ਪੰਜਾਬ 'ਚ ਅਗਨੀਵੀਰ ਦੀ ਲਿਖ਼ਤੀ ਪ੍ਰੀਖਿਆ ਪਾਸ ਕਰਨ ਵਾਲੇ ਨੌਜਵਾਨਾਂ ਲਈ ਖ਼ੁਸ਼ਖ਼ਬਰੀ, ਖਿੱਚ ਲੈਣ ਤਿਆਰੀ
Wednesday, Jun 12, 2024 - 11:09 AM (IST)
ਫਿਰੋਜ਼ਪੁਰ (ਮਲਹੋਤਰਾ) : ਜਿਨ੍ਹਾਂ ਨੌਜਵਾਨਾਂ ਨੇ ਭਾਰਤੀ ਫ਼ੌਜ 'ਚ ਅਗਨੀਵੀਰ ਦੀ ਭਰਤੀ ਦੇ ਲਈ ਅਪ੍ਰੈਲ ਮਹੀਨੇ 'ਚ ਲਿਖ਼ਤੀ ਪ੍ਰੀਖਿਆ ਪਾਸ ਕੀਤੀ ਸੀ, ਉਨ੍ਹਾਂ ਦੇ ਫਿਜ਼ੀਕਲ ਟੈਸਟ ਅਕਤੂਬਰ ਮਹੀਨੇ 'ਚ ਹੋਣ ਜਾ ਰਹੇ ਹਨ। ਫਿਜ਼ੀਕਲ ਟੈਸਟ ਦੀ ਤਿਆਰੀ ਦੇ ਲਈ ਸੀ-ਪਾਇਟ ਸੈਂਟਰ, ਹਕੂਮਤ ਸਿੰਘ ਵਾਲਾ 'ਚ 1 ਜੁਲਾਈ ਤੋਂ ਫਰੀ ਕੋਚਿੰਗ ਸ਼ੁਰੂ ਹੋਣ ਜਾ ਰਹੀ ਹੈ। ਸੈਂਟਰ ਇੰਚਾਰਜ ਕੈਪਟਨ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਇਸ ਟ੍ਰੇਨਿੰਗ 'ਚ ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਮੁਕਤਸਰ ਜ਼ਿਲ੍ਹਿਆਂ ਦੇ ਨੌਜਵਾਨ ਹਿੱਸਾ ਲੈ ਸਕਦੇ ਹਨ।
ਇਹ ਵੀ ਪੜ੍ਹੋ : IT ਕਾਂਸਟੇਬਲਾਂ ਦੀ ਭਰਤੀ ਨਾਲ ਜੁੜੀ ਅਹਿਮ ਖ਼ਬਰ, ਚੋਣ ਜ਼ਾਬਤੇ ਕਾਰਨ ਮੁਲਤਵੀ ਹੋ ਗਿਆ ਸੀ ਟੈਸਟ
ਟ੍ਰੇਨਿੰਗ ਦਾ ਸਮਾਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 8 ਵਜੇ ਤੋਂ 11.30 ਵਜੇ ਤੱਕ ਹੋਵੇਗਾ। ਇਛੁੱਕ ਨੌਜਵਾਨ ਸੈਂਟਰ 'ਚ ਰਿਪੋਰਟ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕੀਤੀ ਜਾ ਰਹੀ ਸਹੂਲਤ ਦਾ ਲਾਭ ਲੈਣ। ਕੈਂਪ ਦਾ ਹਿੱਸਾ ਬਣਨ ਦੇ ਲਈ ਉਮੀਦਵਾਰ ਆਪਣੇ ਨਾਲ ਆਨਲਾਈਨ ਰਜਿਸਟਰੇਸ਼ਨ ਦੀ ਕਾਪੀ, ਲਿਖ਼ਤੀ ਪ੍ਰੀਖਿਆ ਦੇ ਨਤੀਜੇ ਦੀ ਕਾਪੀ, ਮੈਟ੍ਰਿਕ ਦਾ ਅਸਲ ਸਰਟੀਫਿਕੇਟ, ਮੈਟ੍ਰਿਕ ਦੇ ਸਰਟੀਫਿਕੇਟ ਦੀ ਕਾਪੀ, ਪੰਜਾਬ ਰੈਜੀਡੈਂਸ ਦੀ ਕਾਪੀ, ਜਾਤੀ ਸਰਟੀਫਿਕੇਟ ਦੀ ਕਾਪੀ, ਆਧਾਰ ਕਾਰਡ ਅਤੇ ਬੈਂਕ ਖ਼ਾਤੇ ਦੀ ਕਾਪੀ, ਪਾਸਪੋਰਟ ਸਾਈਜ਼ ਇੱਕ ਫੋਟੋ, ਇੱਕ ਕਾਪੀ, ਇੱਕ ਪੈਨ, ਖਾਣਾ ਖਾਣ ਲਈ ਬਰਤਨ, ਰਹਿਣ ਦੇ ਲਈ ਮੌਸਮ ਦੇ ਅਨੁਕੂਲ ਬਿਸਤਰਾ ਨਾਲ ਲੈ ਕੇ ਆਉਣ।
ਇਹ ਵੀ ਪੜ੍ਹੋ : ਪੰਜਾਬ 'ਚ ਗਰਮੀ ਦੇ ਕਹਿਰ ਨੇ ਲਈਆਂ 2 ਹੋਰ ਜਾਨਾਂ, ਆਉਣ ਵਾਲੇ ਦਿਨਾਂ ਲਈ Alert ਜਾਰੀ
ਉਨ੍ਹਾਂ ਦੱਸਿਆ ਕਿ ਫਿਜ਼ੀਕਲ ਟੈਸਟ ਦੇ ਲਈ ਛਾਤੀ ਬਿਨਾਂ ਫੁਲਾਏ 77 ਸੈਂਟੀਮੀਟਰ ਅਤੇ ਫੁਲਾ ਕੇ 82 ਸੈਂਟੀਮੀਟਰ ਹੋਣੀ ਚਾਹੀਦੀ ਹੈ। ਉਮੀਦਵਾਰ ਦਾ ਕੱਦ ਘੱਟੋ-ਘੱਟ 5 ਫੁੱਟ 7 ਇੰਚ ਹੋਣਾ ਚਾਹੀਦਾ ਹੈ। ਕੈਂਪ 'ਚ ਰਹਿਣ ਦੌਰਾਨ ਖਾਣਾ ਅਤੇ ਰਿਹਾਇਸ਼ ਬਿਲਕੁਲ ਫਰੀ ਉਪਲੱਬਧ ਕਰਵਾਈ ਜਾਵੇਗੀ ਅਤੇ ਟ੍ਰੇਨਿੰਗ ਦਾ ਵੀ ਕੋਈ ਖ਼ਰਚਾ ਨਹੀਂ ਲਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8