ਪੰਜਾਬ ਦੀਆਂ ਔਰਤਾਂ ਲਈ ਚੰਗੀ ਖ਼ਬਰ, ਖ਼ਾਤਿਆਂ ''ਚ 1100 ਰੁਪਏ ਆਉਣ ਸਬੰਧੀ ਵੱਡੀ ਅਪਡੇਟ
Friday, Dec 06, 2024 - 07:02 PM (IST)
ਹੁਸ਼ਿਆਰਪੁਰ (ਘੁੰਮਣ)- ਪੰਜਾਬ 'ਚ ਭਗਵੰਤ ਮਾਨ ਦੀ ਸਰਕਾਰ ਵੱਲੋਂ ਔਰਤਾਂ ਦੇ ਖ਼ਾਤਿਆਂ 'ਚ 1100 ਰੁਪਏ ਹਰ ਮਹੀਨੇ ਭੇਜੇ ਜਾਣ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਹਾਲ ਹੀ ਵਿਚ ਨਵੇਂ ਚੁਣੇ ਗਏ ਵਿਧਾਇਤ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਬਹੁਤ ਜਲਦ ਹੀ ਔਰਤਾਂ ਨੂੰ 1100 ਰੁਪਏ ਮਹੀਨਾ ਦੇਣ ਦਾ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ।
ਹਲਕਾ ਚੱਬੇਵਾਲ ਤੋਂ ਨਵੇਂ ਚੁਣੇ ਗਏ ਵਿਧਾਇਕ ਡਾ. ਇਸ਼ਾਂਕ ਕੁਮਾਰ ਨੂੰ ਜੋ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਹੋਈ, ਉਸ ਨਾਲ ਇਹ ਸਾਬਿਤ ਹੋ ਗਿਆ ਕਿ ਹਲਕੇ ਵਿਚ ਉਨ੍ਹਾਂ ਨੂੰ ਭਾਰੀ ਸਮਰਥਨ ਪ੍ਰਾਪਤ ਹੈ। ਵਿਧਾਇਕ ਬਣਨ ਤੋਂ ਬਾਅਦ ਵੀ ਡਾ. ਇਸ਼ਾਂਕ ਆਪਣੇ ਹਲਕੇ ਵਿਚ ਪੂਰੀ ਤਰ੍ਹਾਂ ਸਰਗਰਮ ਹਨ। ਵੱਖ-ਵੱਖ ਪਿੰਡਾਂ ਵਿਚ ਜਾ ਕੇ ਆਪਣੇ ਹਲਕਾ ਵਾਸੀਆਂ ਦਾ ਧੰਨਵਾਦ ਕਰਦੇ, ਉਨ੍ਹਾਂ ਨਾਲ ਰਾਬਤਾ ਕਾਇਮ ਕਰਦੇ ਡਾ. ਇਸ਼ਾਂਕ ਦਾ ਹਰ ਜਗ੍ਹਾ ਭਰਪੂਰ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾ ਰਿਹਾ ਹੈ। ਲੋਕ ਹੁੰਮਹੁਮਾ ਕੇ ਆਪਣੇ ਯੁਵਾ ਵਿਧਾਇਕ ਨੂੰ ਮਿਲਣ ਲਈ ਬੈਠਕਾਂ ਵਿਚ ਪਹੁੰਚਦੇ ਹਨ। ਕੱਲ੍ਹ ਪਿੰਡ ਅਹਿਰਾਣਾ ਕਲਾਂ ਵਿਖੇ ਪਹੁੰਚਣ ’ਤੇ ਵੀ ਪਿੰਡ ਵਾਸੀਆਂ ਵੱਲੋਂ ਡਾ. ਇਸ਼ਾਂਕ ਕੁਮਾਰ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਮਿਲਣ ਲਈ ਬੈਠਕ ਵਿਚ ਪੁੱਜੇ ਲੋਕਾਂ ਨੂੰ ਸੰਬੋਧਨ ਕਰਦਿਆਂ ਡਾ. ਇਸ਼ਾਂਕ ਨੇ ਚੋਣਾਂ ਵਿਚ ਵੋਟਾਂ ਰਾਹੀਂ ਜਤਾਏ ਗਏ ਸਮਰਥਨ ਅਤੇ ਪਿਆਰ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ-ਪੰਜਾਬ 'ਚ 'ਪ੍ਰਧਾਨ ਮੰਤਰੀ ਆਵਾਸ ਯੋਜਨਾ' ਸਕੀਮ 'ਚ ਹੋਏ ਘਪਲੇ ਨਾਲ ਜੁੜੀ ਵੱਡੀ ਖ਼ਬਰ
