ਰੁਹਾਨੀਅਤ ਦੇ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਲਈ ਖ਼ੁਸ਼ਖਬਰੀ, ਹੋ ਗਿਆ ਵੱਡਾ ਐਲਾਨ

Wednesday, Oct 09, 2024 - 06:11 PM (IST)

ਅੰਮ੍ਰਿਤਸਰ (ਨੀਰਜ) : ਸ੍ਰੀ ਦਰਬਾਰ ਸਾਹਿਬ ਅਤੇ ਜਲਿਆਂ ਵਾਲਾ ਬਾਗ ਨੂੰ ਜਾਂਦੇ ਪਵਿੱਤਰ ਰਸਤੇ ਜਿਸ ਨੂੰ ਹੈਰੀਟੇਜ ਸਟਰੀਟ ਦੇ ਨਾਮ ਨਾਲ ਜਾਣਿਆ ਜਾਂਦਾ ਹੈ, ਨੂੰ ਛੇਤੀ ਹੀ ਨਵਿਆਉਣ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸੈਰ ਸਪਾਟਾ ਵਿਭਾਗ ਪੰਜਾਬ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਕੀਤਾ ਅਤੇ ਦੱਸਿਆ ਕਿ ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਸੰਸਦ ਮੈਂਬਰ ਦੇ ਕੋਟੇ ਵਿੱਚੋਂ ਮਿਲੇ ਫੰਡ ਇਸ ਕੰਮ ਲਈ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਕੰਮ ਉੱਪਰ ਕਰੀਬ ਡੇਢ ਕਰੋੜ ਰੁਪਏ ਦੀ ਲਾਗਤ ਆਵੇਗੀ, ਜਿਸ ਨਾਲ ਹੈਰੀਟੇਜ ਸਟਰੀਟ ਨੂੰ ਦੁਬਾਰਾ ਰੰਗ ਰੋਗਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਇਸ ਸਟਰੀਟ ਵਿਚ 6 ਫੁੱਟ ਤੋਂ ਵਧੇਰੇ ਉੱਚੇ ਸੁੰਦਰ ਦਰੱਖਤ ਲਗਾਏ ਜਾਣਗੇ ਅਤੇ ਇਹ ਗਲੀ ਜੋ ਕਿ ਰੋਜ਼ਾਨਾ ਲੱਖਾਂ ਸ਼ਰਧਾਲੂਆਂ ਦੀ ਅੰਮ੍ਰਿਤਸਰ ਆਮਦ ਦਾ ਗਵਾਹ ਬਣਦੀ ਹੈ, ਦੀ ਸਫਾਈ ਰੱਖਣ ਲਈ ਵੱਡ ਆਕਾਰੀ ਡਸਟਬਿਨ ਰੱਖੇ ਜਾਣਗੇ। ਇਸ ਤੋਂ ਇਲਾਵਾ ਇਸ ਗਲਿਆਰੀ ਦੀ ਸੁੰਦਰਤਾ ਨੂੰ ਹੋਰ ਨਿਖਾਰਿਆ ਜਾਵੇਗਾ। 

ਇਹ ਵੀ ਪੜ੍ਹੋ : ਨੌਕਰੀ ਦੀ ਉਡੀਕ 'ਚ ਬੈਠੇ ਨੌਜਵਾਨ ਕਰ ਲੈਣ ਤਿਆਰੀ, ਪੰਜਾਬ ਕੈਬਨਿਟ ਨੇ ਦਿੱਤੀ ਪ੍ਰਵਾਨਗੀ

ਉਨ੍ਹਾਂ ਦੱਸਿਆ ਕਿ ਇਸ ਗਲੀ ਨੂੰ ਨਿਯਮਤ ਰੂਪ ਵਿਚ ਸਾਫ ਰੱਖਣ ਲਈ ਇਕ ਮਸ਼ੀਨ ਵੀ ਡੀ. ਸੀ. ਸਾਹਨੀ ਵੱਲੋਂ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਇੱਥੇ ਆਉਣ ਵਾਲੇ ਛੋਟੇ ਬੱਚਿਆਂ ਬਜ਼ੁਰਗਾਂ ਅਤੇ ਹੋਰ ਲੋੜਵੰਦਾਂ ਲਈ ਦਰਬਾਰ ਸਾਹਿਬ ਦੇ ਦਰਸ਼ਨ ਕਰਵਾਉਣ ਲਈ ਦੋ ਗੋਲਫ ਕਾਰਟ ਵੀ ਇਸ ਗਲੀ ਵਿਚ ਲਗਾਈਆਂ ਜਾਣਗੀਆਂ। ਉਨ੍ਹਾਂ ਨੇ ਦੋਹਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਕੰਮ ਨੂੰ ਗੁਰੂ ਨਗਰੀ ਦੀ ਸੇਵਾ ਸਮਝਦੇ ਹੋਏ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਕਮੀ ਇਸ ਕੰਮ ਵਿਚ ਨਾ ਰਹੇ। ਉਨ੍ਹਾਂ ਇਹ ਵੀ ਕਿਹਾ ਕਿ ਕੰਮ ਦੀ ਕੁਆਲਿਟੀ ਬਰਕਰਾਰ ਰਹੇ ਅਤੇ ਕੰਮ ਦੀਵਾਲੀ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕੀਤਾ ਜਾਵੇ। ਇਸ ਮੌਕੇ ਨਿਗਮ ਅਫਸਰ ਸੰਦੀਪ ਸਿੰਘ, ਸਨ ਫਾਊਂਡੇਸ਼ਨ ਦੇ ਅਧਿਕਾਰੀ ਕੰਵਰ ਸੁਖਜਿੰਦਰ ਸਿੰਘ, ਸੈਰ-ਸਪਾਟਾ ਵਿਭਾਗ ਦੇ ਅਧਿਕਾਰੀ ਸੁਖਚੈਨ ਸਿੰਘ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਪੰਜਾਬ 'ਚ ਖ਼ਤਰੇ ਦੀ ਘੰਟੀ, ਤੇਜ਼ੀ ਨਾਲ ਫੈਲ ਰਹੀ ਇਸ ਬਿਮਾਰੀ ਤੋਂ ਸਾਵਧਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


Gurminder Singh

Content Editor

Related News