ਪੰਜਾਬ ਦੇ ਕਿਸਾਨਾਂ ਲਈ ਚੰਗੀ ਖ਼ਬਰ, ਖ਼ਾਤਿਆਂ ''ਚ ਆ ਰਹੇ ਪੈਸੇ
Thursday, May 01, 2025 - 11:17 AM (IST)

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-ਸੂਬੇ ਭਰ ਦੀਆਂ ਮੰਡੀਆਂ ’ਚ ਕਣਕ ਦੀ ਖ਼ਰੀਦ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਹੁਣ ਤਕ 114 ਲੱਖ ਮੀਟ੍ਰਿਕ ਟਨ ਕਣਕ ਮੰਡੀਆਂ ’ਚ ਪਹੁੰਚ ਚੁੱਕੀ ਹੈ, ਜਿਸ ’ਚੋਂ 111 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਬੁੱਧਵਾਰ ਨੂੰ ਚੰਡੀਗੜ੍ਹ ਸਥਿਤ ਅਨਾਜ ਭਵਨ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸਰਕਾਰੀ ਏਜੰਸੀਆਂ ਦੁਆਰਾ ਖ਼ਰੀਦ 100 ਲੱਖ ਮੀਟ੍ਰਿਕ ਟਨ ਦੇ ਅੰਕੜੇ ਨੂੰ ਪਾਰ ਕਰ ਗਈ ਹੈ ਅਤੇ ਮੌਜੂਦਾ ਸਮੇਂ ਮੰਡੀਆਂ ’ਚੋਂ 103 ਲੱਖ ਮੀਟ੍ਰਿਕ ਟਨ ਕਣਕ ਦੀ ਸਰਕਾਰੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ: ਅਗਲੇ 45 ਦਿਨਾਂ ’ਚ ਜੰਗ ਦੇ ਆਸਾਰ! ਪਾਕਿਸਤਾਨ ’ਚ ਮਚੇਗੀ ਖਲਬਲੀ ਤੇ ਹੋਵੇਗੀ ਤਬਾਹੀ
ਕਿਸਾਨਾਂ ਨੂੰ ਅਦਾਇਗੀਆਂ ਦੇ ਸਬੰਧ ’ਚ ਉਨ੍ਹਾਂ ਦੱਸਿਆ ਕਿ ਕਿਸਾਨਾਂ ਦੇ ਖ਼ਾਤਿਆਂ ’ਚ 22,815 ਕਰੋੜ ਰੁਪਏ ਦੀ ਰਕਮ ਜਮ੍ਹਾਂ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਭੁਗਤਾਨ ਨਾਲ ਦੀ ਨਾਲ ਕੀਤਾ ਜਾ ਰਿਹਾ ਹੈ। ਹੁਣ ਤਕ 6,28,674 ਕਿਸਾਨ ਆਪਣੀ ਉਪਜ ਮੰਡੀਆਂ ’ਚ ਲਿਆ ਚੁੱਕੇ ਹਨ। ਚੁਕਾਈ ਵੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਅਤੇ 47.37 ਲੱਖ ਮੀਟ੍ਰਿਕ ਟਨ ਕਣਕ ਦੀ ਚੁਕਾਈ ਹੋ ਚੁੱਕੀ ਹੈ, ਜੋਕਿ 72 ਘੰਟਿਆਂ ਦੇ ਨਿਯਮਾਂ ਅਨੁਸਾਰ 56.6 ਫ਼ੀਸਦੀ ਹੈ।
ਉਨ੍ਹਾਂ ਕਿਹਾ ਕਿ ਸੂਬੇ ਭਰ ’ਚ ਕੁੱਲ੍ਹ 2,885 ਖ਼ਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ਅਤੇ ਇਨ੍ਹਾਂ ’ਚੋਂ 1,864 ਨਿਯਮਤ ਕੀਤੇ ਗਏ ਹਨ ਜਦਕਿ 1,021 ਅਸਥਾਈ ਹਨ। ਇਸ ਵਾਰ ਝਾੜ ਬਹੁਤ ਜ਼ਿਆਦਾ ਰਿਹਾ ਹੈ, ਜਿਸ ਕਾਰਨ ਪੰਜਾਬ ’ਚ ਬੰਪਰ ਫ਼ਸਲ ਹੋਈ ਹੈ। ਇਸ ਨਾਲ 124 ਲੱਖ ਮੀਟ੍ਰਿਕ ਟਨ ਦੇ ਟੀਚੇ ਨੂੰ ਸਫ਼ਲਤਾਪੂਰਵਕ ਪੂਰਾ ਕਰਨ ’ਚ ਬਹੁਤ ਮਦਦ ਮਿਲੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਵਿਗੜੇਗਾ ਮੌਸਮ, ਤੇਜ਼ ਹਨ੍ਹੇਰੀ ਨਾਲ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ, ਕਿਸਾਨਾਂ ਲਈ ਸਲਾਹ
ਕਟਾਰੂਚੱਕ ਨੇ ਦੱਸਿਆ ਕਿ ਸਮੇਂ-ਸਮੇਂ ’ਤੇ ਸੂਬੇ ਦੀਆਂ ਮੰਡੀਆਂ ਦਾ ਦੌਰਾ ਕਰ ਰਹੇ ਹਨ ਅਤੇ ਕਿਸੇ ਵੀ ਕਿਸਾਨ ਨੇ ਮੰਡੀਆਂ ’ਚ ਕੀਤੇ ਪ੍ਰਬੰਧਾਂ ਬਾਰੇ ਕੋਈ ਸ਼ਿਕਾਇਤ ਨਹੀਂ ਕੀਤੀ ਹੈ। ਇਸ ਦੇ ਨਾਲ ਹੀ ਬਾਰਦਾਨੇ, ਸਾਫ਼-ਸਫ਼ਾਈ, ਪੀਣ ਵਾਲਾ ਪਾਣੀ ਅਤੇ ਲੱਕੜ ਦੇ ਕਰੇਟ ਵਰਗੀਆਂ ਸਾਰੀਆਂ ਜ਼ਰੂਰੀ ਸਹੂਲਤਾਂ ਯਕੀਨੀ ਬਣਾਈਆਂ ਗਈਆਂ ਹਨ। ਇਸ ਮੌਕੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਵਧੀਕ ਸਕੱਤਰ ਕਮਲ ਕੁਮਾਰ ਗਰਗ ਅਤੇ ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਮੌਜੂਦ ਸਨ।
ਇਹ ਵੀ ਪੜ੍ਹੋ: ਜਲੰਧਰ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e