ਪੰਜਾਬ ਦੇ ਲੋਕਾਂ ਲਈ ਚੰਗੀ ਖ਼ਬਰ, ਹੁਣ ਘਰਾਂ 'ਚ ਮਿਲੇਗਾ ਸਸਤਾ ਰਾਸ਼ਨ
Saturday, Feb 03, 2024 - 09:46 AM (IST)
ਜਲੰਧਰ (ਧਵਨ) : ਲੋਕਲ ਬਾਡੀ ਮੰਤਰੀ ਬਲਕਾਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਫਰਵਰੀ ਮਹੀਨੇ ਤੋਂ ਲੋਕਾਂ ਨੂੰ ਸਸਤਾ ਰਾਸ਼ਨ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਇਆ ਜਾਵੇਗਾ। ਮੁੱਖ ਮੰਤਰੀ ਇਸ ਸਬੰਧੀ ਪਹਿਲਾਂ ਹੀ ਰਾਸ਼ਨ ਦੀ ਡੋਰ ਸਟੈੱਪ ਡਲਿਵਰੀ ਦਾ ਐਲਾਨ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਬਾਹਰ ਰਾਸ਼ਨ ਲੈਣ ਲਈ ਜਾਣ ’ਚ ਹੋਣ ਵਾਲੀ ਮੁਸ਼ਕਲ ਦੂਰ ਹੋ ਜਾਵੇਗੀ।
ਇਸ ਸਹੂਲਤ ਨਾਲ ਇਕ ਤਾਂ ਵਿਚੋਲੇ ਹਟ ਜਾਣਗੇ ਅਤੇ ਦੂਜਾ ਲੋਕਾਂ ਨੂੰ ਘਰਾਂ ਵਿਚ ਹੀ ਪੂਰਾ ਰਾਸ਼ਨ ਮਿਲ ਜਾਵੇਗਾ। ਇਸ ਤੋਂ ਇਲਾਵਾ ਲੋਕਾਂ ਨੂੰ ਪੂਰੀ ਮਾਤਰਾ ਵਿਚ ਰਾਸ਼ਨ ਸਮੱਗਰੀ ਮਿਲਣ ਦੇ ਨਾਲ ਹੀ ਕੁਆਲਿਟੀ ਦਾ ਰਾਸ਼ਨ ਵੀ ਮੁਹੱਈਆ ਹੋ ਸਕੇਗਾ। ਲੋਕਲ ਬਾਡੀ ਮੰਤਰੀ ਨੇ ਕਿਹਾ ਕਿ ਪੰਜਾਬ ’ਚ ਵਿਕਾਸ ਦੇ ਏਜੰਡੇ ਸਬੰਧੀ ਆਮ ਆਦਮੀ ਪਾਰਟੀ ਜਨਤਾ ਵਿਚਾਲੇ ਜਾ ਰਹੀ ਹੈ ਅਤੇ ਲੋਕ ਸਭਾ ਚੋਣਾਂ ’ਚ ਲੋਕਾਂ ਨੂੰ ਦੱਸਿਆ ਜਾਵੇਗਾ ਕਿ ਸਿਰਫ ਸਾਡੀ ਪਾਰਟੀ ਹੀ ਲੋਕਾਂ ਦੀ ਭਲਾਈ ਚਾਹੁੰਦੀ ਹੈ।
ਇਹ ਵੀ ਪੜ੍ਹੋ : ਸਾਊਦੀ ਅਰਬ ਤੋਂ 4 ਮਹੀਨੇ ਪਹਿਲਾਂ ਪਰਤਿਆ ਸੀ ਜਵਾਨ ਪੁੱਤ, ਲਾਸ਼ ਦੇਖ ਮਾਪਿਆਂ ਦੀਆਂ ਨਿਕਲੀਆਂ ਧਾਹਾਂ
ਉਨ੍ਹਾਂ ਪਿਛਲੇ 2-3 ਦਿਨਾਂ ’ਚ ਲੋਕਲ ਬਾਡੀ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਬੈਠਕਾਂ ਕਰ ਕੇ ਉਨ੍ਹਾਂ ਨੂੰ ਹਦਾਇਤ ਕੀਤੀ ਹੈ ਕਿ ਅਣਵਰਤੇ ਫੰਡਾਂ ਨੂੰ ਤੁਰੰਤ ਖ਼ਰਚ ਕੀਤਾ ਜਾਵੇ ਕਿਉਂਕਿ ਇਸ ਨਾਲ ਇਕ ਤਾਂ ਵਿਕਾਸ ਕਾਰਜਾਂ ਵਿਚ ਤੇਜ਼ੀ ਆਵੇਗੀ ਅਤੇ ਦੂਜਾ ਸਰਕਾਰ ਦੇ ਟੀਚਿਆਂ ਨੂੰ ਹਾਸਲ ਕਰਨ ’ਚ ਮਦਦ ਮਿਲੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8