ਪੰਜਾਬ ਦੇ ਪਿੰਡਾਂ ਲਈ ਖ਼ੁਸ਼ਖਬਰੀ, ਸਰਕਾਰ ਵਲੋਂ ਹੋਇਆ ਵੱਡਾ ਐਲਾਨ, ਇਕ ਹਫਤੇ ਦਾ ਦਿੱਤਾ ਟੀਚਾ

Monday, Jan 20, 2025 - 12:29 PM (IST)

ਪੰਜਾਬ ਦੇ ਪਿੰਡਾਂ ਲਈ ਖ਼ੁਸ਼ਖਬਰੀ, ਸਰਕਾਰ ਵਲੋਂ ਹੋਇਆ ਵੱਡਾ ਐਲਾਨ, ਇਕ ਹਫਤੇ ਦਾ ਦਿੱਤਾ ਟੀਚਾ

ਪਟਿਆਲਾ (ਰਾਜੇਸ਼ ਪੰਜੌਲਾ, ਮਨਦੀਪ ਜੋਸਨ) : ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅਚਨਚੇਤ ਰਾਜਪੁਰਾ ਸਬ-ਡਵੀਜ਼ਨ ਦੇ ਪਿੰਡ ਸਰਾਲਾ ਕਲਾਂ ਅਤੇ ਨਾਲ ਲੱਗਦੇ ਹੋਰਨਾਂ ਪਿੰਡਾਂ ਦਾ ਨਿਰੀਖਣ ਕੀਤਾ ਅਤੇ ਭਾਰੀ ਟਰੈਫ਼ਿਕ ਕਾਰਨ ਟੁੱਟੀਆਂ ਸੜਕਾਂ ਦਾ ਪੈਦਲ ਚੱਲ ਕੇ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਪੀ. ਡਬਲਿਊ. ਡੀ., ਪੰਜਾਬ ਮੰਡੀ ਬੋਰਡ, ਪੰਚਾਇਤੀ ਰਾਜ ਤੇ ਬੀ. ਐੱਮ. ਐੱਲ. ਦੇ ਅਧਿਕਾਰੀਆਂ ਨੂੰ ਆਪਣੇ ਅਧੀਨ ਪੈਂਦੀਆਂ ਸੜਕਾਂ ਅਤੇ ਪੁਲਾਂ ਦੀ ਮੁਰੰਮਤ ਇਕ ਹਫ਼ਤੇ ਦੇ ਅੰਦਰ-ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਪਿੰਡਾਂ ਵਿਚ ਭਿਆਨਕ ਬਣੇ ਹਾਲਾਤ, ਡਰਦੇ ਘਰਾਂ 'ਚੋਂ ਬਾਹਰ ਨਹੀਂ ਨਿਕਲ ਰਹੇ ਲੋਕ

PunjabKesari

ਇਸ ਮੌਕੇ ਪਿੰਡ ਸਰਾਲਾ ਕਲਾ ਦੇ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋਕਾਂ ਤੱਕ ਪਹੁੰਚ ਬਣਾਉਣ ਲਈ ਚਲਾਏ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਅੱਜ ਉਹ ਪਿੰਡ ਸਰਾਲਾ ਕਲਾਂ ਦੇ ਵਸਨੀਕਾਂ ਕੋਲ ਪੁੱਜੇ ਹਨ। ਸਥਾਨਕ ਵਸਨੀਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਅਧਿਕਾਰੀਆਂ ਨੂੰ ਮੌਕੇ ’ਤੇ ਨਿਰਦੇਸ਼ ਦਿੱਤੇ ਗਏ ਹਨ। ਡਾ. ਬਲਬੀਰ ਸਿੰਘ ਨੇ ਪੰਚਾਇਤ ਵਿਭਾਗ ਨੂੰ ਸਰਾਲਾ ਕਲਾਂ ਦੇ ਟੋਭੇ ਨੂੰ ਡੂੰਘਾ ਕਰਨ, ਪੀ. ਡਬਲਿਊ. ਡੀ. ਨੂੰ ਪਿੰਡ ਸਰਾਲਾ ਖੁਰਦ ਤੋਂ ਸਰਾਲਾ ਕਲਾਂ ਨੂੰ ਆਉਂਦੀ ਸੜਕ ਦੀ ਮੁਰੰਮਤ ਅਤੇ ਬਰਮਾ ਦੀ ਸਫ਼ਾਈ ਹਫ਼ਤੇ ਦੇ ਅੰਦਰ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੰਦਿਆਂ ਬੀ. ਐੱਮ. ਐੱਲ. ਦੇ ਅਧਿਕਾਰੀਆਂ ਨੂੰ ਸਰਾਲਾ ਹੈੱਡ ਦੇ ਪੁਲ ਦੇ ਪਾਸੇ ਤੁਰੰਤ ਮਜ਼ਬੂਤ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਰਾਲਾ ਕਲਾਂ ’ਚ ਨਵਾਂ ਬਣ ਰਿਹਾ ਪੁਲ ਅਗਲੇ 2 ਦਿਨਾਂ ਅੰਦਰ ਚਾਲੂ ਕਰ ਦਿੱਤਾ ਜਾਵੇਗਾ, ਇਸ ਪੁਲ ਦੇ ਚੱਲਣ ਨਾਲ ਟਰੈਫ਼ਿਕ ਦੀ ਸਮੱਸਿਆ ਹੱਲ ਹੋ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਵਿਚ 21 ਜਨਵਰੀ ਨੂੰ ਲੈ ਕੇ ਹੋਇਆ ਵੱਡਾ ਐਲਾਨ, ਹਲਚਲ ਵਧੀ

