Nov 18, 2024 - 05:20 PM (IST)
ਜਲੰਧਰ (ਗੁਲਸ਼ਨ)- ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਸੇਵਾ ਦੇ ਕੰਮਾਂ ਵਿਚ ਹਮੇਸ਼ਾ ਸਭ ਤੋਂ ਅੱਗੇ ਰਹਿੰਦਾ ਹੈ। ਹਾਲ ਹੀ ਵਿੱਚ ਡੇਰਾ ਬਿਆਸ ਦੇ ਸਤਿਸੰਗ ਘਰਾਂ ਨੇ ਸੰਗਤਾਂ ਦੀ ਸਹੂਲਤ ਲਈ ਇਕ ਹੋਰ ਵੱਡਾ ਕੰਮ ਕੀਤਾ ਹੈ, ਜਿਸ ਕਾਰਨ ਡੇਰਾ ਬਿਆਸ ਦੀ ਸੰਗਤ ਵਿਚ ਖ਼ੁਸ਼ੀ ਪਾਈ ਜਾ ਰਹੀ ਹੈ। ਦਰਅਸਲ ਇਨ੍ਹੀਂ ਦਿਨੀਂ ਡੇਰਾ ਬਿਆਸ 'ਚ ਭੰਡਾਰਿਆਂ ਦਾ ਆਯੋਜਨ ਚੱਲ ਰਿਹਾ ਹੈ। ਸ਼ੁੱਕਰਵਾਰ ਤੋਂ ਐਤਵਾਰ ਤੱਕ ਵੱਡੀ ਗਿਣਤੀ ਵਿੱਚ ਸੰਗਤਾਂ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਦਰਸ਼ਨਾਂ ਅਤੇ ਉਨ੍ਹਾਂ ਦਾ ਸਤਿਸੰਗ ਸੁਣਨ ਲਈ ਬਿਆਸ ਜਾਂਦੀਆਂ ਹਨ।
ਪਿਛਲੇ ਕੁਝ ਦਿਨਾਂ ਤੋਂ ਤਕਨੀਕੀ ਕਾਰਨਾਂ ਕਰਕੇ ਰੇਲ ਆਵਾਜਾਈ ਕਾਫ਼ੀ ਪ੍ਰਭਾਵਿਤ ਹੋ ਰਹੀ ਹੈ। ਜਲੰਧਰ ਕੈਂਟ ਸਟੇਸ਼ਨ 'ਤੇ ਚੱਲ ਰਹੇ ਨਿਰਮਾਣ ਕਾਰਜ ਕਾਰਨ ਕਈ ਟਰੇਨਾਂ ਨੂੰ ਫਗਵਾੜਾ ਸਟੇਸ਼ਨ 'ਤੇ ਹੀ ਟਰਮੀਨੇਟ ਕੀਤਾ ਜਾ ਰਿਹਾ ਹੈ, ਜਿਸ ਕਾਰਨ ਸੰਗਤਾਂ ਨੂੰ ਡੇਰਾ ਬਿਆਸ ਪਹੁੰਚਣ ਵਿੱਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ
ਇਸ ਕਾਰਨ ਰਾਧਾ ਸੁਆਮੀ ਸਤਿਸੰਗ ਘਰ ਜਲੰਧਰ ਅਤੇ ਫਗਵਾੜਾ ਦੇ ਪ੍ਰਬੰਧਕਾਂ ਨੇ ਸੰਗਤ ਦੀ ਸਹੂਲਤ ਲਈ ਫਗਵਾੜਾ ਸਟੇਸ਼ਨ 'ਤੇ ਸੇਵਾਦਾਰਾਂ ਨੂੰ ਤਾਇਨਾਤ ਕੀਤਾ ਹੈ ਅਤੇ ਦੂਜੇ ਸੂਬਿਆਂ ਤੋਂ ਆਉਣ ਵਾਲੀ ਸੰਗਤ ਦੇ ਡੇਰਾ ਬਿਆਸ ਪਹੁੰਚਣ ਦੇ ਪ੍ਰਬੰਧ ਕੀਤੇ। ਇਨ੍ਹਾਂ ਲਈ ਵਿਸ਼ੇਸ਼ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਸੀ। ਇੰਨਾ ਹੀ ਨਹੀਂ ਸੰਗਤਾਂ ਅਤੇ ਹੋਰ ਰੇਲ ਯਾਤਰੀਆਂ ਲਈ ਚਾਹ, ਪਾਣੀ ਅਤੇ ਲੰਗਰ ਦਾ ਵੀ ਯੋਗ ਪ੍ਰਬੰਧ ਕੀਤਾ ਗਿਆ ਸੀ। ਬਜ਼ੁਰਗਾਂ ਲਈ ਵ੍ਹੀਲ ਚੇਅਰ ਦਾ ਵੀ ਪ੍ਰਬੰਧ ਕੀਤਾ ਗਿਆ ਸੀ। ਸਮੇਂ ਸਿਰ ਡੇਰਾ ਬਿਆਸ ਪਹੁੰਚੀ ਸੰਗਤ ਨੇ ਇਸ ਸਹੂਲਤ ਲਈ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਹੈ।
ਇਹ ਵੀ ਪੜ੍ਹੋ-300 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਅਹਿਮ ਖ਼ਬਰ, ਜਾਰੀ ਹੋ ਗਏ ਸਖ਼ਤ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8