ਪੰਜਾਬ ਦੇ ਕਿਸਾਨਾਂ ਲਈ ਚੰਗੀ ਖ਼ਬਰ, ਇਸ ਸਕੀਮ ਦੀ ਕਿਸ਼ਤ ਕੀਤੀ ਜਾਰੀ
Sunday, Aug 03, 2025 - 11:28 AM (IST)

ਮੋਹਾਲੀ (ਰਣਬੀਰ) : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਮੋਹਾਲੀ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਪੀ. ਐੱਮ. ਕਿਸਾਨ ਸਨਮਾਨ ਨਿਧੀ ਦੀ 20ਵੀਂ ਕਿਸ਼ਤ ਜਾਰੀ ਕਰਨ ਸਬੰਧੀ ਵੀਡੀਓ ਕਾਨਫਰੰਸ ’ਚ ਹਿੱਸਾ ਲਿਆ ਗਿਆ। ਮੁੱਖ ਖੇਤੀਬਾੜੀ ਅਫ਼ਸਰ ਮੋਹਾਲੀ ਨੇ ਦੱਸਿਆ ਕਿ ਜ਼ਿਲ੍ਹੇ ’ਚ 19568 ਕਿਸਾਨ ਪਰਿਵਾਰਾਂ ਦੀ ਕਿਸਾਨ ਸਨਮਾਨ ਨਿਧੀ ਸਕੀਮ ਅਧੀਨ 2000 ਦੀ ਵਿੱਤੀ ਸਹਾਇਤਾ 20ਵੀਂ ਕਿਸ਼ਤ ਰਾਹੀਂ ਜਾਰੀ ਕਰ ਦਿੱਤੀ ਗਈ ਹੈ।
ਜ਼ਿਲ੍ਹੇ ਦੇ ਜਿਹੜੇ ਕਿਸਾਨਾਂ ਦੀਆਂ ਕਿਸ਼ਤਾਂ ਰੁਕੀਆਂ ਹੋਈਆਂ ਹਨ, ਉਹ ਖੇਤੀਬਾੜੀ ਵਿਭਾਗ ਦੇ ਦਫ਼ਤਰਾਂ ਨਾਲ ਸੰਪਰਕ ਕਰ ਕੇ ਆਪਣੇ ਬੈਂਕ ਖਾਤੇ ਦੀ ਈ. ਕੇ. ਵਾਈ. ਸੀ., ਫਰਦ ਦੀ ਲੈਂਡ ਸੀਡਿੰਗ ਆਦਿ ਸਬੰਧੀ ਕਾਰਵਾਈ ਕਰਵਾ ਕੇ ਆਪਣੀਆਂ ਕਿਸ਼ਤਾਂ ਜਾਰੀ ਕਰਵਾ ਸਕਦੇ ਹਨ। ਇਸ ਪ੍ਰੋਗਰਾਮ ’ਚ ਡਾ. ਸ਼ੁਭਕਰਨ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਖਰੜ, ਖੇਤੀਬਾੜੀ ਵਿਕਾਸ ਅਫ਼ਸਰ ਡਾ. ਗੁਰਦਿਆਲ ਕੁਮਾਰ ,ਡਾ. ਵਿਵੇਕ ਸ਼ੰਕਰ, ਡਾ. ਸੁੱਚਾ ਸਿੰਘ, ਰਮੇਸ਼ ਕੁਮਾਰ, ਸਰਪੰਚ ਮਨੀਸ਼ ਕੁਮਾਰ, ਕਿਸਾਨ ਤਰਜਿੰਦਰ ਸਿੰਘ, ਅਵਤਾਰ ਸਿੰਘ, ਉਜਾਗਰ ਸਿੰਘ, ਲਖਮੀਰ ਸਿੰਘ, ਕਮਲਜੀਤ ਸਿੰਘ, ਨਰਿੰਦਰ ਸਿੰਘ, ਕਪਤਾਨ ਸਿੰਘ ਤੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋਂ ਕਿਸਾਨਾਂ ਵੱਲੋਂ ਹਿੱਸਾ ਲਿਆ ਗਿਆ।