ਉਨ੍ਹਾਂ ਕਿਹਾ ਕਿ ਉਹ ਵੀ ਆਪਣੇ ਲੋਕਾਂ ਲਈ ਹਮੇਸ਼ਾ ਹਾਜ਼ਰ ਹਨ ਅਤੇ ਹਰ ਪਿੰਡ ਦੀਆਂ ਸਮੱਸਿਆਵਾਂ ਨੂੰ ਹਲ ਕਰਨ ਅਤੇ ਆਪਣੇ ਵਾਅਦੇ ਨਿਭਾਉਣ ਲਈ ਉਹ ਵਚਨਬੱਧ ਹਨ। ਵੱਡੀ ਗਿਣਤੀ ਵਿਚ ਪਿੰਡ ਦੀਆਂ ਔਰਤਾਂ ਵੀ ਇਸ ਮੀਟਿੰਗ ਵਿਚ ਹਾਜ਼ਰ ਸਨ, ਜਿਨ੍ਹਾਂ ਨੂੰ ਡਾ. ਇਸ਼ਾਂਕ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਬਹੁਤ ਜਲਦ ਹੀ ਔਰਤਾਂ ਨੂੰ 1100 ਰੁਪਏ ਮਹੀਨਾ ਦੇਣ ਦਾ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਡਾ. ਇਸ਼ਾਂਕ ਨੇ ਕਿਹਾ ਕਿ ਔਰਤਾਂ ਲਈ ਰੁਜ਼ਗਾਰ ਦੇ ਮੌਕੇ ਅਤੇ ਸਵੈ-ਰੁਜ਼ਗਾਰ ਲਈ ਲੋੜੀਂਦੀ ਜਾਣਕਾਰੀ ਅਤੇ ਟ੍ਰੇਨਿੰਗ ਮੁਹੱਈਆ ਕਰਵਾਉਣ ਲਈ ਵੀ ਉਨ੍ਹਾਂ ਵੱਲੋਂ ਕਦਮ ਚੁੱਕੇ ਜਾਣਗੇ।
ਇਹ ਵੀ ਪੜ੍ਹੋ- 4 ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦਾ ਕਤਲ, ਆਖ਼ਰੀ ਵਾਰ ਮਾਂ ਨਾਲ ਕੀਤੀ ਇਹ ਭਾਵੁਕ ਗੱਲ
ਇਸ ਬੈਠਕ ਵਿਚ ਪਿੰਡ ਦੇ ਸਰਪੰਚ ਮੇਜਰ ਥਿਆੜਾ ਨੇ ਪਿੰਡ ਵਾਸੀਆਂ ਵੱਲੋਂ ਡਾ. ਇਸ਼ਾਂਕ ਦਾ ਸਵਾਗਤ ਕਰਦਿਆਂ ਕਿਹਾ ਕਿ ਅਹਿਰਾਣਾ ਨਿਵਾਸੀਆਂ ਵਿਚ ਹੀ ਨਹੀਂ ਸਗੋਂ ਸਾਰੇ ਹਲਕਾ ਵਾਸੀਆਂ ਵਿਚ ਡਾ. ਇਸ਼ਾਂਕ ਦੀ ਜਿੱਤ ’ਤੇ ਖ਼ੁਸ਼ੀ ਦੀ ਲਹਿਰ ਹੈ ਅਤੇ ਲੋਕ ਉਨ੍ਹਾਂ ਦੇ ਜਿੱਤਣ ਤੋਂ ਬਾਅਦ ਪਿੰਡਾਂ ਵਿਚ ਦੌਰਿਆਂ ਨੂੰ ਲੈ ਕੇ ਵੀ ਬਹੁਤ ਉਤਸ਼ਾਹਿਤ ਹਨ। ਉਨ੍ਹਾਂ ਕਿਹਾ ਕਿ ਡਾ. ਇਸ਼ਾਂਕ ਦੇ ਪਿਤਾ ਸੰਸਦ ਮੈਂਬਰ ਡਾ. ਰਾਜ ਕੁਮਾਰ ਵੀ ਆਪਣੇ ਇਨ੍ਹਾਂ ਗੁਣਾਂ ਕਾਰਨ ਹਰਮਨ ਪਿਆਰੇ ਨੇਤਾ ਹਨ। ਉਹ ਆਪਣੇ ਹਲਕੇ ਵਿਚ ਲਗਾਤਾਰ ਲੋਕਾਂ ਨਾਲ ਮਿਲਵਰਤਣ ਬਣਾਏ ਰੱਖਦੇ ਹਨ ਅਤੇ ਸਾਨੂੰ ਖ਼ੁਸ਼ੀ ਹੈ ਕਿ ਸਾਡੇ ਨਵੇਂ ਵਿਧਾਇਕ ਡਾ. ਇਸ਼ਾਂਕ ਵੀ ਇਸੇ ਰਾਹ ’ਤੇ ਚੱਲ ਰਹੇ ਹਨ।
ਇਹ ਵੀ ਪੜ੍ਹੋ- ਭੰਡਾਰਿਆਂ ਮੌਕੇ ਡੇਰਾ ਬਿਆਸ ਜਾਣ ਵਾਲੀ ਸੰਗਤ ਲਈ ਵੱਡੀ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8