ਪੰਜਾਬ ਵਾਸੀਆਂ ਲਈ ਖ਼ੁਸ਼ਖ਼ਬਰੀ, ਸੂਬੇ ਦੀ ਇੰਡਸਟਰੀ ਲਈ ਹੋਇਆ ਵੱਡਾ ਐਲਾਨ (ਵੀਡੀਓ)
Thursday, Aug 28, 2025 - 12:02 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸੂਬੇ ਦੀ ਇੰਡਸਟਰੀ ਲਈ ਵੱਡਾ ਐਲਾਨ ਕੀਤਾ ਗਿਆ ਹੈ। ਇਸ ਬਾਰੇ ਪ੍ਰੈੱਸ ਕਾਨਫਰੰਸ ਕਰਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ 'ਚ ਬਹੁਤ ਵੱਡੀ ਇਨਵੈਸਟਮੈਂਟ ਹੋਣ ਜਾ ਰਹੀ ਹੈ। ਸੂਬੇ 'ਚ ਵਰਧਮਾਨ ਸਪੈਸ਼ਲ ਸਟੀਲ 2500 ਕਰੋੜ ਰੁਪਏ ਦੀ ਇਨਵੈਸਟਮੈਂਟ ਕਰਨ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਪੁੱਜਣ ਦੀ ਅਪੀਲ, ਹੈਲਪਲਾਈਨ ਨੰਬਰ ਹੋ ਗਏ ਜਾਰੀ
ਇਹ ਪਲਾਂਟ ਲੁਧਿਆਣਾ 'ਚ ਲੱਗਣ ਜਾ ਰਿਹਾ ਹੈ ਅਤੇ ਇਸ ਨੂੰ ਜਲਦੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਸੰਜੀਵ ਅਰੋੜਾ ਨੇ ਕਿਹਾ ਕਿ ਸੂਬੇ 'ਚ ਕਾਰੋਬਾਰੀਆਂ ਨੂੰ ਹਰ ਤਰ੍ਹਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਭਾਜਪਾ ਆਗੂ ਅਸ਼ਵਨੀ ਸ਼ਰਮਾ ਨੂੰ ਡੂੰਘਾ ਸਦਮਾ, ਵੱਡੇ ਭਰਾ ਰਾਮ ਪ੍ਰਸਾਦ ਸ਼ਰਮਾ ਦਾ ਦਿਹਾਂਤ (ਵੀਡੀਓ)
ਉਨ੍ਹਾਂ ਕਿਹਾ ਕਿ ਕੰਪਨੀ ਨੂੰ ਜਿੰਨੀਆਂ ਵੀ ਅਪਰੂਵਲ ਚਾਹੀਦੀਆਂ ਹਨ, ਜਿਸ ਦਿਨ ਇਹ ਅਪਲਾਈ ਕਰਨਗੇ, ਉਸ ਤੋਂ 45 ਦਿਨਾਂ ਦੇ ਅੰਦਰ-ਅੰਦਰ ਸਾਰੀਆਂ ਅਪਰੂਵਲ ਮਿਲ ਜਾਣਗੀਆਂ ਅਤੇ ਜੇਕਰ ਇਹ ਨਹੀਂ ਮਿਲਦੀਆਂ ਤਾਂ ਵੀ ਕੰਪਨੀ ਆਪਣਾ ਕੰਮ ਸ਼ੁਰੂ ਕਰ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8