ਪੰਜਾਬ ਦੇ ਕਿਸਾਨਾਂ ਲਈ ਖ਼ੁਸ਼ਖਬਰੀ, ਸੂਬਾ ਸਰਕਾਰ ਨੇ ਕਰ 'ਤਾ ਵੱਡਾ ਐਲਾਨ

Friday, Sep 13, 2024 - 06:25 PM (IST)

ਚੰਡੀਗੜ੍ਹ : ਝੋਨੇ ਦੀ ਪਰਾਲੀ ਦੇ ਕੁਸ਼ਲ ਪ੍ਰਬੰਧਨ ਲਈ ਸੂਬੇ ਦੇ ਕਿਸਾਨਾਂ ਨੂੰ ਨਵੀਨਤਮ ਤਕਨਾਲੋਜੀ 'ਤੇ ਆਧਾਰਤ ਮਸ਼ੀਨਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਲਈ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਖਰੀਦ 'ਤੇ ਸਬਸਿਡੀਆਂ ਦਾ ਲਾਭ ਲੈਣ ਲਈ ਪੋਰਟਲ ਨੂੰ 19 ਸਤੰਬਰ, 2024 ਤੱਕ ਮੁੜ ਖੋਲ੍ਹਣ ਦਾ ਐਲਾਨ ਕੀਤਾ ਹੈ। ਅੱਜ ਇੱਕ ਪ੍ਰੈਸ ਬਿਆਨ ਵਿਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਕਿਸਾਨ ਸੀ. ਆਰ. ਐੱਮ. ਮਸ਼ੀਨਰੀ ਦੀ ਖਰੀਦ ਲਈ ਆਪਣੀਆਂ ਅਰਜ਼ੀਆਂ ਹੁਣ 19 ਸਤੰਬਰ, 2024 ਸ਼ਾਮ 5 ਵਜੇ ਤੱਕ agrimachinerypb.com ਉਤੇ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ । ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਮਸ਼ੀਨਰੀ 'ਤੇ ਸਬਸਿਡੀ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ : ਬਰਨਾਲਾ 'ਚ ਤਣਾਅਪੂਰਨ ਹੋਇਆ ਮਾਹੌਲ, SGPC ਦੀ ਟਾਸਕ ਫੋਰਸ ਤਾਇਨਾਤ, ਵੱਡੀ ਗਿਣਤੀ ਪਹੁੰਚੀ ਪੁਲਸ

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਾਉਣੀ ਸੀਜ਼ਨ 2024-25 ਦੌਰਾਨ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐੱਮ.) ਮਸ਼ੀਨਰੀ ਦੀ ਖਰੀਦ ‘ਤੇ ਸਬਸਿਡੀ ਦਾ ਲਾਭ ਲੈਣ ਲਈ ਹੁਣ ਤੱਕ ਕਿਸਾਨਾਂ, ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਤੋਂ 21,830 ਅਰਜ਼ੀਆਂ ਪ੍ਰਾਪਤ ਹੋਈਆਂ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਹੁਣ ਤੱਕ 13,107 ਸੀ.ਆਰ.ਐੱਮ. ਮਸ਼ੀਨਾਂ ਲਈ  7,832 ਮਨਜ਼ੂਰੀ ਪੱਤਰ ਜਾਰੀ ਕਰ ਦਿੱਤੇ ਹਨ ਅਤੇ ਕਿਸਾਨਾਂ ਨੇ 5,833 ਸੀ.ਆਰ.ਐਮ. ਮਸ਼ੀਨਾਂ ਖਰੀਦ ਲਈਆਂ ਹਨ।

ਇਹ ਵੀ ਪੜ੍ਹੋ : ਡੇਰਾ ਬਿਆਸ ਵਲੋਂ ਇਕ ਹੋਰ ਵੱਡਾ ਐਲਾਨ, ਜਾਰੀ ਹੋਇਆ ਨੋਟੀਫਿਕੇਸ਼ਨ

ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਸੀ.ਆਰ.ਐੱਮ. ਮਸ਼ੀਨਾਂ ਦੀ ਖਰੀਦ ‘ਤੇ ਵਿਅਕਤੀਗਤ ਕਿਸਾਨਾਂ ਨੂੰ 50% ਸਬਸਿਡੀ ਅਤੇ ਕਿਸਾਨ ਸਮੂਹਾਂ, ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਨੂੰ 80% ਸਬਸਿਡੀ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਬਸਿਡੀ 'ਤੇ ਸੀ.ਆਰ.ਐੱਮ. ਮਸ਼ੀਨਰੀ ਮੁਹੱਈਆ ਕਰਵਾਉਣ ਅਤੇ ਸੂਬੇ ਵਿਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਹੋਰ ਰਣਨੀਤੀਆਂ ਲਾਗੂ ਕਰਨ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ ਹੈ।

ਇਹ ਵੀ ਪੜ੍ਹੋ : ਜੇ ਪਰਿਵਾਰ ਬਚਾਉਣਾ ਤਾਂ ਦਿਓ ਛੇ ਕਰੋੜ, ਨਹੀਂ ਤਾਂ ਜਲਦੀ ਦਿਖਾਵਾਂਗੇ ਟਰੇਲਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Gurminder Singh

Content Editor

Related News