ਸਿਹਤ ਮੰਤਰੀ ਨੇ ਊਂਟਸਰ ਤੋਂ ਲੋਹਸਿੰਬਲੀ ਵਾਲੀ 5.44 ਕਿਲੋਮੀਟਰ ਸੜਕ, ਅੰਬਾਲਾ ਤੋਂ ਪਟਿਆਲਾ ਆਉਣ ਵਾਲੀ ਕਪੂਰੀ-ਲੋਹਸਿੰਬਲੀ ਵਾਲੀ 17.50 ਕਿਲੋਮੀਟਰ ਲੰਬੀ ਸੜਕ, ਸਰਾਲਾ ਕਲਾਂ ਤੋਂ ਹਰਿਆਣਾ ਬਾਰਡਰ ਨਾਲ ਲੱਗਦੀ ਲਿੰਕ ਸੜਕ ਦੇ 1.13 ਕਿਲੋਮੀਟਰ ਦੇ ਹੋਣ ਵਾਲੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਹ ਸਾਰੀਆਂ ਸੜਕਾਂ ਸੂਬੇ ਦੇ ਅਰਥਚਾਰੇ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਰੂਰੀ ਹਨ, ਇਸ ਲਈ ਇਨ੍ਹਾਂ ਦਾ ਕੰਮ ਜਲਦੀ ਤੋਂ ਜਲਦੀ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਕੰਮ ’ਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ : ਪੰਜਾਬ ਅੰਦਰ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਜਾਰੀ ਹੋਈ ਵੱਡੀ ਚਿਤਾਵਨੀ

ਡਾ. ਬਲਬੀਰ ਸਿੰਘ ਨੇ ਪੀ. ਡਬਲਿਊ. ਡੀ. ਵਿਭਾਗ ਨੂੰ ਫਿੱਕੀਆਂ ਪੈ ਚੁੱਕੀਆਂ ਸੜਕਾਂ ਦੀਆਂ ਚਿੱਟੀਆਂ ਪੱਟੀਆਂ ਨੂੰ ਤੁਰੰਤ ਦੁਬਾਰਾ ਲਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਧੁੰਦ ਦੇ ਮੌਸਮ ’ਚ ਚਿੱਟੀ ਪੱਟੀ ਨਾ ਹੋਣ ਕਾਰਨ ਸੜਕੀ ਹਾਦਸੇ ਹੋਣ ਦਾ ਖਤਰਾਂ ਰਹਿੰਦਾ ਹੈ, ਇਸ ਲਈ ਜਿਹੜੀਆਂ ਸੜਕਾਂ ’ਤੇ ਚਿੱਟੀਆਂ ਪੱਟੀਆਂ ਨਹੀਂ ਹਨ, ਉੱਥੇ ਤੁਰੰਤ ਲਗਵਾਈਆਂ ਜਾਣ। ਇਸ ਮੌਕੇ ਐੱਸ. ਪੀ. ਰਾਜੇਸ਼ ਛਿੱਬਰ, ਐੱਸ. ਡੀ. ਐੱਮ. ਰਾਜਪੁਰਾ ਅਵਿਕੇਸ਼ ਗੁਪਤਾ, ਐੱਸ. ਡੀ. ਐੱਮ. ਦੁਧਨਸਾਧਾਂ ਕ੍ਰਿਪਾਲਬੀਰ ਸਿੰਘ, ਐਕਸ਼ੀਅਨ ਨਵੀਨ ਮਿੱਤਲ, ਡੀ. ਡੀ. ਪੀ. ਓ. ਸ਼ਵਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਛੁੱਟੀ ਦਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News