ਪੰਜਾਬ ਦੇ ਲੋਕਾਂ ਲਈ ਖ਼ੁਸ਼ਖ਼ਬਰੀ, ਜਲਦ ਹੀ ਸ਼ੁਰੂ ਹੋਣਗੀਆਂ ਇਹ ਸੇਵਾਵਾਂ

01/08/2024 8:57:35 AM

ਚੰਡੀਗੜ੍ਹ (ਰਮਨਜੀਤ ਸਿੰਘ) : ਭਾਜਪਾ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਪਠਾਨਕੋਟ ਤੋਂ ਮੌਜੂਦਾ ਵਿਧਾਇਕ ਅਸ਼ਵਨੀ ਸ਼ਰਮਾ ਅਤੇ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤਿਰਾਦਿੱਤਿਆ ਐੱਮ. ਸਿੰਧੀਆ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਪੰਜਾਬ ਦੇ ਹਵਾਈ ਅੱਡਿਆਂ ਦੀਆਂ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ।

ਇਹ ਵੀ ਪੜ੍ਹੋ : ਪੰਜਾਬ 'ਚ ਰਸੋਈ ਗੈਸ ਸਿਲੰਡਰਾਂ ਨੂੰ ਲੈ ਕੇ ਮਚੀ ਹਾਹਾਕਾਰ, ਪੜ੍ਹੋ ਪੂਰੀ ਖ਼ਬਰ

ਸੁਭਾਸ਼ ਸ਼ਰਮਾ ਨੇ ਇਸ ਸਬੰਧੀ ਜਾਰੀ ਪ੍ਰੈੱਸ ਬਿਆਨ 'ਚ ਕਿਹਾ ਕਿ ਮੋਹਾਲੀ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣ ਸੇਵਾਵਾਂ ਸ਼ੁਰੂ ਕਰਨ ਲਈ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਜੋਤਿਰਾਦਿੱਤਿਆ ਐੱਮ. ਸਿੰਧੀਆ ਕੋਲੋਂ ਮੰਗ ਕੀਤੀ ਗਈ ਹੈ, ਜਿਸ ਨੂੰ ਉਨ੍ਹਾਂ ਨੇ ਬੜੀ ਗੰਭੀਰਤਾ ਨਾਲ ਸੁਣਿਆ ਅਤੇ ਜਲਦੀ ਹੀ ਇਸ ਮਾਮਲੇ ’ਤੇ ਵਿਚਾਰ ਕਰ ਕੇ ਇਥੋਂ ਅੰਤਰਰਾਸ਼ਟਰੀ ਹਵਾਈ ਸੇਵਾਵਾਂ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਹੈ। ਸੁਭਾਸ਼ ਸ਼ਰਮਾ ਨੇ ਕਿਹਾ ਕਿ ਵਿਧਾਇਕ ਅਸ਼ਵਨੀ ਸ਼ਰਮਾ ਨੇ ਪਠਾਨਕੋਟ ਹਵਾਈ ਅੱਡੇ ਤੋਂ ਹਵਾਈ ਸੇਵਾ ਸ਼ੁਰੂ ਕਰਨ ਦੀ ਮੰਗ ਹਵਾਬਾਜ਼ੀ ਮੰਤਰੀ ਅੱਗੇ ਰੱਖੀ, ਜਿਸ ’ਤੇ ਹਵਾਬਾਜ਼ੀ ਮੰਤਰੀ ਨੇ ਪਠਾਨਕੋਟ ਤੋਂ ਹਵਾਈ ਸੇਵਾ ਜਲਦੀ ਸ਼ੁਰੂ ਕਰਨ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ : ਕੜਾਕੇ ਦੀ ਠੰਡ ਦਰਮਿਆਨ ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਨਵੀਂ Timing

ਆਦਮਪੁਰ ਹਵਾਈ ਅੱਡੇ ਤੋਂ ਹਵਾਈ ਸੇਵਾਵਾਂ ਬਹਾਲ ਕਰਨ ਦੀ ਅਪੀਲ ’ਤੇ ਬੋਲਦਿਆਂ ਸ਼ਹਿਰੀ ਹਵਾਬਾਜ਼ੀ ਮੰਤਰੀ ਨੇ ਕਿਹਾ ਕਿ ਆਦਮਪੁਰ ਹਵਾਈ ਅੱਡੇ ਦਾ ਪੁਨਰ ਨਿਰਮਾਣ ਲਗਭਗ ਪੂਰਾ ਹੋ ਚੁੱਕਾ ਹੈ ਅਤੇ ਜਲਦੀ ਹੀ ਉਹ ਇਸ ਦਾ ਉਦਘਾਟਨ ਕਰਨਗੇ ਅਤੇ ਉਥੋਂ ਹਵਾਈ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ। ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤਿਰਾਦਿੱਤਿਆ ਐੱਮ. ਸਿੰਧੀਆ ਵਲੋਂ ਦਿੱਤੇ ਭਰੋਸੇ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ ਵਿਧਾਇਕ ਅਸ਼ਵਨੀ ਸ਼ਰਮਾ ਅਤੇ ਸੁਭਾਸ਼ ਸ਼ਰਮਾ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਪੰਜਾਬ ਦੇ ਵਿਕਾਸ ਲਈ ਵਚਨਬੱਧ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8



 


Babita

Content Editor

Related News