ਅੰਮ੍ਰਿਤਸਰ ਦੀ ਸੰਗਤ ਲਈ ਖੁਸ਼ਖਬਰੀ: 30 ਮੁਫ਼ਤ ਬੱਸਾਂ ਦੀ ਸੇਵਾ ਕੀਤੀਆਂ ਗਈਆਂ ਸ਼ੁਰੂ

Saturday, Dec 20, 2025 - 11:22 AM (IST)

ਅੰਮ੍ਰਿਤਸਰ ਦੀ ਸੰਗਤ ਲਈ ਖੁਸ਼ਖਬਰੀ: 30 ਮੁਫ਼ਤ ਬੱਸਾਂ ਦੀ ਸੇਵਾ ਕੀਤੀਆਂ ਗਈਆਂ ਸ਼ੁਰੂ

ਅੰਮ੍ਰਿਤਸਰ- ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਇੱਕ ਵੱਡਾ ਉਪਰਾਲਾ ਅੰਮ੍ਰਿਤਸਰ ਵਿੱਚ ਸ਼ੁਰੂ ਕੀਤਾ ਗਿਆ। “ਸਫ਼ਰ ਏ ਸ਼ਹਾਦਤ” ਦੇ ਤਹਿਤ ਸ਼ਹਿਰ ਦੇ ਦੁਸਹਿਰਾ ਗਰਾਉਂਡ ਤੋਂ ਸੰਗਤਾਂ ਲਈ ਮੁਫ਼ਤ 30 ਬੱਸ ਸੇਵਾ ਦੀ ਸ਼ੁਰੂਆਤ ਕੀਤੀ ਗਈ, ਜਿਸਦਾ ਮਕਸਦ ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਇਸ ਇਤਿਹਾਸਕ ਯਾਦਗਾਰ ਯਾਤਰਾ ਨਾਲ ਜੋੜਣਾ ਹੈ। ਦੱਸ ਦੇਈਏ ਇਹ ਬੱਸਾਂ ਅੰਮ੍ਰਿਤਸਰ ਤੋਂ ਫਤਿਹਗੜ੍ਹ ਸਾਹਿਬ ਦੇ ਧਾਰਮਿਕ ਸਥਾਨ 'ਤੇ ਜਾਣਗੀਆਂ।

ਇਹ ਵੀ ਪੜ੍ਹੋ- ਪੰਜਾਬ : SHO ਦੀ ਦਰਦਨਾਕ ਮੌਤ, ਭਿਆਨਕ ਹਾਦਸੇ ਦਾ ਸ਼ਿਕਾਰ ਹੋਈ ਸੀ ਐਂਬੂਲੈਂਸ

ਇਸ ਦੌਰਾਨ ਸੇਵਾਦਾਰ ਅਕਸ਼ੈ ਸ਼ਰਮਾ ਨੇ ਕਿਹਾ ਕਿ 30 ਬੱਸਾਂ ਦੀ ਸੇਵਾ ਨਿਭਾਈ ਗਈ ਹੈ। ਉਨ੍ਹਾਂ ਨੇ ਦੱਸਿਆ ਹੈ ਕਿ 20 ਦਸੰਬਰ ਤੋਂ ਲੈ ਕੇ 27 ਦਸੰਬਰ ਤੱਕ ਇਸੇ ਤਰੀਕੇ ਨਾਲ ਰੋਜ਼ਾਨਾ ਬੱਸਾਂ ਜਾਣਗੀਆਂ। ਸਵੇਰੇ 7.30 ਵਜੇ ਬੱਸਾਂ ਰਵਾਨਾ ਹੋਣਗੀਆਂ ਅਤੇ ਰਾਤ 8.30 ਵਜੇ ਨੂੰ ਵਾਪਸੀ ਹੋਵੇਗੀ। ਇਸ ਤੋਂ ਇਲਾਵਾ ਬੱਸਾਂ ਵਿਚ ਐਬੂਲੈਂਸ ਦੀ ਸੁਵਿਧਾ ਵੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ 2 ਹਜ਼ਾਰ ਤੋਂ ਵੀ ਵੱਧ ਸੰਗਤ ਰਵਾਨਾ ਕੀਤੀ ਗਈ ਹੈ। ਇਨ੍ਹਾਂ ਹੀ ਨਹੀਂ ਹਰ ਬੱਸ 'ਚ ਇਕ ਇਤਿਹਾਸਕਰਤਾ ਬਿਠਾਇਆ ਗਿਆ ਹੈ। ਜਾਂਦੇ ਹੋਏ ਸੰਗਤ ਨੂੰ ਇਤਿਹਾਸ ਬਾਰੇ ਜਾਣੂ ਕਰਵਾਇਆ ਜਾਵੇਗਾ ਅਤੇ ਵਾਪਸੀ ਸਮੇਂ ਚਾਰ ਸਾਹਿਬਜ਼ਾਦਿਆਂ ਦੀ ਫਿਲਮ ਦਿਖਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਇਸ ਮੁਹਿੰਮ ਨੂੰ ਇਸੇ ਤਰ੍ਹਾਂ ਹਰ ਸਾਲ ਚਲਾ ਸਕੀਏ। ਉਨ੍ਹਾਂ ਕਿਹਾ ਹਰ ਕੋਈ ਯਾਤਰਾ ਲਈ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ, ਇਸ ਦੀ ਰਜਿਸਟ੍ਰੇਸ਼ਨ ਗੁਰਦੁਆਰਾ ਸਾਹਿਬ 'ਚ ਹੋ ਰਹੀਆਂ ਹਨ।

ਇਹ ਵੀ ਪੜ੍ਹੋ- ਪੰਜਾਬ 'ਚ 4 ਦਿਨਾਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ...

ਇਸ ਉਪਰਾਲੇ ਨੂੰ ਲੈ ਕੇ ਸਵੇਰੇ ਤੋਂ ਹੀ ਦੁਸਹਿਰਾ ਗਰਾਉਂਡ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਪਹੁੰਚ ਗਈਆਂ। ਬਜ਼ੁਰਗਾਂ, ਨੌਜਵਾਨਾਂ ਅਤੇ ਬੱਚਿਆਂ ਵਿੱਚ ਖ਼ਾਸ ਉਤਸ਼ਾਹ ਵੇਖਣ ਨੂੰ ਮਿਲਿਆ। ਆਯੋਜਕਾਂ ਵੱਲੋਂ ਦੱਸਿਆ ਗਿਆ ਕਿ ਇਸ ਮੌਕੇ ਦੁਸਹਿਰਾ ਗਰਾਉਂਡ ਤੋਂ ਕੁੱਲ 30 ਬੱਸਾਂ ਰਵਾਨਾ ਕੀਤੀਆਂ ਗਈਆਂ। ਬੱਸਾਂ ਰਾਹੀਂ ਸੰਗਤਾਂ ਨੂੰ ਸੁਵਿਧਾਜਨਕ ਅਤੇ ਸੁਰੱਖਿਅਤ ਤਰੀਕੇ ਨਾਲ “ਸਫ਼ਰ ਏ ਸ਼ਹਾਦਤ” ਨਾਲ ਜੋੜਿਆ ਗਿਆ, ਤਾਂ ਜੋ ਸੰਗਤਾਂ ਇਸ ਮਹਾਨ ਸ਼ਹਾਦਤ ਨੂੰ ਨਮਨ ਕਰ ਸਕਣ।

ਇਹ ਵੀ ਪੜ੍ਹੋ- ਪੰਜਾਬੀਆਂ ਦੇ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ALERT ਜਾਰੀ

 

 


author

Shivani Bassan

Content Editor

Related News