ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, ਅਧਿਕਾਰੀਆਂ ਨੂੰ ਦਿੱਤੇ ਗਏ ਸਖ਼ਤ ਨਿਰਦੇਸ਼

Wednesday, Jan 22, 2025 - 09:43 AM (IST)

ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, ਅਧਿਕਾਰੀਆਂ ਨੂੰ ਦਿੱਤੇ ਗਏ ਸਖ਼ਤ ਨਿਰਦੇਸ਼

ਚੰਡੀਗੜ੍ਹ (ਅੰਕੁਰ) : ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਸਾਰੇ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰ ਬਰਕਰਾਰ ਰੱਖਣ ਤੇ ਚੱਲ ਰਹੇ ਪ੍ਰਾਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੂਬੇ ਭਰ ’ਚ ਲੋਕ ਨਿਰਮਾਣ ਵਿਭਾਗ ਵੱਲੋਂ ਮੁਕੰਮਲ ਕੀਤੇ ਜਾ ਰਹੇ ਮੁੱਖ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਤੇ ਭਵਿੱਖੀ ਵਿਕਾਸ ਲਈ ਰਣਨੀਤੀ ਬਣਾਉਣ ਲਈ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਦੌਰਾਨ ਉਨ੍ਹਾਂ ਕਿਹਾ ਕਿ ਬੋਲੀ ਪ੍ਰਕਿਰਿਆ ਦੌਰਾਨ ਨਿਰਧਾਰਿਤ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਆਪਣਾ ਕੰਮ ਕਰਦੇ ਸਮੇਂ ਉੱਚ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਿਆ ਜਾਵੇ।

ਇਹ ਵੀ ਪੜ੍ਹੋ : ਅਧਿਆਪਕਾਂ ਲਈ ਜਾਰੀ ਹੋਇਆ ਸਖ਼ਤ ਫ਼ਰਮਾਨ! ਬੱਚਿਆਂ ਵਾਂਗ ਪਾਉਣੀ ਪਵੇਗੀ ਵਰਦੀ

ਉਨ੍ਹਾਂ ਨੇ ਸੜਕਾਂ ਨਾਲ ਪੈਂਦੇ ਪੈਟਰੋਲ ਪੰਪ ਆਦਿ ਵਪਾਰਕ ਅਦਾਰਿਆਂ ਤੋਂ ਪਹੁੰਚ (ਐਕਸੈਸ) ਫ਼ੀਸਾਂ ਤੋਂ ਰਾਜ ਦੇ ਮਾਲੀਏ ਦੀ ਉਗਰਾਹੀ ’ਚ ਤੇਜ਼ੀ ਲਿਆਉਣ ਅਤੇ ਇਸ ਦੇ ਸਹੀ ਰਿਕਾਰਡ ਨੂੰ ਕਾਇਮ ਰੱਖਣ ਨੂੰ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਇਸ ਮੌਕੇ ਬਜਟ ਪ੍ਰਬੰਧਾਂ ਦੇ ਸਬੰਧ ’ਚ ਪ੍ਰਾਪਤੀਆਂ ਦਾ ਮੁਲਾਂਕਣ ਕਰਨ ਅਤੇ ਪ੍ਰਾਜੈਕਟ ਸਾਈਟਾਂ 'ਤੇ ਕੰਮਾਂ ਨੂੰ ਅਮਲੀ ਰੂਪ ’ਚ ਲਾਗੂ ਕਰਨ ਬਾਰੇ ਵਿਸਤਾਰ ’ਚ ਚਰਚਾ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੂੰ ਜਾਣੂੰ ਕਰਵਾਇਆ ਗਿਆ ਕਿ ਹੋਰ ਕੰਮਾਂ ਤੋਂ ਇਲਾਵਾ ਵਿਭਾਗ ਇਸ ਵੇਲੇ 532 ਕਰੋੜ ਰੁਪਏ ਦੀ ਲਾਗਤ ਨਾਲ ਲੰਬੀ ਮਿਆਦ ਦੇ ਰੱਖ-ਰਖਾਅ ਦੇ ਇਕਰਾਰਨਾਮੇ ਤਹਿਤ ਕੁੱਲ 745 ਕਿਲੋਮੀਟਰ ਲੰਬਾਈ ਵਾਲੀਆਂ 22 ਰਾਜ ਸੜਕਾਂ ਨੂੰ ਅਪਗ੍ਰੇਡ ਕਰ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਦਾ ਸੀਨੀਅਰ IAS ਅਧਿਕਾਰੀ ਲਵੇਗਾ VRS, ਸਰਕਾਰ ਨੇ ਮਨਜ਼ੂਰ ਕੀਤੀ ਅਰਜ਼ੀ

ਅਪਗ੍ਰੇਡ ਕੀਤੀਆਂ ਜਾ ਰਹੀਆਂ ਸੜਕਾਂ ’ਚ ਭਵਾਨੀਗੜ੍ਹ-ਮਹਿਲਣ ਚੌਕ, ਪਾਤੜਾਂ-ਮੂਨਕ, ਘੜੂੰਆਂ-ਅੰਬਾਲਾ, ਜ਼ੀਰਾ-ਫ਼ਿਰੋਜ਼ਪੁਰ, ਪੁਰਾਣੀ ਮੋਰਿੰਡਾ ਰੋਡ, ਮੁਕੇਰੀਆਂ-ਤਲਵਾੜਾ-ਮੁਬਾਰਕਪੁਰ, ਦਾਖਾ-ਹਲਵਾਰਾ-ਰਾਏਕੋਟ-ਬਰਨਾਲਾ ਆਦਿ ਸ਼ਾਮਲ ਹਨ। ਇਨ੍ਹਾਂ ਵਿਕਾਸ ਕਾਰਜਾਂ ਸਦਕਾ ਸੂਬੇ ਦੇ ਸੜਕੀ ਢਾਂਚੇ ’ਚ ਮਹੱਤਵਪੂਰਨ ਸੁਧਾਰ ਹੋਵੇਗਾ ਅਤੇ ਆਮ ਲੋਕਾਂ ਨੂੰ ਨਿਰਵਿਘਨ ਆਵਾਜਾਈ ਦੀ ਸਹੂਲਤ ਮਿਲੇਗੀ। ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਰਵੀ ਭਗਤ ਨਾਲ ਪੀ. ਡਬਲਯੂ. ਡੀ. (ਬੀ ਐਂਡ ਆਰ) ਦੇ ਸਾਰੇ ਚੀਫ ਇੰਜੀਨੀਅਰ ਅਤੇ ਸੁਪਰਡੈਂਟ ਇੰਜੀਨੀਅਰ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Babita

Content Editor

Related News